ETV Bharat / state

Amritpal case: 360 'ਚੋਂ ਪੰਜਾਬ ਪੁਲਿਸ ਨੇ 348 ਨੌਜਵਾਨ ਕੀਤੇ ਰਿਹਾਅ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁਲਿਸ ਨੇ ਦਿੱਤੀ ਸਫ਼ਾਈ

author img

By

Published : Mar 30, 2023, 4:31 PM IST

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਖ਼ਿਲਾਫ਼ ਕੀਤੇ ਗਏ ਐਕਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ 360 ਨੌਜਵਾਨਾਂ ਵਿੱਚੋਂ ਪੁਲਿਸ ਨੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਗੱਲ ਆਖ਼ੀ ਹੈ। ਦੱਸ ਦਈਏ ਬੀਤੇ ਦਿਨੀ ਸ੍ਰੀ ਅਕਾਲੀ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਥਕ ਇਕੱਠ ਦੌਰਾਨ ਬੇਕਸੂਰ ਨੌਜਵਾਨਾਂ ਨੂੰ ਛੱਡਣ ਲਈ ਪੁਲਿਸ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ। ਹੁਣ ਨੌਜਵਾਨਾਂ ਦੀ ਰਿਹਾਈ ਸਬੰਧੀ ਜਾਣਕਾਰੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਾਂਝੀ ਕੀਤੀ ਹੈ।

Out of 360 arrested in the Amritpal case, Punjab Police released 348 youths
Amritpal case: 360 'ਚੋਂ ਪੰਜਾਬ ਪੁਲਿਸ ਨੇ 348 ਨੌਜਵਾਨ ਕੀਤੇ ਰਿਹਾਅ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁਲਿਸ ਨੇ ਦਿੱਤੀ ਸਫ਼ਾਈ

Amritpal case: 360 'ਚੋਂ ਪੰਜਾਬ ਪੁਲਿਸ ਨੇ 348 ਨੌਜਵਾਨ ਕੀਤੇ ਰਿਹਾਅ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁਲਿਸ ਨੇ ਦਿੱਤੀ ਸਫ਼ਾਈ

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਪੁਲਿਸ ਨੂੰ ਦਿੱਤੇ 24 ਘੰਟੇ ਦਾ ਅਲਟੀਮੇਟਮ ਪੂਰਾ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਫਾਈ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਹਿਰਾਸਤ ਵਿੱਚ ਲਏ ਗਏ 360 ਨੌਜਵਾਨਾਂ ਵਿੱਚੋਂ 348 ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ 12 ਉਨ੍ਹਾਂ ਮੁਲਜ਼ਮਾਂ ਉੱਤੇ ਹੀ ਜੇਲ੍ਹ ਵਿੱਚ ਰੱਖ ਕੇ ਮੁਕੱਦਮੇ ਚਲਾਏ ਗਏ ਨੇ ਜਿਨ੍ਹਾਂ ਉੱਤੇ ਗੰਭੀਰ ਧਾਰਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਨੇ। ਦੱਸ ਦਈਏ 18 ਮਾਰਚ ਨੂੰ ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਮਗਰੋਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਆਪ੍ਰੇਸ਼ਨ ਚਲਾ ਕੇ ਅੰਮ੍ਰਿਤਪਾਲ ਦੇ ਸੈਂਕੜੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਲੋਕਾਂ ਨੂੰ ਅਪੀਲ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੌਜਵਾਨਾਂ ਦੀ ਰਿਹਾਈ ਨਾਲ ਸਬੰਧਿਤ ਜਾਣਕਾਰੀ ਨੂੰ ਖੁੱਦ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ 12 ਨੌਜਵਾਨ ਜੇਲ੍ਹ ਵਿੱਚ ਰਹਿ ਗਏ ਨੇ ਉਨ੍ਹਾਂ ਨੂੰ ਵੀ ਜਲਦ ਕਾਨੂੰਨੀ ਪ੍ਰਕਿਰਿਆ ਰਾਹੀਂ ਜੇਲ੍ਹ ਤੋਂ ਬਾਹਰ ਲਿਆਂਦਾ ਜਾਵੇਗਾ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਨਾਲ ਕਿਸੇ ਵੀ ਤਰ੍ਹਾਂ ਦਾ ਤਕਰਾਰ ਨਹੀਂ ਚਾਹੁੰਦੇ ਇਸ ਲਈ ਸੋਸ਼ਲ ਮੀਡੀਆ ਉੱਤੇ ਅਫ਼ਵਾਹਾਂ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈਕੇ ਨਾ ਫੈਲਾਈਆਂ ਜਾਣ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੀ ਰਿਹਈ ਦੇ ਮੁੱਦੇ ਉੱਤੇ ਬਹੁਤ ਜਲਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸੰਗਤ ਦੇ ਮੁਖ਼ਾਤਿਬ ਹੋਣਗੇ।

