ETV Bharat / state

ਹੁਣ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਉਤੇ ਵਿਜੀਲੈਂਸ ਦਾ ਐਕਸ਼ਨ ! 8 ਘੰਟੇ ਤੱਕ ਚੱਲੀ ਪੁੱਛਗਿੱਛ

author img

By

Published : Apr 21, 2023, 9:08 PM IST

Updated : Apr 21, 2023, 9:14 PM IST

ਪੰਜਾਬ ਵਿਜੀਲੈਂਸ ਵੱਲੋਂ ਲਗਾਤਾਰ ਪੰਜਾਬ ਦੇ ਸਾਬਕਾ ਤੇ ਮੌਜੂਦਾ ਮੰਤਰੀਆਂ ਤੇ ਵਿਧਾਇਕਾਂ ਉਤੇ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹੁਣ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੂੰ ਤਲਬ ਕੀਤਾ ਹੈ।

Now vigilance action on former health minister Balbir Sidhu! The interrogation lasted for 8 hours
ਹੁਣ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਉਤੇ ਵਿਜੀਲੈਂਸ ਦਾ ਐਕਸ਼ਨ ! 8 ਘੰਟੇ ਤਕ ਚੱਲੀ ਪੁੱਛਗਿੱਛ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ। ਇਸੇ ਸਬੰਧੀ ਅੱਜ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਆਪਣਾ ਪੱਖ ਪੇਸ਼ ਕਰਨ ਲਈ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਪਹੁੰਚੇ। ਕਰੀਬ 7 ਤੋਂ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਵਿਜੀਲੈਂਸ ਬਿਊਰੋ ਤੋਂ ਬਾਹਰ ਆਏ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਬਦਲਦੀ ਹੈ ਤਾਂ ਇਹ ਸਭ ਕੁਝ ਹੁੰਦਾ ਹੈ। ਇਸ ਸਬੰਧੀ ਵਪਾਰ ਬਿਊਰੋ ਦੇ ਸਬੰਧਤ ਅਧਿਕਾਰੀਆਂ ਵੱਲੋਂ ਇੱਕ ਪ੍ਰੋਫਾਰਮਾ ਭਰਿਆ ਜਾਵੇ। ਹੁਣ ਵਿਜੀਲੈਂਸ ਵਿਭਾਗ ਵੱਲੋਂ ਬਲਬੀਰ ਸਿੰਘ ਸਿੱਧੂ ਨੂੰ 5 ਮਈ ਨੂੰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ।

ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਸ਼ਿਕੰਜਾ ਕੱਸ ਰਹੀ ਐ ਵਿਜੀਲੈਂਸ : ਵਿਜੀਲੈਂਸ ਵੱਲੋਂ ਪੰਜਾਬ ਸਰਕਾਰ ਦੇ ਮੌਜੂਦਾ ਵਿਧਾਇਕਾਂ ਅਤੇ ਮੰਤਰੀਆਂ ਉੱਤੇ ਕੀਤੇ ਗਏ ਐਕਸ਼ਨਾਂ ਦੀ ਲਿਸਟ ਲੰਮੀ ਹੈ। ਇਹ ਪੰਜਾਬ ਦੀ ਸਿਆਸਤ ਵਿੱਚ ਪਹਿਲੀ ਵਾਰ ਹੈ ਕਿ ਕੋਈ ਪਾਰਟੀ ਇਸ ਤਰ੍ਹਾਂ ਕਰੜੇ ਹੱਥੀ ਭ੍ਰਿ੍ਸ਼ਟਾਚਾਰ ਨੂੰ ਲੈ ਕੇ ਸਖ਼ਤੀ ਵਰਤਦਿਆਂ ਆਪਣੇ ਮੰਤਰੀਆਂ ਨੂੰ ਵੀ ਨਹੀਂ ਬਖ਼ਸ਼ ਰਹੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਸਾਬਕਾ ਸਿਹਤ ਮੰਤਰੀ ਵਿਜੇਇੰਦਰ ਸਿਗਲਾ, ਫੌਜਾ ਸਿੰਘ ਸਰਾਰੀ ਅਤੇ 'ਆਪ' ਵਿਧਾਇਕ ਅਮਿਤ ਰਤਨ ਉੱਤੇ ਵੀ ਕਾਰਵਾਈ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਏਅਰਪੋਰਟ ਉੱਤੇ ਰੋਕਣ ਦਾ ਮਾਮਲਾ, ਜਥੇਦਾਰ ਨੇ ਸਖ਼ਤ ਸ਼ਬਦਾਂ 'ਚ ਕੀਤੀ ਸਰਕਾਰ ਦੀ ਨਿਖੇਧੀ

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿੱਚ ਕਈ ਕਾਂਗਰਸੀ ਅਤੇ ਭਾਜਪਾ ਦੇ ਮੰਤਰੀਆਂ ਉੱਤੇ ਵੀ ਕਾਰਵਾਈ ਕੀਤੀ ਗਈ ਹੈ। ਹੁਣ ਤੱਕ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਜੇਇੰਦਰ ਸਿੰਗਲਾ, ਸਾਧੂ ਸਿੰਘ ਧਰਮ ਸੋਤ, ਗੁਰਪ੍ਰੀਤ ਸਿੰਘ ਕਾਂਗੜ ਤੋਂ ਇਲਾਵਾ ਬਹੁਤ ਸਾਰੇ ਮੰਤਰੀ ਵਿਜੀਲੈਂਸ ਦੀ ਰਡਾਰ ਉੱਤੇ ਆ ਚੁੱਕੇ ਹਨ।

ਇਹ ਵੀ ਪੜ੍ਹੋ : Hand grenade Recovered in Tarn Taran: ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚੋਂ ਪੁਟਾਈ ਦੌਰਾਨ ਹੈਂਡ ਗ੍ਰਨੇਡ ਬਰਾਮਦ

ਚੰਨੀ ਨੇ ਵੀ ਭੁਗਤੀ ਸੀ ਵਿਜੀਲੈਂਸ ਦੀ ਪੇਸ਼ੀ : ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਤਲਬ ਕੀਤਾ ਸੀ। ਹਾਲਾਂਕਿ ਚੰਨੀ ਨੇ ਇਸ ਕਾਰਵਾਈ ਨੂੰ ਆਮ ਆਦਮੀ ਪਾਰਟੀ ਦੀ ਬਦਲਾਖੋਰੀ ਦੀ ਸਿਆਸੀ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਕੇਸਾਂ ਨਾਲ ਮੇਰਾ ਕੁਝ ਨਹੀਂ ਕਰ ਹੋਣਾ, ਜੇਕਰ ਮੇਰੇ ਖ਼ਿਲਾਫ਼ ਕਾਰਵਾਈ ਕਰਨੀ ਹੈ ਤਾਂ ਸਿੱਧੂ ਮੂਸੇਵਾਲਾ ਦਾ ਕੰਮ ਕਰ ਕੇ ਦੇਖ ਲਵੋ।

Last Updated : Apr 21, 2023, 9:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.