ETV Bharat / state

ਪੈਰਾਲੰਪਿਕ ਖਿਡਾਰੀਆਂ ਦਾ CM ਦੀ ਰਿਹਾਇਸ਼ ਬਾਹਰ ਮੁਜ਼ਾਹਰਾ, ਪੁਲਿਸ ਨਾਲ ਹੋਈ ਝੜਪ !

author img

By

Published : Nov 28, 2022, 1:38 PM IST

Updated : Nov 28, 2022, 2:05 PM IST

Paralympic athletes protest outside CM residence
Paralympic athletes protest outside CM residence

ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਚੰਡੀਗੜ੍ਹ: ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਪੈਰਾਲੰਪਿਕ ਖਿਡਾਰੀਆਂ ਨੂੰ ਸੁਣਨ ਵਿੱਚ ਨਾਕਾਮ ਰਹਿਣ ਕਾਰਨ ਅੱਜ ਪੈਰਾਲੰਪਿਕ ਖਿਡਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਧਰਨਾ ਦੇਣ ਲਈ ਪੁੱਜੇ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਖਿਡਾਰੀਆਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।

ਇਸ ਪ੍ਰਦਰਸ਼ਨ ਵਿੱਚ ਕੁਮਾਰ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਗੋਲਡ ਮੈਡਲਿਸਟ ਮਹਾਰਾਜਾ ਰਣਜੀਤ ਸਿੰਘ ਐਵਾਰਡ 2017 ਸਟੇਟ ਐਵਾਰਡ 2009 ਵੀ ਸ਼ਾਮਲ ਹੈ, ਇਸ ਦੇ ਨਾਲ ਹੀ ਐਨ.ਯੂ.ਐਸ.ਆਈ. ਦੇ ਪੰਜਾਬ ਪ੍ਰਧਾਨ ਈਸ਼ਵਰ ਪ੍ਰੀਤ ਸਿੰਘ ਵੀ ਇਨ੍ਹਾਂ ਖਿਡਾਰੀਆਂ ਦਾ ਸਮਰਥਨ ਕਰਨ ਲਈ ਪਹੁੰਚ ਗਏ ਹਨ, ਚੰਡੀਗੜ੍ਹ ਪੁਲੀਸ ਨੇ ਇਨ੍ਹਾਂ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Paralympic athletes protest outside CM residence

ਪਹਿਲਾਂ ਦੀਆਂ ਸਰਕਾਰਾਂ ਨੇ ਵੀ ਨਹੀਂ ਲਈ ਸਾਰ: ਖਿਡਾਰੀਆਂ ਦਾ ਕਹਿਣਾ ਹੈ ਕਿ ਨੌਕਰੀਆਂ ਪੈਦਾ ਕੀਤੀਆਂ ਜਾਂਣੀਆਂ ਚਾਹੀਦੀਆਂ ਹਨ। ਰਾਜ ਦੇ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਪੁਰਸਕਾਰ ਦਿੱਤੇ ਜਾਣੇ ਚਾਹੀਦੇ ਹਨ। ਜੇਕਰ ਸਰਕਾਰ ਇਹ ਸਭ ਨਹੀਂ ਕਰ ਸਕਦੀ ਤਾਂ ਪੰਜਾਬ ਵਿੱਚ ਪੈਰਾਲੰਪਿਕ ਖੇਡਾਂ ਉਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਕਿਉਂਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਜਿੰਨੀਆਂ ਵੀ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਰਹਿ ਚੁੱਕੀਆਂ ਹਨ, ਉਨ੍ਹਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਉਨ੍ਹਾਂ ਦੀ ਕਦੇ ਸੁਣਵਾਈ ਹੋਈ ਹੈ।

NSUI ਦੇ ਆਗੂ ਵੀ ਵਿਰੋਧ ਵਿਚ ਸ਼ਾਮਲ : ਇਸ ਦੇ ਨਾਲ ਹੀ NSUI ਦੇ ਪੰਜਾਬ ਪ੍ਰਧਾਨ ਈਸ਼ਵਰ ਪ੍ਰੀਤ ਸਿੰਘ ਵੀ ਇਨ੍ਹਾਂ ਖਿਡਾਰੀਆਂ ਦਾ ਸਮਰਥਨ ਕਰਨ ਲਈ ਪਹੁੰਚ ਗਏ ਹਨ। ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਭ ਖਿਡਾਰੀ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਨੂੰ CM ਦੇ ਘਰ ਵੱਲ ਜਾਣ ਤੋਂ ਪਹਿਲਾਂ ਰੋਕ ਲਿਆ ਗਿਆ ਅਤੇ ਪੁਲਿਸ ਨੇ NSUI ਪੰਜਾਬ ਦੇ ਮੁਖੀ ਈਸ਼ਵਰ ਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ:-ਨਾਮੀ ਸੁਨਿਆਰਿਆਂ ਦੀਆਂ ਦੁਕਾਨਾਂ ਉੱਤੇ ਛਾਪਾ, 11 ਕਰੋੜ ਦੀ ਨਕਦੀ ਬਰਾਮਦ !

Last Updated :Nov 28, 2022, 2:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.