ਜਥੇਦਾਰ ਦੀ ਮੀਟਿੰਗ: ਦੱਸ ਦਈਏ ਬੀਤੇ ਦਿਨ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਿਹਾ ਅੰਮ੍ਰਿਤਪਾਲ ਸਿੰਘ ਖੁੱਦ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਇਆ ਸੀ। ਉਸਨੇ ਕਿਹਾ ਸੀ ਕਿ ਮੇਰੀ ਗ੍ਰਿਫਤਾਰੀ ਦਾ ਮਸਲਾ ਵੱਡਾ ਨਹੀਂ, ਸਗੋਂ ਸਿੱਖ ਕੌਮ ਉੱਤੇ ਹੋਏ ਹਮਲੇ ਦਾ ਮਾਮਲਾ ਸਭ ਤੋਂ ਜ਼ਿਆਦਾ ਵੱਡਾ ਹੈ। ਉਸ ਨੇ ਕਿਹਾ ਕਿ ਜੇਕਰ ਸਰਕਾਰ ਦਾ ਉਦੇਸ਼ ਸਿਰਫ ਮੈਨੂੰ ਗ੍ਰਿਫਤਾਰ ਕਰਨਾ ਹੁੰਦਾ ਤਾਂ ਸਾਨੂੰ ਸਾਰਿਆਂ ਨੂੰ ਘਰੋਂ ਆ ਕੇ ਗ੍ਰਿਫਤਾਰ ਕਰਦੇ ਪਰ ਜਦੋਂ ਇੰਟਰਨੈੱਟ ਬੰਦ ਹੋ ਗਿਆ ਤਾਂ ਸਿੱਖ ਸੰਗਤ ਨਾਲ ਕੋਈ ਰਾਬਤਾ ਨਹੀਂ ਬਣ ਸਕਿਆ। ਅੰਮ੍ਰਿਤਪਾਲ ਸਿੰਘ ਨੇ ਇਸ ਵੀਡੀਓ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਮੀਟਿੰਗ ਦਾ ਉਚੇਚਾ ਜਿਕਰ ਕੀਤਾ ਸੀ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਰਕਾਰ ਹੁਣ ਜੁਲਮ ਦੀਆਂ ਹੱਦਾਂ ਟੱਪ ਚੁੱਕੀ ਹੈ। ਇਸ ਹਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਗਿਆ ਹੈ।

ਸਰਕਾਰ ਨੂੰ ਅਲਟੀਮੇਟਮ: ਅੰਮ੍ਰਿਤਪਾਲ ਨੇ ਕਿਹਾ ਕਿ ਮੈਨੂੰ ਗ੍ਰਿਫਤਾਰੀ ਦੇਣ ਤੋਂ ਕਦੇ ਡਰ ਨਹੀਂ ਲੱਗਿਆ ਹੈ। ਉਸ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੋ ਮੀਟਿੰਗ ਸੱਦ ਕੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ, ਉਸ ਉੱਤੇ ਵੀ ਸਰਕਾਰ ਨੇ ਜਥੇਦਾਰ ਨੂੰ ਟਵੀਟ ਕਰਕੇ ਟਿੱਚਰ ਕੀਤੀ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਸਰਕਾਰ ਦਾ ਇਹ ਬਹੁਤ ਹੀ ਨਿਗੂਣਾ ਕੰਮ ਹੈ। ਸਾਡੀ ਕੌਮ ਛੋਟੇ-ਛੋਟੇ ਮੋਰਚੇ ਲਾ ਕੇ ਬੈਠੀ ਹੈ। ਬਹੁਤ ਸਾਰੇ ਬੇਕਸੂਰੇ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ, ਪਰ ਇਸਦੇ ਖਿਲਾਫ ਆਵਾਜ ਵੀ ਚੁੱਕਣੀ ਵੀ ਹੁਣ ਜ਼ਰੂਰੀ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਲੋਕਾਂ ਦੇ ਮਨਾਂ ਵਿੱਚ ਹਕੂਮਤ ਨੇ ਡਰ ਪੈਦਾ ਕੀਤਾ ਹੈ। ਜਥੇਦਾਰ ਨੂੰ ਆਪ ਅੱਗੇ ਆ ਕੇ ਵਿਸਾਖੀ ਮੌਕੇ ਸਰਬੱਤ ਖਾਲਸਾ ਦੀ ਸੱਦਣਾ ਚਾਹੀਦਾ ਹੈ ਅਤੇ ਇਸਦੀ ਅਗਵਾਈ ਕਰਨੀ ਚਾਹੀਦੀ ਹੈ। ਉਸ ਨੇ ਕਿਹਾ ਕਿ ਜੇ ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ਇਸ ਸਰਬੱਤ ਦਾ ਸਾਰਿਆਂ ਨੂੰ ਹਿੱਸਾ ਬਣਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਅਪਡੇਟ, ਫਗਵਾੜਾ 'ਚ ਮਿਲੀ ਲਾਵਾਰਿਸ ਕਾਰ ਦਾ ਮਾਲਿਕ ਨਿਕਲਿਆ ਪੀਲੀਭੀਤ ਦਾ ਜਥੇਦਾਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.