ETV Bharat / state

Rail Roko Andolan: ਪੰਜਾਬ 'ਚ 'ਰੇਲ ਰੋਕੋ ਅੰਦੋਲਨ' ਨੇ ਵਧਾਈਆਂ ਪਰੇਸ਼ਾਨੀਆਂ, ਅੰਮ੍ਰਿਤਸਰ -ਚੰਡੀਗੜ੍ਹ ਸਮੇਤ 44 ਟਰੇਨਾਂ ਰੱਦ, 20 ਰੇਲ ਗੱਡੀਆਂ ਦੇ ਬਦਲੇ ਗਏ ਰੂਟ

author img

By ETV Bharat Punjabi Team

Published : Sep 30, 2023, 8:51 AM IST

Updated : Sep 30, 2023, 11:13 AM IST

Many trains had to be canceled and the routes of many were changed due to the rail roko movement in Punjab
Rail roko movement: ਪੰਜਾਬ 'ਚ 'ਰੇਲ ਰੋਕੋ ਅੰਦੋਲਨ' ਨੇ ਵਧਾਈਆਂ ਪਰੇਸ਼ਾਨੀਆਂ, ਅੰਮ੍ਰਿਤਸਰ -ਚੰਡੀਗੜ੍ਹ ਸਮੇਤ 44 ਟਰੇਨਾਂ ਰੱਦ, 20 ਰੇਲ ਗੱਡੀਆਂ ਦੇ ਬਦਲੇ ਗਏ ਰੂਟ

Rail roko movement in Punjab: ਪੰਜਾਬ ਵਿੱਚ 19 ਕਿਸਾਨ ਜਥੇਬੰਦੀਆਂ ਵੱਖ-ਵੱਖ ਰੇਲਵੇ ਲਾਈਨਾਂ ਉੱਤੇ ਬੈਠ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਤਿੰਨ ਦਿਨਾਂ ਪ੍ਰਦਰਸ਼ਨ ਕਰ ਰਹੀਆਂ ਹਨ। ਭਾਵੇਂ ਪ੍ਰਦਰਸ਼ਨ ਦਾ ਅੱਜ ਆਖਰੀ ਦਿਨ ਹੈ ਪਰ ਇਸ ਪ੍ਰਦਰਸ਼ਨ ਕਾਰਣ ਵੱਖ-ਵੱਖ ਰੂਟਾਂ ਉੱਤੇ ਜਾਣ ਵਾਲੀਆਂ 44 ਦੇ ਕਰੀਬ ਟਰੇਨਾਂ ਰੱਦ (About 44 trains cancelled) ਕਰਨੀਆਂ ਪਈਆਂ ਹਨ,ਜਿਸ ਕਾਰਣ ਯਾਤਰੀ ਡਾਹਢੇ ਪਰੇਸ਼ਾਨ ਹਨ।

ਚੰਡੀਗੜ੍ਹ: ਪੰਜਾਬ ਵਿੱਚ ਅੱਜ ਰੇਲ ਰੋਕੇ ਅੰਦਲਨ ਦਾ ਤੀਜਾ ਅਤੇ ਆਖਰੀ ਦਿਨ ਹੈ,ਕਿਸਾਨ ਜਿੱਥੇ ਕੇਂਦਰ ਸਰਕਾਰ ਉੱਤੇ ਮੰਗਾਂ ਨਾ ਪੂਰੀਆਂ ਕਰਨ ਦਾ ਇਲਾਜ਼ਮ ਲਗਾ ਕੇ ਅੰਮ੍ਰਿਤਸਰ, ਜਲੰਧਰ ਛਾਉਣੀ ਅਤੇ ਤਰਨਤਾਰਨ ਸਮੇਤ 12 ਥਾਵਾਂ ’ਤੇ ਰੇਲ ਪਟੜੀਆਂ ’ਤੇ ਧਰਨਾ ਦੇ ਰਹੇ ਹਨ ਉੱਥੇ ਹੀ ਇਸ ਅੰਦੋਲਨ ਨੇ ਰੇਲਵੇ ਵਿਭਾਗ (Railway Department) ਅਤੇ ਰੇਲਾਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਦੀਆਂ ਪਰੇਸ਼ਾਨੀਆਂ ਵਧਾ ਦਿੱਤੀਆਂ ਹਨ।

