ਲਾਲ ਚੰਦ ਕਟਾਰੂਚੱਕ ਵੱਲੋਂ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਹੁਕਮ

author img

By

Published : Jan 21, 2023, 8:55 AM IST

ਲਾਲ ਚੰਦ ਕਟਾਰੂਚੱਕ

ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾ ਕਿਹਾ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ।

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ।


ਅਧਿਕਾਰੀਆਂ ਨੂੰ ਦਫ਼ਤਰਾਂ 'ਚ ਬੂਟੇ ਲਗਾਉਣ ਦੇ ਹੁਕਮ: ਇਸ ਮੌਕੇ ਉਨ੍ਹਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ, ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ।




ਕੰਮ ਵਿੱਚ ਤੇਜ਼ੀ ਲਿਆਉਣਾ: ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ਵਿੱਚ ਕੁਤਾਹੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।



ਡੀ.ਐਫ਼.ਐਸ.ਸੀ. ਲੁਧਿਆਣਾ ਦੇ ਵੱਖ- 2 ਵਿੰਗ: ਇਸ ਮੌਕੇ ਕਟਾਰੂਚੱਕ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਗਿਆ ਕਿ ਵਿਭਾਗ ਦੇ ਡੀ.ਐਫ਼.ਐਸ.ਸੀ. ਲੁਧਿਆਣਾ (ਪੂਰਬੀ) ਅਤੇ ਡੀ.ਐਫ.ਐਸ.ਸੀ. ਲੁਧਿਆਣਾ (ਪੱਛਮੀ) ਵਿੰਗਾਂ ਨੂੰ 27 ਜਨਵਰੀ ਤੱਕ ਵੱਖਰੇ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ, ਤਾਂ ਜੋ ਕੰਮਕਾਜ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਚੱਲ ਸਕੇ। ਇਸ ਦੇ ਨਾਲ ਹੀ ਡੀ.ਐਫ਼.ਐਸ.ਸੀਜ਼ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਐਫ.ਆਰ.ਕੇ. ਪਲਾਂਟਾਂ ਦਾ ਦੌਰਾ ਕੀਤਾ ਜਾਇਆ ਕਰੇ। ਕਣਕ ਦੇ ਸਟਾਕ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ।




ਪੂਰਨ ਪਾਰਦਰਸ਼ੀ ਕਾਰਜ ਵਿਧੀ: ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਮੰਤਰੀ ਨੂੰ ਯਕੀਨ ਦਵਾਇਆ ਕਿ ਵਿਭਾਗੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਪੂਰਨ ਪਾਰਦਰਸ਼ੀ ਕਾਰਜ ਵਿਧੀ ਅਪਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ:- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 56 ਦਿਨਾਂ ਬਾਅਦ ਮੁੜ ਮਿਲੀ 40 ਦਿਨ ਦੀ ਪੈਰੋਲ

ETV Bharat Logo

Copyright © 2024 Ushodaya Enterprises Pvt. Ltd., All Rights Reserved.