ETV Bharat / state

ਪੰਜਾਬ ਦੇ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ:ਪਰਗਟ ਸਿੰਘ

author img

By

Published : Feb 28, 2022, 12:37 PM IST

ਪੰਜਾਬ ਦੇ ਇਤਿਹਾਸ ਬਾਰੇ ਪੁਸਤਕ ਉੱਪਰ ਉੱਠੇ ਸਵਾਲਾਂ (miss presentation of punjab history) ’ਤੇ ਸਿੱਖਿਆ ਮੰਤਰੀ ਸਖ਼ਤ ਦਿਸੇ ਹਨ। ਉਨ੍ਹਾਂ ਕਿਹਾ ਹੈ ਕਿ ਇਤਿਹਾਸ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਬਖ਼ਸ਼ਿਆ ਨਹੀਂ ਜਾਏਗਾ:ਪਰਗਟ ਸਿੰਘ
ਬਖ਼ਸ਼ਿਆ ਨਹੀਂ ਜਾਏਗਾ:ਪਰਗਟ ਸਿੰਘ

ਚੰਡੀਗੜ੍ਹ:ਪੰਜਾਬ ਦੇ ਇਤਿਹਾਸ ਬਾਰੇ ਕਿਤਾਬ ਉਪਰ ਉੱਠੇ ਸਵਾਲਾਂ (miss presentation of punjab history) ’ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਵੱਲੋਂ ਸਖ਼ਤ ਨਿਰਦੇਸ਼ ਜਾਰੀ (education minister gave direction)ਕੀਤੇ ਗਏ ਹਨ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਪੁਸਤਕ ਵਿਚ ਇਤਹਾਸ ਬਾਰੇ ਕਥਿਤ ਗਲਤ ਜਾਣਕਾਰੀ ਬਾਰੇ ਉੱਠੇ ਸਵਾਲਾਂ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜਿਸ ਦੀ ਰਿਪੋਰਟ ਪੰਜ ਮਾਰਚ ਤੱਕ ਆਵੇਗੀ।

ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਈ ਵੀ ਮੁਲਾਜ਼ਮ ਜਾਂ ਅਫਸਰ ਗ਼ੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਰਗਟ ਸਿੰਘ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਦੇ ਇਤਿਹਾਸ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਖਾਨੀ ਦੇ ਨਾਲ-ਨਾਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਗ਼ੈਰ ਜ਼ਿੰਮੇਵਾਰਾਨਾ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਰਗਟ ਸਿੰਘ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੇ ਤਸ਼ੱਦਦ ਦਾ ਲਾਇਆ ਦੋਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.