ETV Bharat / state

Punjab Weather: ਪੰਜਾਬ ਵਿੱਚ ਮਾਨਸੂਨ ਦੀ ਦਸਤਕ, ਇਸ ਪੂਰੇ ਹਫ਼ਤੇ ਮੀਂਹ ਦੀ ਸੰਭਾਵਨਾ

author img

By

Published : Jun 26, 2023, 12:02 PM IST

ਪੰਜਾਬ, ਦਿੱਲੀ ਤੇ ਹਰਿਆਣਾ ਸਮੇਤ ਹੋਰ ਸੂਬਿਆਂ ਵਿੱਚ ਇਸ ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਵਿੱਚ ਵਰ੍ਹੇ ਮੀਂਹ ਨੇ ਦਿੱਲੀ ਸਮੇਤ ਵੱਡੇ ਸੂਬਿਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮਾਨਸੂਨ ਨੇ ਵੀ ਪੰਜਾਬ ਵਿੱਚ ਦਸਤਕ ਦੇ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਦਾ ਅਸਰ ਮਾਝਾ ਤੇ ਦੁਆਬਾ ਵਿੱਚ ਦੇਖਣ ਨੂੰ ਮਿਲੇਗਾ।

Monsoon knocks in Punjab, chances of rain this whole week
ਪੰਜਾਬ ਵਿੱਚ ਮਾਨਸੂਨ ਦੀ ਦਸਤਕ, ਇਸ ਪੂਰੇ ਹਫ਼ਤੇ ਬਰਸਾਤ ਦੀ ਸੰਭਾਵਨਾ

ਚੰਡੀਗੜ੍ਹ ਡੈਸਕ : ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿਵਾਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਕੇ ਵਿੱਚ ਵੀ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਸਮੇਤ ਕਈ ਵੱਡੇ ਸੂਬਿਆਂ ਵਿੱਚ 1 ਜੁਲਾਈ ਤਕ ਮੀਂਹ ਦੀ ਸੰਭਾਵਨਾ ਹੈ। ਪੰਜਾਬ ਵਿੱਚ ਵੀ ਬੀਤੇ ਕੱਲ੍ਹ ਵਰ੍ਹੇ ਮੀਂਹ ਨੇ ਪਾਰਾ ਹੇਠਾਂ ਸੁੱਟ ਦਿੱਤਾ ਹੈ। ਇਸ ਰੁੱਤ ਵਿੱਚ ਰੁਕ-ਰੁਕ ਕੇ ਵਰ੍ਹੇ ਮੀਂਹ ਨੇ ਲੋਕਾਂ ਨੂੰ ਗਰਮੀ ਦਾ ਕੋਈ ਬਹੁਤਾ ਅਸਰ ਮਹਿਸੂਸ ਨਹੀਂ ਹੋਣ ਦਿੱਤਾ।

ਪਠਾਨਕੋਟ ਤੇ ਮੋਹਾਲੀ ਪੁੱਜਾ ਮਾਨਸੂਨ : ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਮਾਨਸੂਨ ਤੋਂ ਪਹਿਲਾਂ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ 'ਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਦੇ ਪਠਾਨਕੋਟ ਅਤੇ ਮੋਹਾਲੀ ਖੇਤਰ ਵਿੱਚ ਮਾਨਸੂਨ ਆ ਗਿਆ ਹੈ। ਇੱਕ-ਦੋ ਦਿਨਾਂ ਵਿੱਚ ਇਹ ਮਾਨਸੂਨ ਮਾਝਾ ਅਤੇ ਦੁਆਬਾ ਖੇਤਰ ਵਿੱਚ ਵੀ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਚੱਕਰਵਾਤ ਬਿਪਰਜੋਏ ਕਾਰਨ ਕਮਜ਼ੋਰ ਪੈ ਗਿਆ ਮਾਨਸੂਨ ਬਹੁਤ ਤੇਜ਼ੀ ਨਾਲ ਅੱਗੇ ਵਧਿਆ ਹੈ। ਮਾਨਸੂਨ ਨੇ ਇੱਕ ਦਿਨ ਵਿੱਚ ਉੱਤਰ ਪ੍ਰਦੇਸ਼ ਤੋਂ ਹਰਿਆਣਾ ਤੱਕ 750 ਕਿਲੋਮੀਟਰ ਦਾ ਸਫਰ ਤੈਅ ਕੀਤਾ। ਉਥੇ ਹੀ ਦੂਜੇ ਪਾਸੇ ਹਿਮਾਚਲ ਵਾਲੇ ਪਾਸੇ ਤੋਂ ਮਾਨਸੂਨ ਪੰਜਾਬ ਦੀ ਸਰਹੱਦ 'ਤੇ ਪਹੁੰਚ ਗਿਆ ਹੈ।

ਬਰਸਾਤ ਕਾਰਨ ਡਿੱਗਿਆ ਪਾਰਾ : ਮੌਸਮ ਵਿਭਾਗ ਮੁਤਾਬਕ ਮਾਝਾ ਖੇਤਰ 'ਚ ਹੋਈ ਬਰਸਾਤ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਹੇਠਾਂ ਚਲਾ ਗਿਆ ਹੈ। ਅਗਲੇ 5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅੱਜ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੰਮ੍ਰਿਤਸਰ ਵਿੱਚ ਸਭ ਤੋਂ ਜ਼ਿਆਦਾ ਬਰਸਾਤ : ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ ਦਿਨ ਵਿੱਚ ਦੌਰਾਨ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮੀਂਹ ਪਿਆ ਹੈ। ਅੰਮ੍ਰਿਤਸਰ ਵਿੱਚ 113.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੁਰਾਣੇ ਰਿਕਾਰਡ ਦੀ ਗੱਲ ਕਰੀਏ ਤਾਂ 30 ਜੂਨ 1970 ਨੂੰ 92.6 ਐਮਐਮ ਬਾਰਿਸ਼ ਦਾ ਰਿਕਾਰਡ ਚੱਲ ਰਿਹਾ ਸੀ। 15 ਜੂਨ ਨੂੰ ਅੰਮ੍ਰਿਤਸਰ ਵਿੱਚ 112.2 ਐਮਐਮ ਮੀਂਹ ਪਿਆ ਸੀ, ਜਿਸ ਨੇ ਪਿਛਲੇ ਸਾਲਾਂ ਦੇ ਜੂਨ ਮਹੀਨੇ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਪਰ ਪਿਛਲੇ 24 ਘੰਟਿਆਂ ਵਿੱਚ ਹੋਈ ਬਾਰਿਸ਼ ਨੇ ਦੂਜੀ ਵਾਰ ਰਿਕਾਰਡ ਤੋੜ ਦਿੱਤਾ ਹੈ। ਪਠਾਨਕੋਟ ਵਿੱਚ 14.1mm, ਫਰੀਦਕੋਟ ਵਿੱਚ 24.8mm, ਗੁਰਦਾਸਪੁਰ ਵਿੱਚ 26.7mm, ਫਿਰੋਜ਼ਪੁਰ ਵਿੱਚ 16mm ਮੀਂਹ ਦਰਜ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.