ਰੱਦ ਹੋਈਆਂ ਟਰੇਨਾਂ, ਬਦਲੇ ਗਏ ਰੂਟ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਪਟੜੀਆਂ ਉੱਤੇ ਬੈਠ ਗਏ ਤਾਂ ਸਭ ਦੀ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਵਿਭਾਗ ਨੇ ਪਹਿਲਾਂ ਹੀ ਬਣਾਏ ਗਏ ਪੂਰੇ ਰੋਡਮੈਪ ਦੇ ਤਹਿਤ ਮੌਕੇ ਮੁਤਾਬਿਕ ਬਹੁਤ ਸਾਰੀਆਂ ਟ੍ਰੇਨਾਂ ਰੱਦ ਕਰ ਦਿੱਤੀਆਂ ਅਤੇ ਕਈਆਂ ਦੇ ਰੂਟ ਤਬਦੀਲ ਕਰ ਦਿੱਤੇ। ਇਸ ਅੰਦੋਲਨ ਕਾਰਣ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ, ਪੰਜਾਬ ਅਤੇ ਦਿੱਲੀ ਵਿਚਾਲੇ ਚੱਲਣ ਵਾਲੀਆਂ ਕਈ ਹੋਰ ਟਰੇਨਾਂ ਵੀ ਅੰਦੋਲਨ ਕਾਰਣ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਦੀ ਸੂਚੀ ਰੇਲਵੇ ਵੱਲੋਂ ਜਾਰੀ ਕੀਤੀ ਗਈ ਹੈ। ਰੇਲਵੇ ਵੱਲੋਂ ਜਾਰੀ ਸੂਚੀ ਮੁਤਾਬਿਕ 44 ਟਰੇਨਾਂ ਰੱਦ ਕੀਤੀਆਂ ਗਈਆਂ ਹਨ। 20 ਟਰੇਨਾਂ ਦੇ ਰੂਟ ਬਦਲ ਦਿੱਤੇ (Routes of 20 trains were changed) ਗਏ ਹਨ ਅਤੇ 20 ਤੋਂ ਵੱਧ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ, ਜਿਸ ਕਾਰਨ ਨਾ ਸਿਰਫ ਪੰਜਾਬ ਸਗੋਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਸੂਬਿਆਂ ਦੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

  • #WATCH | Punjab: Farmers, under the aegis of Kisan Mazdoor Sangharsh Committee, continue to sit on railway tracks as they stage a 'Rail Roko Andolan' over their demands, including Committee for MSP, withdrawal of cases regarding agitation in Delhi and compensation & jobs for… pic.twitter.com/ybgfbBdaQH

    — ANI (@ANI) September 30, 2023 " class="align-text-top noRightClick twitterSection" data=" ">

ਇਨ੍ਹਾਂ ਜ਼ਿਲ੍ਹਿਆਂ 'ਚ ਕਿਸਾਨਾਂ ਨੇ ਮੱਲੀਆਂ ਪਟੜੀਆਂ: ਦੱਸ ਦਈਏ ਹੋਰਨਾਂ ਸੂਬਿਆਂ ਤੋਂ ਵੀ ਪੰਜਾਬ ਵਿੱਚ ਪਟੜੀਆਂ ਜਾਮ ਕਰਨ ਲਈ ਕਿਸਾਨ ਪਹੁੰਚੇ ਹੋਏ ਹਨ ਅਤੇ ਪੰਜਾਬ ਵਿੱਚ ਮੁੱਖ ਤੌਰ ਉੱਤੇ ਜ਼ਿਲ੍ਹਾ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਦੇ ਬਟਾਲਾ, ਜਲੰਧਰ ਛਾਉਣੀ, ਤਰਨਤਾਰਨ, ਸੁਨਾਮ, ਨਾਭਾ, ਬਸਤੀ ਟੈਂਕਵਾਲੀ ਅਤੇ ਫ਼ਿਰੋਜ਼ਪੁਰ ਦੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਅਤੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਬੈਠੇ ਹਨ। (Rail roko movement in Punjab )

