ETV Bharat / state

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ, ਸੀਐਮ ਮਾਨ ਨੇ ਕੀਤਾ ਟਵੀਟ

author img

By

Published : Jun 16, 2023, 9:01 AM IST

ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ।

Punjab Govt on paddy
Punjab Govt on paddy

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਲੁਆਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ: ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਭਾਵ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।



  • ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਸੀਂ ਝੋਨੇ ਦੀ ਲਵਾਈ ਪੜਾਅਵਾਰ ਕਰਾਉਣ ਦਾ ਫੈਸਲਾ ਲਿਆ ਸੀ...ਜਿਸ ਤਹਿਤ ਕੱਲ ਤੋਂ ਜਿਹਨਾਂ 7 ਜ਼ਿਲ੍ਹਿਆਂ 'ਚ ਝੋਨੇ ਦੀ ਲਵਾਈ ਕਿਸਾਨ ਵੀਰ ਕਰ ਸਕਦੇ ਨੇ ਉਹ ਜਾਣਕਾਰੀ ਮੈਂ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ...
    ਇਸ ਫਾਰਮੂਲੇ ਰਾਹੀਂ ਪਿਛਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕੋਈ ਦਿੱਕਤ ਨਹੀਂ ਆਈ ਸੀ ਤੇ… pic.twitter.com/3XMDkW3BNB

    — Bhagwant Mann (@BhagwantMann) June 15, 2023 " class="align-text-top noRightClick twitterSection" data=" ">

ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ।


ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ: ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ ਵਾਧੂ ਭੰਡਾਰ ਹੈ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.