ETV Bharat / state

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ, 15 ਫ਼ਰਵਰੀ ਤੋਂ ਸ਼ੁਰੂ ਹੋਵੇਗੀ ਮੈਗਾ ਟੀਕਾਕਰਨ ਮੁਹਿੰਮ

author img

By

Published : Nov 11, 2022, 6:08 PM IST

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ
ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਕਰੀਬ 25 ਲੱਖ ਗਾਵਾਂ ਹਨ, ਇਸ ਲਈ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ 2023 ਤੱਕ ਮੁਕੰਮਲ ਕੀਤੀ ਜਾਵੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ 'ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ
ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ

ਪੰਜਾਬ ਭਵਨ ਵਿਖੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਕਰੀਬ 25 ਲੱਖ ਗਾਵਾਂ ਹਨ, ਇਸ ਲਈ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ (ਤੇਲੰਗਾਨਾ) ਤੋਂ ਕਿਫ਼ਾਇਤੀ ਦਰਾਂ 'ਤੇ ਗਾਵਾਂ ਦੀ ਆਬਾਦੀ ਮੁਤਾਬਕ ਕਰੀਬ 25 ਲੱਖ ਡੋਜ਼ ਖ਼ਰੀਦਣ ਲਈ ਚਾਰਾਜੋਈ ਕੀਤੀ ਜਾਵੇ।

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ
ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ

ਮੀਟਿੰਗ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਯੂਨੀਵਰਸਿਟੀ (ਗਡਵਾਸੂ) ਦੇ ਮਾਹਰਾਂ ਵੱਲੋਂ ਮੰਤਰੀ ਸਮੂਹ ਨੂੰ ਦੱਸਿਆ ਗਿਆ ਕਿ ਲੰਪੀ ਸਕਿਨ ਬੀਮਾਰੀ ਨਾਲ ਮੱਝਾਂ ਦੇ ਪ੍ਰਭਾਵਤ ਹੋਣ ਦੀ ਕੌਮੀ ਦਰ 1 ਤੋਂ ਡੇਢ ਫ਼ੀਸਦੀ ਹੈ। ਇਸ 'ਤੇ ਕੈਬਨਿਟ ਮੰਤਰੀਆਂ ਨੇ 7 ਮੈਂਬਰੀ ਮਾਹਰ ਕਮੇਟੀ ਬਣਾਉਣ ਦੀ ਹਦਾਇਤ ਦਿੱਤੀ, ਜੋ ਮੱਝਾਂ ਨੂੰ ਗੋਟ ਪੌਕਸ ਟੀਕਾ ਲਗਾਉਣ ਸਬੰਧੀ ਆਪਣੇ ਸੁਝਾਅ 10 ਦਿਨਾਂ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਕੀਤੀ ਗਈ ਹੈ। ਕਮੇਟੀ ਵਿੱਚ ਗਡਵਾਸੂ ਤੋਂ 3, ਪਸ਼ੂ ਪਾਲਣ ਵਿਭਾਗ ਪੰਜਾਬ ਤੋਂ 2, ਪਸ਼ੂ ਪਾਲਣ ਵਿਭਾਗ ਭਾਰਤ ਸਰਕਾਰ ਅਤੇ ਭਾਰਤੀ ਪਸ਼ੂ ਖੋਜ ਸੰਸਥਾ ਬਰੇਲੀ ਤੋਂ 1-1 ਵੈਟਰਨਰੀ ਮਾਹਰ ਨੂੰ ਸ਼ਾਮਲ ਕੀਤਾ ਗਿਆ ਹੈ।

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ
ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ

ਸੂਬੇ ਵਿੱਚ ਚਲ ਰਹੀ ਗਲ-ਘੋਟੂ ਅਤੇ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸਮੀਖਿਆ ਦੌਰਾਨ ਕੈਬਨਿਟ ਮੰਤਰੀਆਂ ਨੂੰ ਦੱਸਿਆ ਗਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਗਲ-ਘੋਟੂ ਬੀਮਾਰੀ ਦਾ ਟੀਕਾਕਰਨ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਮੂੰਹ-ਖੁਰ ਦੀ ਬੀਮਾਰੀ ਦਾ ਟੀਕਾਕਰਨ 30 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ 'ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ
ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸੂਬੇ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਬਿਲਕੁਲ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 9.21 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਗੋਟ ਪੌਕਸ ਦੇ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਰੀਬ 94 ਹਜ਼ਾਰ ਖ਼ੁਰਾਕਾਂ ਵਿਭਾਗ ਕੋਲ ਉਪਲਬਧ ਹਨ।

ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਕਿਹਾ ਸੂਬੇ ਵਿੱਚ ਗੈਂਗਸਟਰ ਕਰ ਰਹੇ ਹਨ ਰਾਜ

ETV Bharat Logo

Copyright © 2024 Ushodaya Enterprises Pvt. Ltd., All Rights Reserved.