ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਲਦ ਆ ਸਕਦਾ ਹੈ ਕੋਈ ਅਹਿਮ ਫੈਸਲਾ

author img

By

Published : Jul 3, 2022, 2:01 PM IST

Updated : Jul 3, 2022, 3:33 PM IST

ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ  ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਲਦ ਆ ਸਕਦਾ ਹੈ ਕੋਈ ਅਹਿਮ ਫੈਸਲਾ

ਇਸ ਮਾਮਲੇ ਵਿੱਚ ਸਿਮਰਜੀਤ ਬੈਂਸ ਸਮੇਤ 6 ਹੋਰਾਂ ਨੂੰ ਵੀ ਭਗੌੜਾ ਐਲਾਨਿਆ ਜਾ ਚੁੱਕਾ ਹੈ। ਬੈਂਸ ਦੇ ਭਰਾ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਭਰਾ ਪਰਮਜੀਤ ਸਿੰਘ ਪੰਮਾ, ਪ੍ਰਦੀਪ ਕੁਮਾਰ ਅਤੇ ਪੀਏ ਗੋਗੀ ਸ਼ਰਮਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

ਲੁਧਿਆਣਾ: ਸੁਪਰੀਮ ਕੋਰਟ ਵੱਲੋਂ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਾਰੇ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਇੱਕ ਦਿਨ ਬਾਅਦ, ਲੁਧਿਆਣਾ ਪੁਲਿਸ ਨੇ ਸ਼ਨੀਵਾਰ ਨੂੰ ਲੋਕ ਇਨਸਾਫ਼ ਪਾਰਟੀ (ਲਿਪ) ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਸ ਨੂੰ ਪੰਜਾਬ ਹਰਿਆਣਾ ਹਾਈ ਕੋਰਟ 'ਚ ਪੇਸ਼ ਕੀਤਾ ਗਿਆ ਜਿਸ 'ਤੇ ਜਲਦ ਹੀ ਕੋਈ ਫੈਸਲਾ ਆ ਸਕਦਾ ਹੈ। ਪੁਲਿਸ ਨੇ ਐਲਆਈਪੀ ਮੁਖੀ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Ludhiana: MLA Simarjit Singh Bains' brother arrested in rape case

ਸਿਮਰਜੀਤ ਬੈਂਸ ਦੇ ਭਰਾ ਦੀ ਗ੍ਰਿਫਤਾਰੀ ’ਤੇ ਸੰਤੁਸ਼ਟੀ ਜਤਾਉਂਦੇ ਹੋਏ ਮਾਮਲੇ ਵਿੱਚ ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੇ ਹੀ ਇਹ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ ਕਿ ਕਰਮਜੀਤ ਬੈਂਸ ਅਤੇ ਇੱਕ ਹੋਰ ਮੁਲਜ਼ਮ ਦੇ ਫ਼ੋਨ ਚੱਲ ਰਹੇ ਹਨ ਜਿਸ ਨੂੰ ਪੁਲਿਸ ਨੇ ਟ੍ਰੇਸ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੁਣ ਬਾਕੀਆਂ ਮੁਲਜ਼ਮਾਂ ਨੂੰ ਵੀ ਪੁਲਿਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਕਰਕੇ ਪੁਲਿਸ ਉਨ੍ਹਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਹੀ ਇੱਕ ਚੰਗਾ ਕਦਮ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਸਿਮਰਜੀਤ ਬੈਂਸ ਸਣੇ ਮਾਮਲੇ ’ਚ 7 ਮੁਲਜ਼ਮਾਂ ’ਤੇ ਚਾਰਜ਼ ਲਗਾਏ ਸਨ। ਇਸਦੇ ਚੱਲਦੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਪਹਿਲਾਂ ਹੀ ਸਿਮਰਜੀਤ ਬੈਂਸ ਸਣੇ 7 ਨੂੰ ਭਗੌੜਾ ਕਰਾਰ ਦੇ ਚੁੱਕੀ ਹੈ। ਇਸ ਮਾਮਲੇ ਵਿੱਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇੇ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ ਤੇ ਹੋਰਨਾਂ ਮੁਲਜ਼ਮਾਂ ਦੇ ਭਗੌੜਾ ਕਰਾਰ ਦੇ ਪੋਸਟਰ ਲੱਗੇ ਸਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਫੋਨ ’ਤੇ ਪੁੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਪੁਸ਼ਟੀ ਕੀਤੀ ਗਈ ਹੈ।

