ETV Bharat / state

ਬਹੁਗਿਣਤੀ ਠੇਕਾ ਮੁਲਾਜ਼ਮ ਜਲਦ ਹੋਣਗੇ ਰੈਗੂਲਰ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਦਿੱਤਾ ਗਿਆ ਭਰੋਸਾ

author img

By

Published : May 18, 2023, 5:10 PM IST

ਕੈਬਨਿਟ ਸਬ ਕਮੇਟੀ ਵਲੋਂ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਗਿਆ ਹੈ। ਪੰਜਾਬ ਭਵਨ ਵਿਖੇ ਲੜੀਵਾਰ ਮੀਟਿੰਗਾਂ ਹੋਈਆਂ ਹਨ। ਬਹੁਗਿਣਤੀ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਉੱਤੇ ਵੀ ਮੋਹਰ ਲੱਗ ਰਹੀ ਹੈ।

Majority of the contract employees will be regularized soon
ਬਹੁਗਿਣਤੀ ਠੇਕਾ ਮੁਲਾਜ਼ਮ ਜਲਦ ਹੋਣਗੇ ਰੈਗੂਲਰ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਦਿੱਤਾ ਗਿਆ ਭਰੋਸਾ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਿਲ ਸਨ।


ਕਈ ਜਥੇਬੰਦੀਆਂ ਨੇ ਚੁੱਕੇ ਮਸਲੇ : ਪੰਜਾਬ ਭਵਨ ਵਿਖੇ ਹੋਈਆਂ ਲੜੀਵਾਰ ਮੀਟਿੰਗਾਂ ਦੌਰਾਨ ਨਸ਼ਾ ਛੁਡਾਊ ਤੇ ਮੁੜ ਵਸੇਬਾ ਯੂਨੀਅਨ, ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਓਵਰਏਜ਼ ਬੇਰੋਜ਼ਗਾਰ ਯੂਨੀਅਨ, ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਅਤੇ ਪੰਜਾਬ-ਚੰਡੀਗੜ੍ਹ ਯੂ.ਟੀ. ਪੈਨਸ਼ਨਰ ਫਰੰਟ ਨੇ ਆਪਣੇ ਮਸਲੇ ਉਠਾਏ ਅਤੇ ਸਬ ਕਮੇਟੀ ਨੂੰ ਮੰਗ ਪੱਤਰ ਸੌਂਪੇ। ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਸਾਂਝੇ ਮੁੱਦਿਆਂ ਦੇ ਜਵਾਬ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸ ਸਾਲਾਂ ਦਾ ਤਜਰਬਾ ਰੱਖਣ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੋਟੀਫਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਬਹੁਗਿਣਤੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਨੀਤੀ ਅਧੀਨ ਨਹੀਂ ਆ ਸਕਣਗੇ ਉਨ੍ਹਾਂ ਦੇ ਮਾਮਲੇ ਵੀ ਅਗਲੇ ਪੜਾਅ ਦੌਰਾਨ ਹਮਦਰਦੀ ਨਾਲ ਵਿਚਾਰੇ ਜਾਣਗੇ।


ਵਿਸ਼ੇਸ਼ ਨੀਤੀ ਬਣਾਉਣ 'ਤੇ ਕੰਮ ਸ਼ੁਰੂ : ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨੇ ਆਊਟਸੋਰਸ ਕਰਮਚਾਰੀਆਂ ਲਈ ਵੀ ਵਿਸ਼ੇਸ਼ ਨੀਤੀ ਬਣਾਉਣ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੀ ਤਨਖਾਹ ਅਤੇ ਛੁੱਟੀਆਂ ਵਿੱਚ ਸਾਲਾਨਾ ਵਾਧੇ ਵਰਗੇ ਲਾਭ ਪ੍ਰਾਪਤ ਕਰ ਸਕਣ। ਕੈਬਨਿਟ ਮੰਤਰੀਆਂ ਨੇ ਦੁਹਰਾਇਆ ਕਿ ਸਬ-ਕਮੇਟੀ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਅਤੇ ਮਸਲਿਆਂ ਨੂੰ ਇਸ ਤਰੀਕੇ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਆਖ਼ਰੀ ਸਾਲਾਂ ਦੌਰਾਨ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਾਣਬੁੱਝ ਕੇ ਅਜਿਹੀਆਂ ਦੋਗਲੀਆਂ ਨੀਤੀਆਂ ਅਪਣਾਈਆਂ, ਜਿਨ੍ਹਾਂ ਨੂੰ ਅਦਾਲਤਾਂ ਵਿੱਚ ਚੁਣੌਤੀ ਦਿੱਤੀ ਜਾਣੀ ਸੁਭਾਵਕ ਸੀ।

  1. ਨਜਾਇਜ਼ ਸਬੰਧਾਂ ਦੇ ਇਲਜ਼ਾਮਾਂ 'ਚ ਫਸਾ ਕੇ ਧਮਕਾਉਣ ਵਾਲਿਆਂ ਤੋਂ ਤੰਗ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
  2. ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਤੇ ਰੇਲ ਚੱਕਾ ਜਾਮ
  3. ਬੀੜੀ ਪੀਣ ਤੋਂ ਰੋਕਣ 'ਤੇ ਪਰਵਾਸੀ ਨੇ ਲਾਹੀ ਬਜ਼ੁਰਗ ਦੀ ਪੱਗ, ਵੀਡੀਓ ਵਾਇਰਲ


ਭਰੀਆਂ ਜਾ ਰਹੀਆਂ ਹੈਲਥ ਵਰਕਰਾਂ ਦੀਆਂ 200 ਅਸਾਮੀਆਂ : ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 200 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੇ ਸਕਾਰਾਤਮਕ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਪਹਿਲਾਂ ਤੋਂ ਹੀ ਉਨ੍ਹਾਂ ਦੀਆਂ ਕੰਮਕਾਜ ਦੀਆਂ ਪ੍ਰਸਥਿਤੀਆਂ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.