ਕਿਸਾਨਾਂ ਦੀਆਂ ਮੁੱਖ ਮੰਗਾਂ: ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦਾ ਕਾਰਣ ਦੱਸਦਿਆਂ ਮੁੱਖ ਮੰਗਾਂ ਉੱਤੇ ਚਾਨਣਾ ਪਾਇਆ ਹੈ। ਕਿਸਾਨਾਂ ਦੀ ਮੁੱਖ ਮੰਗ ਹੈ ਕਿ ਹੜ੍ਹ ਪੀੜਤਾਂ ਨੂੰ 50 ਹਜ਼ਾਰ ਕਰੋੜ ਦੇ ਰਾਹਤ ਪੈਕੇਜ਼ ਦੇ ਨਾਲ-ਨਾਲ ਦਿੱਲੀ ਮੋਰਚੇ ਦੌਰਾਨ ਮੰਨੀ ਗਈ ਐੱਮ.ਐੱਸ.ਪੀ ਗਰੰਟੀ ਕਨੂੰਨ ਬਣਾਉਣ ਦੀ ਅਧੂਰੀ ਮੰਗ ਪੂਰੀ ਕੀਤੀ ਜਾਵੇ।(Swaminathan Commission Report) ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਤੈਅ ਹੋਣ, ਕਿਸਾਨ-ਮਜ਼ਦੂਰਾਂ ਦੀ ਪੂਰਨ ਕਰਜ਼ ਮੁਕਤੀ ਕੀਤੀ ਜਾਵੇ, ਮਨਰੇਗਾ ਤਹਿਤ ਸਾਲ ਦੇ 200 ਦਿਨ ਰੁਜ਼ਗਾਰ, ਪੰਜਾਬ ਸਮੇਤ ਉੱਤਰੀ ਭਾਰਤ 'ਚ ਸਮੈਕ ਹੈਰੋਇਨ ਵਰਗੇ ਮਾਰੂ ਨਸ਼ਿਆਂ 'ਤੇ ਕੰਟਰੋਲ, ਦਿੱਲੀ ਅੰਦੋਲਨ ਦੌਰਾਨ ਬਣੇ ਕੇਸ ਰੱਦ ਕਰਨ ਅਤੇ ਲਖੀਮਪੁਰ ਕਤਲਕਾਂਡ ਦੇ ਮੁਲਜ਼ਮਾਂ 'ਤੇ ਕਾਰਵਾਈ, ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੇ ਸੜਕ ਮਾਰਗਾਂ ਲਈ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਰੇਟ 6 ਗੁਣਾ ਵਾਧ ਕੇ ਦੇਣ ਅਤੇ ਪੂਰੇ ਭਾਰਤ ਦੇ ਅਬਾਦਕਾਰ ਕਿਸਾਨਾਂ-ਮਜ਼ਦੂਰਾਂ ਨੂੰ ਆਬਾਦ ਕੀਤੀਆਂ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦੇਣ ਦੀਆਂ ਮੰਗਾਂ ਨੂੰ ਲੈ ਕੇ ਭਾਰਤ ਪੱਧਰੀ ਰੇਲ ਰੋਕੋ ਮੋਰਚੇ ਦੀ ਪੰਜਾਬ ਤੋਂ ਸ਼ੁਰੂਆਤ ਕੀਤੀ ਗਈ ਹੈ।

Last Updated :Sep 30, 2023, 11:13 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.