ETV Bharat / state

ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕੀਤੀ ਅਪੀਲ, ਕਿਹਾ- ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪ੍ਰਚਾਰਿਆ ਜਾਵੇ

author img

By

Published : Apr 19, 2023, 10:33 PM IST

ਚੰਡੀਗੜ੍ਹ ਵਿੱਚ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਨੂੰ ਵੱਡੇ ਪੱਧਰ ਉੱਤੇ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੀਆਂ ਗਈਆਂ ਪਹਿਲਕਮਦਮੀਆਂ ਦੀ ਚਰਚਾ ਹਰ ਥਾਂ ਹੋਣੀ ਚਾਹੀਦੀ ਹੈ ਤਾਂ ਕਿ ਆਮ ਲੋਕਾਂ ਨੂੰ ਪਤਾ ਲੱਗੇ ਕਿ ਪਿਛਲੀਆਂ ਸਰਕਾਰਾਂ ਨੇ ਕਿਵੇਂ ਉਨ੍ਹਾਂ ਨਾਲ ਧੋਖਾ ਕੀਤਾ ਹੈ।

MLA Chetan Singh Jaudamajra asked the public relations officers to publicize the initiatives of the Punjab government
ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕੀਤੀ ਅਪੀਲ, ਕਿਹਾ- ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪ੍ਰਚਾਰਿਆ ਜਾਵੇ

ਚੰਡੀਗੜ੍ਹ: ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਖਾਸ ਤੌਰ ‘ਤੇ ਜ਼ਮੀਨੀ ਪੱਧਰ ਉੱਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਸੂਬੇ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਤੱਕ ਵੀ ਸੂਚਨਾ ਦਾ ਪ੍ਰਸਾਰ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ। ਵਿਭਾਗ ਨੂੰ ਹੋਰ ਵੀ ਜੋਸ਼ ਅਤੇ ਸਰਗਰਮੀ ਨਾਲ ਕੰਮ ਕਰਨ ਦੀ ਤਾਕੀਦ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਉਪਲਬਧ ਕਰਾਏ ਕਿਸਾਨ ਪੱਖੀ ਬੁਨਿਆਦੀ ਢਾਂਚੇ ਤੋਂ ਇਲਾਵਾ ਕੁਝ ਹੋਰ ਅਹਿਮ ਪਹਿਲੂਆਂ ‘ਤੇ ਕੇਂਦਰਿਤ ਇੱਕ ਸਕਾਰਾਤਮਕ ਪ੍ਰਚਾਰ ਮੁਹਿੰਮ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਕੀਤੇ ਗਏ ਟੈਸਟਾਂ ਦੀ ਗਿਣਤੀ, ਬਾਗਬਾਨੀ ਅਤੇ ਸਾਬਕਾ ਸੈਨਿਕ ਭਲਾਈ ਦੇ ਖੇਤਰਾਂ ਵਿੱਚ ਹੋਰ ਭਲਾਈ ਸਕੀਮਾਂ ਦਾ ਪ੍ਰਚਾਰ ਪਸਾਰ ਵੀ ਸ਼ਾਮਲ ਹੈ ।

ਭਲਾਈ ਸਕੀਮਾਂ ਦਾ ਪ੍ਰਚਾਰ ਪਸਾਰ: ਜੋੜਾਮਾਜਰਾ ਨੇ ਅੱਗੇ ਕਿਹਾ ਕਿ ਮਹਿਜ਼ ਇੱਕ ਸਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਵੱਡੀ ਪ੍ਰਗਤੀਸ਼ੀਲ ਤਬਦੀਲੀ ਦਾ ਮੁੱਢ ਬੰਨਿਆ ਹੈ , ਜਿਸ ਤਹਿਤ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ, 500 ਆਮ ਆਦਮੀ ਕਲੀਨਿਕ, ਹਰੇਕ ਪਰਿਵਾਰ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਵਰਗੇ ਨਵੇਕਲੇ ਉਪਰਾਲਿਆਂ ਨੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣੇ ਸ਼ੁਰੂ ਕਰ ਦਿੱਤੇ ਹਨ। ਇਸ ਨੂੰ ਜ਼ਮੀਨੀ ਪੱਧਰ ‘ਤੇ ਵੀ ਦੇਖਣ ਦੀ ਲੋੜ ਹੈ।




ਮੀਡੀਆ ਹੈਂਡਲਜ ਦੀ ਇੱਕ ਮਜ਼ਬੂਤ ਸਾਧਨ ਵਜੋਂ ਵਰਤੋਂ: ਉਨ੍ਹਾਂ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਸੋਸ਼ਲ ਮੀਡੀਆ ਹੈਂਡਲਜ ਦੀ ਇੱਕ ਮਜ਼ਬੂਤ ਸਾਧਨ ਵਜੋਂ ਵਰਤੋਂ ਕਰਨ ਅਤੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਪਹਿਲਾਂ ਨਾਲੋਂ ਵੀ ਤੇਜ਼ੀ ਨਾਲ ਜਾਣਕਾਰੀ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ। ਮਾਲਵਿੰਦਰ ਸਿੰਘ ਜੱਗੀ ਨੇ ਵਿਭਾਗ ਦੇ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਆਦਿ ਦੇ ਕੰਮਕਾਜ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਮੰਤਰੀ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Banned Outdoor Events : ਮਹਾਰਾਸ਼ਟਰ 'ਚ ਦੁਪਹਿਰ ਦੇ ਸਮੇਂ ਬਾਹਰੀ ਸਮਾਗਮ 'ਤੇ ਰੋਕ

ETV Bharat Logo

Copyright © 2024 Ushodaya Enterprises Pvt. Ltd., All Rights Reserved.