ETV Bharat / state

ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਬਿਲਡਿੰਗਾਂ

author img

By

Published : Nov 27, 2022, 11:24 AM IST

Updated : Nov 27, 2022, 3:46 PM IST

ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਬਿਲਡਿੰਗਾਂ ਬਣਾਈਆਂ ਜਾਣਗੀਆਂ, ਜਿਹਨਾਂ ਉੱਪਰ ਲਗਭਗ 80 ਕਰੋੜ ਰੁਪਏ ਦਾ ਖ਼ਰਚ ਹੋਵੇਗਾ।

New buildings of 17 sub-divisions, tehsils and sub-tehsils will be constructed in Punjab
ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਬਿਲਡਿੰਗਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਨੇਪਰੇ ਚਾੜ੍ਹਨ ਵਿੱਚ ਸਹੂਲਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਅੱਜ ਸੂਬਾ ਭਰ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਲਈ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ-ਆਧੁਨਿਕ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧ ਵਿੱਚ ਪ੍ਰਵਾਨਗੀ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਇਹ ਕਦਮ ਲੋਕਾਂ ਦੇ ਟੈਕਸ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਨਿਆਂਪੂਰਨ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੇਰੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਹਜ਼ਾਰਾਂ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਉਪ ਮੰਡਲ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਬਿਹਤਰ ਕੰਮ ਕਰਨ ਦੀ ਥਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

  • ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ...ਲਗਭਗ ₹80 ਕਰੋੜ ਖ਼ਰਚ ਹੋਣਗੇ...ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…

    ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…! pic.twitter.com/NTx7LMhF3d

    — Bhagwant Mann (@BhagwantMann) November 27, 2022 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਲੈਕਸ ਲੋਕਾਂ ਦੀ ਸਹੂਲਤ ਲਈ ਆਧੁਨਿਕ ਲੀਹਾਂ 'ਤੇ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਮਾਰਤਾਂ ਵਿੱਚੋਂ ਦਿੜ੍ਹਬਾ ਵਿਖੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ 'ਤੇ 16.06 ਕਰੋੜ ਰੁਪਏ, ਚੀਮਾ ਵਿਖੇ ਸਬ-ਤਹਿਸੀਲ ਕੰਪਲੈਕਸ 'ਤੇ 4.46 ਕਰੋੜ ਰੁਪਏ, ਬਾਲਿਆਂਵਾਲੀ ਵਿਖੇ ਸਬ-ਤਹਿਸੀਲ ਕੰਪਲੈਕਸ 'ਤੇ 1.42 ਕਰੋੜ ਰੁਪਏ, ਗੋਨਿਆਣਾ ਮੰਡੀ ਵਿਖੇ ਸਬ-ਤਹਿਸੀਲ ਕੰਪਲੈਕਸ 'ਤੇ 1.04 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਸਬ-ਤਹਿਸੀਲ ਕੰਪਲੈਕਸ ਨਥਾਣਾ 'ਤੇ 1.47 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਦਸੂਹਾ 'ਤੇ 4.49 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਕਲਾਨੌਰ 'ਤੇ 6.49 ਕਰੋੜ ਰੁਪਏ, ਨਵੇਂ ਪ੍ਰਬੰਧਕੀ ਕੰਪਲੈਕਸ ਸੁਲਤਾਨਪੁਰ ਲੋਧੀ 'ਤੇ 5.80 ਕਰੋੜ ਰੁਪਏ, ਫਗਵਾੜਾ ਵਿਖੇ ਪ੍ਰਸ਼ਾਸਨਿਕ ਕੰਪਲੈਕਸ ਵਿਖੇ 3.96 ਕਰੋੜ ਰੁਪਏ, ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ 'ਤੇ 5.95 ਕਰੋੜ ਰੁਪਏ, ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ 'ਤੇ 6.69 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਬੱਸੀ ਪਠਾਣਾ ਵਿਖੇ ਪ੍ਰਬੰਧਕੀ ਕੰਪਲੈਕਸ 'ਤੇ 8.61 ਕਰੋੜ, ਅਬੋਹਰ ਵਿਖੇ ਸਬ ਡਵੀਜ਼ਨ/ਤਹਿਸੀਲ ਕੰਪਲੈਕਸ 'ਤੇ 3.50 ਕਰੋੜ ਰੁਪਏ, ਬਨੂੜ ਵਿਖੇ ਸਬ ਤਹਿਸੀਲ ਕੰਪਲੈਕਸ 'ਤੇ 3.05 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਮਾਜਰੀ 'ਤੇ 0.5 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਜ਼ੀਰਕਪੁਰ 'ਤੇ 0.5 ਕਰੋੜ ਰੁਪਏ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਸਬ ਤਹਿਸੀਲ ਕੰਪਲੈਕਸ 'ਤੇ 5.14 ਕਰੋੜ ਰੁਪਏ ਖਰਚੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੰਪਲੈਕਸਾਂ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ ਅਤੇ ਤੈਅ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਇਹ ਵੀ ਪੜੋ: ਭਰਾ ਤੋਂ ਲਿਆ ਸੀ ਪਹਿਲਾਂ ਨਸ਼ੇ ਦਾ ਟੀਕਾ, ਫਿਰ ਭੈਣ ਨੂੰ ਵੀ ਨਸ਼ੇ ਦੀ ਲੱਗੀ ਲੱਤ !

Last Updated :Nov 27, 2022, 3:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.