ETV Bharat / state

ਲੋਕ ਸਭਾ 'ਚ ਹਰਸਿਮਰਤ ਕੌਰ ਬਾਦਲ ਨੇ ਗਰਮਜੋਸ਼ੀ ਨਾਲ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ, ਕਿਹਾ-ਹੁਣ ਤਰਸ ਦੇ ਅਧਾਰ 'ਤੇ ਆਉਣੇ ਚਾਹੀਦੇ ਨੇ ਸਾਰੇ ਬਾਹਰ

author img

By ETV Bharat Punjabi Team

Published : Dec 20, 2023, 8:41 PM IST

Member of Parliament Harsimrat Kaur Badal
ਹਰਸਿਮਰਤ ਕੌਰ ਬਾਦਲ ਨੇ ਗਰਮਜੋਸ਼ੀ ਨਾਲ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

issue of the release of captive Singhs: ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਪਹਿਲ ਦੇ ਅਧਾਰ ਉੱਤੇ ਚੁੱਕਿਆ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਕਾਲੇ ਦੌਰ ਦਾ ਹਵਾਲਾ ਦਿੱਤਾ ਅਤੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਉੱਤੇ ਕੀਤੇ ਗਏ ਤਸ਼ੱਦਦ ਦਾ ਵੀ ਜ਼ਿਕਰ ਕੀਤਾ।

ਲੋਕ ਸਭਾ 'ਚ ਹਰਸਿਮਰਤ ਕੌਰ ਬਾਦਲ ਨੇ ਗਰਮਜੋਸ਼ੀ ਨਾਲ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਦਿੱਲੀ: ਲੋਕ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਅੱਜ ਹਰਸਿਮਰਤ ਕੌਰ ਬਾਦਲ (Member of Parliament Harsimrat Kaur Badal) ਨੇ ਗਰਮਜੋਸ਼ੀ ਦੇ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਜਿਹੀ ਕਿਹੜੀ ਮਜਬੂਰੀ ਹੈ ਕੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਜਾ ਰਹੀ। ਹਰਸਿਮਰਤ ਬਾਦਲ ਨੇ ਕਿਹਾ ਕਿ ਦੇਸ਼ ਦੇ ਪੀਐੱਮ ਖੁੱਦ ਬੰਦੀ ਸਿੰਘਾਂ ਨੂੰ ਤਰਸ ਦੇ ਅਧਾਰ ਉੱਤੇ ਛੱਡਣ ਦੀ ਗੱਲ ਕਹਿ ਚੁੱਕੇ ਨੇ ਪਰ ਬਾਵਜੂਦ ਇਸ ਦੇ ਮਾਮਲਾ ਜਿਉਂ ਦਾ ਤਿਉਂ ਲਟਕਿਆ ਹੈ।