ਬੈਂਸ ਦੇ ਲੱਗੇ ਪੋਸਟਰ: ਦੱਸ ਦਈਏ ਕਿ ਲਗਾਏ ਗਏ ਪੋਸਟਰਾਂ ’ਚ ਦੋ ਮਹਿਲਾਵਾਂ ਦੇ ਨਾਂ ਵੀ ਸ਼ਾਮਲ ਹਨ। ਇਸ ਪੋਸਟਰ ’ਚ ਸਿਮਰਜੀਤ ਸਿੰਘ ਬੈਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਦੇ ਨਾਂ ਸ਼ਾਮਲ ਹਨ। ਪੋਸਟਰ ਦੇ ਹੇਠਾਂ ਪੁਲਿਸ ਅਧਿਕਾਰੀ ਨੇ ਜਾਣਕਾਰੀ ਦੇਣ ਲਈ ਨੰਬਰ ਵੀ ਲਿਖਿਆ ਹੋਇਆ ਹੈ। ਦੱਸ ਦਈਏ ਕਿ ਬੀਤੇ ਦਿਨ ਅਦਲਾਤ ਨੇ 10 ਜੁਲਾਈ 2021 ਮਾਮਲੇ ’ਚ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ 376,354, 354ਏ ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ।

ਪੀੜਤਾ ਨੇ ਲਗਾਏ ਇਹ ਇਲਜ਼ਾਮ: ਇਸ ਸਬੰਧੀ ਪੀੜਤਾ ਨੇ ਕਿਹਾ ਕਿ ਅਦਾਲਤ ਵੱਲੋਂ ਭਗੌੜਾ ਕਰਾਰ ਕੀਤੇ ਜਾਣ ਦੇ ਬਾਵਜੂਦ ਉਸ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਮਿਲੀ ਹੋਈ ਹੈ, ਪੁਲਿਸ ਲਗਾਤਾਰ ਇਸ ਮਾਮਲੇ ’ਚ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਗ੍ਰਿਫਤਾਰੀ ਲਈ ਕੀਤੀ ਜਾ ਰਹੀ ਛਾਪੇਮਾਰੀ: ਓਧਰ ਉਸ ਮਾਮਲੇ ਪੁਲਿਸ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਮੁਲਜ਼ਮਾਂ ਨੂੰ ਫੜਨ ਦੇ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਬੈਂਸ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਲਗਾਤਾਰ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਪੁਲਿਸ ’ਤੇ ਰਾਜਨੀਤਿਕ ਦਬਾਅ ਹੋਣ ਦਾ ਵੀ ਖੰਡਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਜਲਦ ਅਸੀਂ ਬੈਂਸ ਨੂੰ ਉਸ ਦੇ ਸਾਥੀਆਂ ਸਣੇ ਗ੍ਰਿਫਤਾਰ ਕਰਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ।

ਜ਼ਿਲ੍ਹਾ ਅਦਾਲਤ ਨੇ ਕੀਤਾ ਸੀ ਇਨਕਾਰ: ਇਸ ਤੋਂ ਪਹਿਲਾਂ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ (District Court) ਵੱਲੋਂ ਸਿਮਰਜੀਤ ਬੈਂਸ ਦੀ ਅੰਤ੍ਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਅੱਗੇ ਬੈਂਸ ਸਣੇ 8 ਮੁਲਜ਼ਮਾਂ ਦੇ ਪੇਸ਼ ਨਾ ਹੋਣ ਦੇ ਕਾਰਨ ਪੁਲਿਸ ਨੂੰ ਸਾਰੇ ਮੁਲਜ਼ਮਾਂ ‘ਤੇ 174ਏ ਦਾ ਮਾਮਲਾ ਦਰਜ (174a case registered) ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਮਾਮਲੇ ਵਿੱਚ PO ਘੋਸ਼ਿਤ ਕਰ ਦਿੱਤਾ ਗਿਆ ਸੀ।

ਬੈਂਸ ’ਤੇ ਚੱਲ ਰਿਹਾ ਹੈ ਇਹ ਮਾਮਲਾ: ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਕਥਿਤ ਤੌਰ ’ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਇਆ ਗਿਆ ਹੈ। ਇਹ ਮਾਮਲਾ ਅਜੇ ਵੀ ਕੋਰਟ ’ਚ ਚੱਲ ਰਿਹਾ ਹੈ। ਇਸ ਮਾਮਲੇ ’ਚ ਪੀੜਤ ਮਹਿਲਾ ਵੱਲੋਂ ਕਈ ਵਾਰ ਇਨਸਾਫ ਲੈਣ ਦੇ ਲਈ ਧਰਨੇ ਵੀ ਲਗਾਏ ਗਏ ਹਨ। ਪੀੜਤ ਮਹਿਲਾ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:- ਭਗਵੰਤ ਮਾਨ ਕਰਨਗੇ ਕੈਬਨਿਟ ਦਾ ਵਿਸਥਾਰ, ਮੰਤਰੀਆਂ ਦੇ ਕੰਮ ਦਾ ਜਾਇਜ਼ਾ

Last Updated :Jul 3, 2022, 3:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.