ETV Bharat / state

ਪੰਜਾਬ ਲਈ ਬਣਾਈ ਗਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ, 12 ਫ਼ਰਵਰੀ ਨੂੰ ਹੋਵੇਗੀ ਸਰਕਾਰ-ਕਿਸਾਨ ਮਿਲਣੀ

author img

By

Published : Jan 18, 2023, 12:33 PM IST

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ, 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਬਣਾਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

kuldeep dhaliwal on agriculture policy for punjab
ਪੰਜਾਬ ਲਈ ਬਣਾਈ ਗਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ, ਨੋਟੀਫਿਕੇਸ਼ਨ ਵੀ ਜਾਰੀ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਹੋਵੇਗੀ। ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਲੜੀ ਵਿੱਚ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਬਣਾਈ ਗਈ ਹੈ।



ਕਮੇਟੀ ਵਿੱਚ ਸ਼ਾਮਲ ਮੈਂਬਰ : ਧਾਲੀਵਾਲ ਨੇ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਖੇਤੀਬਾੜੀ ਸਕੱਤਰ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।




ਇਹ ਵੀ ਪੜ੍ਹੋ: ਬਠਿੰਡਾ 'ਚ PG ਵਿੱਚ ਰਹਿੰਦੇ ਮੁੰਡੇ-ਕੁੜੀਆਂ ਦੀ ਪੁਲਿਸ ਵੱਲੋਂ ਕੀਤੀ ਗਈ ਵੈਰੀਫਿਕੇਸ਼ਨ






ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਹੋਵੇਗੀ। ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਭਗਵੰਤ ਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ।




ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ, ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਛੇਤੀ ਹੀ ਪੰਜਾਬ ਦੇ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਮਾਡਲ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.