ਇੰਦਰਾ ਗਾਂਧੀ ਅਤੇ ਬੇਅੰਤ ਸਿੰਘ ਦਾ ਹਵਾਲਾ: ਹਰਸਿਮਰਤ ਕੌਰ ਬਾਦਲ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Late Prime Minister Indira Gandhi) ਦੇ ਹੁਕਮਾਂ ਉੱਤੇ 1984 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਉੱਤੇ ਹੋਏ ਹਮਲੇ ਦਾ ਹਵਾਲਾ (Reference to the attack on Sri Harmandir Sahib) ਦਿੰਦਿਆਂ ਕਿਹਾ ਕਿ ਸਿੱਖਾਂ ਦੇ ਸਰਵਉੱਚ ਸਥਾਨ ਨੂੰ ਇੰਦਰਾ ਗਾਂਧੀ ਦੇ ਇਸ਼ਾਰੇ ਉੱਤੇ ਦੇਸ਼ ਦੀਆਂ ਫੌਜਾਂ ਨੇ ਨਿਸ਼ਾਨਾ ਬਣਾਇਆ ਅਤੇ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਕੇ ਕਦੇ ਨਾ ਪੂਰਨ ਵਾਲਾ ਦਰਦ ਸਿੱਖ ਕੌਮ ਨੂੰ ਦਿੱਤਾ। ਹਰਸਿਮਰਤ ਕੌਰ ਬਾਦਲ ਮੁਤਾਬਿਕ ਉਸ ਸਮੇਂ ਬਹੁਤ ਸਾਰੇ ਨੌਜਵਾਨ ਸਿੱਖ ਰੋਹ ਵਿੱਚ ਆਕੇ ਸਰਕਾਰ ਦੇ ਖ਼ਿਲਾਫ਼ ਹਥਿਆਰ ਚੁੱਕ ਕੇ ਖੜ੍ਹੇ ਹੋ ਗਏ ਅਤੇ ਇਸ ਦੌਰਾਨ ਹੀ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਦਾਦਾ ਬੇਅੰਤ ਸਿੰਘ ਨੇ ਬਤੌਰ ਪੰਜਾਬ ਦੇ ਮੁੱਖ ਮੰਤਰੀ ਨੌਜਵਾਨ ਅਤੇ ਬੇਕਸੂਰ ਪੰਜਾਬੀਆਂ ਨੂੰ ਸਿਰਫ ਤਤਕਾਲੀ ਕੇਂਦਰੀ ਸਰਕਾਰ ਦੀ ਵਾਹੋ-ਵਾਹ ਲੁੱਟਣ ਲਈ ਕਤਲ ਕਰਵਾ ਦਿੱਤਾ।

ਸਰਕਾਰ ਕਰੇ ਰਿਹਾਈ: ਇੰਦਰਾ ਗਾਂਧੀ ਅਤੇ ਬੇਅੰਤ ਸਿੰਘ ਦੇ ਜ਼ੁਲਮਾਂ ਤੋਂ ਤੰਗ ਆਕੇ ਕਈ ਪੰਜਾਬ ਦੇ ਸਿੱਖ ਨੌਜਵਾਨਾਂ ਨੇ ਰਣਨੀਤੀ ਬਣਾ ਕੇ ਦੋਵਾਂ ਦਾ ਕਤਲ ਕਰ ਦਿੱਤਾ ਅਤੇ ਇੱਕ ਪੂਰੀ ਸਰਕਾਰ ਸਿੱਖ ਕੌਮ ਦੇ ਵਿਰੁੱਧ ਭੁਗਤੀ। ਇਸ ਵਿਚਾਲੇ ਦੇਸ਼ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਕਈ ਬੇਕਸੂਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ। ਹਰਿਸਮਰਤ ਕੌਰ ਬਾਦਲ ਨੇ ਅੱਗੇ ਕਿਹਾ ਕਿ ਖੁੱਦ ਦੇਸ਼ ਦੇ ਪ੍ਰਧਾਨ ਮੰਤਰੀ ਮੰਨਦੇ ਹਨ ਕਿ ਸਿੱਖਾਂ ਨਾਲ 1984 ਵਿੱਚ ਸ਼ਰੇਆਮ ਧੱਕਾ ਹੋਇਆ ਪਰ ਅੱਜ ਉਹ ਜੇਲ੍ਹ ਵਿੱਚ ਲਗਭਗ ਸਾਰੀ ਉਮਰ ਬਿਤਾ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਕਦਮ ਨਹੀਂ ਚੁੱਕ ਰਹੇ। ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅਸਿੱਧੇ ਤੌਰ ਉੱਤੇ ਡੇਰਾ ਮੁਖੀ ਰਾਮ ਰਹੀਮ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ੁਲਮ ਦਾ ਸਿਖ਼ਰ ਕਰਨ ਵਾਲੇ ਲੋਕਾਂ ਨੂੰ ਅਸਾਨੀ ਨਾਲ ਪੈਰੋਲ ਮਿਲ ਰਹੀ ਹੈ ਪਰ ਜ਼ੁਲਮ ਦੀ ਹਨੇਰੀ ਵਿੱਚ ਹਥਿਆਰ ਚੁੱਕਣ ਵਾਲਿਆਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ ਵਿੱਚ ਡੱਕਿਆ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.