Operation Eagle 2 ਦੌਰਾਨ 76 ਐਫਆਈਆਰ ਦਰਜ, 91 ਵਿਅਕਤੀ ਗ੍ਰਿਫ਼ਤਾਰ

Operation Eagle 2 ਦੌਰਾਨ 76 ਐਫਆਈਆਰ ਦਰਜ, 91 ਵਿਅਕਤੀ ਗ੍ਰਿਫ਼ਤਾਰ
ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਨਸ਼ਾ ਤਸਕਰਾਂ ਖਿਲਾਫ ਆਪ੍ਰੇਸ਼ਨ ਈਗਲ-2 ਚਲਾਇਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਚੰਡੀਗੜ੍ਹ: ਗਣਤੰਤਰ ਦਿਵਸ 2023 ਦੇ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਇੱਕ ਵਿਸ਼ੇਸ਼ ਅਭਿਆਨ ਆਪ੍ਰੇਸ਼ਨ ਈਗਲ-2 ਚਲਾਇਆ ਹੋਇਆ ਹੈ, ਜਿਸਦਾ ਉਦੇਸ਼ ਅਪਰਾਧਿਕ ਅਤੇ ਸਮਾਜ ਵਿਰੋਧੀ ਤੱਤਾਂ ਦੀ ਭਾਲ ਕਰਨਾ ਅਤੇ ਸਮੁੱਚੇ ਸੂਬੇ ਚੋਂ ਸ਼ੱਕੀ ਲੋਕਾਂ ਨੂੰ ਕਾਬੂ ਕਰਨਾ ਹੈ ਤਾਂ ਜੋ ਅਜਿਹੇ ਵਿਅਕਤੀਆਂ ਦੀ ਪੂਰੀ ਤਰਾਂ ਸ਼ਨਾਖਤ ਕੀਤੀ ਜਾ ਸਕੇ।
ਇਹ ਵੀ ਪੜੋ: Coronavirus Update: ਭਾਰਤ ਵਿੱਚ ਕੋਰੋਨਾ ਦੇ 130 ਨਵੇਂ ਮਾਮਲੇ, ਇੱਕ ਮੌਤ, ਜਦਕਿ ਪੰਜਾਬ 'ਚ 12 ਨਵੇਂ ਮਾਮਲੇ ਦਰਜ
ਸੂਬੇ ਭਰ ’ਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਆਦਿ ਸੰਵੇਦਨਸ਼ੀਲ ਥਾਵਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲੇ ਵਿੱਚ ਨਿੱਜੀ ਤੌਰ ‘ਤੇ ਇਸ ਵਿਸ਼ੇਸ਼ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ। ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੇ ਹੋਟਲਾਂ ਅਤੇ ਸਰਾਵਾਂ ਦੀ ਵੀ ਚੈਕਿੰਗ ਕੀਤੀ।
ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਨਾਲ ਜਿਲੇ ਵਿੱਚ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਕਾਰਵਾਈ ਲਈ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ।
ਉਨਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸੂਬੇ ਭਰ ਵਿੱਚ 315 ਤੋਂ ਵੱਧ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਰਾਜ ਵਿੱਚ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੇ 462 ਹਾਈ-ਟੈਕ ਨਾਕੇ ਵੀ ਲਗਾਏ ਗਏ ਤਾਂ ਜੋ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਜਾ ਸਕੇ । ਉਨਾਂ ਅੱਗੇ ਕਿਹਾ ਕਿ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸੂਬੇ ਦੀਆਂ ਵੱਖ-ਵੱਖ ਪੁਲਿਸ ਟੀਮਾਂ ਵੱਲੋਂ 281 ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਚੈਕਿੰਗ ਕੀਤੀ ਗਈ।
ਉਨਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਪੁਲਿਸ ਟੀਮਾਂ ਨੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੇ 895 ਹੋਟਲਾਂ ਅਤੇ ਸਰਾਵਾਂ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕਰੀਬ 11939 ਸ਼ੱਕੀ ਵਿਅਕਤੀਆਂ ਤਲਾਸ਼ੀ ਕੀਤੀ ਗਈ। ਅਪਰੇਸ਼ਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ 76 ਐਫਆਈਆਰ ਦਰਜ ਕਰਨ ਤੋਂ ਬਾਅਦ 91ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਹ ਵੀ ਪੜੋ: Love Rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ
