ETV Bharat / state

ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਿਆਸੀ ਲੀਡਰਾਂ ਨੇ ਦਿੱਤੀ ਵਧਾਈ

author img

By ETV Bharat Punjabi Team

Published : Jan 17, 2024, 10:28 AM IST

Guru Gobind Singh
Guru Gobind Singh

Parkash Purb Sri Gobind Singh Ji: ਸਰਬੰਸਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈਕੇ ਹੋਰ ਦਿੱਗਜ ਆਗੂਆਂ ਵਲੋਂ ਵਧਾਈ ਦਿੱਤੀ ਗਈ ਹੈ।

ਚੰਡੀਗੜ੍ਹ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਅੱਜ ਦੇਸ਼ ਵਿਦੇਸ਼ਾਂ 'ਚ ਬੈਠੀ ਸਮੁੱਚੀ ਸਿੱਖ ਸੰਗਤ ਵਲੋਂ ਦਸਮ ਪਾਤਸ਼ਾਹ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਆਸੀ ਆਗੂਆਂ ਵਲੋਂ ਵੀ ਜਿਥੇ ਦਸਮ ਪਾਤਸ਼ਾਹ ਦੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਤਾਂ ਉਥੇ ਹੀ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਗਈ।

  • ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ 'ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ ਅਤੇ ਉਨ੍ਹਾਂ ਦੀ ਦਲੇਰੀ ਅਤੇ ਦਯਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਹੈ। pic.twitter.com/UUANVfwpDT

    — Narendra Modi (@narendramodi) January 17, 2024 " class="align-text-top noRightClick twitterSection" data=" ">

ਇਸ ਮੌਕੇ ਸੋਸ਼ਲ ਮੀਡੀਆ ਐਕਸ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਿਖਿਆ ਕਿ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ 'ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ ਅਤੇ ਉਨ੍ਹਾਂ ਦੀ ਦਲੇਰੀ ਅਤੇ ਦਯਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਹੈ।

  • ਸਿੱਖ ਧਰਮ ਦੇ ਦਸਵੇਂ ਗੁਰੂ ਅਤੇ ਖਾਲਸਾ ਪੰਥ ਦੇ ਬਾਨੀ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਕੋਟਿ-ਕੋਟਿ ਪ੍ਰਣਾਮ।

    ਤਿਆਗ ਅਤੇ ਬਹਾਦਰੀ ਦੇ ਪ੍ਰਤੀਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਦੀ ਸੰਸਕ੍ਰਿਤੀ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਕੇ ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਨੂੰ… pic.twitter.com/YkkZCiOw0q

    — Amit Shah (@AmitShah) January 17, 2024 " class="align-text-top noRightClick twitterSection" data=" ">

ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਕਿ, ਸਿੱਖ ਧਰਮ ਦੇ ਦਸਵੇਂ ਗੁਰੂ ਅਤੇ ਖਾਲਸਾ ਪੰਥ ਦੇ ਬਾਨੀ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਕੋਟਿ-ਕੋਟਿ ਪ੍ਰਣਾਮ। ਤਿਆਗ ਅਤੇ ਬਹਾਦਰੀ ਦੇ ਪ੍ਰਤੀਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਦੀ ਸੰਸਕ੍ਰਿਤੀ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਕੇ ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਨੂੰ ਅੱਗੇ ਤੋਰਿਆ। ਸਮੁੱਚਾ ਦੇਸ਼ ਉਨ੍ਹਾਂ ਦੇ ਤਿਆਗ ਅਤੇ ਕੁਰਬਾਨੀ ਲਈ ਸਦਾ ਰਿਣੀ ਰਹੇਗਾ।

  • ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…

    ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ… pic.twitter.com/T3jK5uju5v

    — Bhagwant Mann (@BhagwantMann) January 17, 2024 " class="align-text-top noRightClick twitterSection" data=" ">

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ, ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ। ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

  • ਬਾਦਸ਼ਾਹ ਦਰਵੇਸ਼ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਗੁਰੂ ਚਰਨਾਂ 'ਚ ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਮਿਹਰ ਕਰਨ ਤੇ ਅਸੀਂ ਉਹਨਾਂ ਦੁਆਰਾ ਬਖਸ਼ੇ ਖ਼ਾਲਸਈ ਜੀਵਨ ਨੂੰ ਜਿਉਂਦੇ ਹੋਏ ਜ਼ਬਰ, ਜ਼ੁਲਮ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ ਅਤੇ ਆਪਣਾ ਜੀਵਨ… pic.twitter.com/fHcf4YYtXy

    — Sukhbir Singh Badal (@officeofssbadal) January 17, 2024 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਐਕਸ 'ਤੇ ਲਿਖਿਆ ਕਿ, ਬਾਦਸ਼ਾਹ ਦਰਵੇਸ਼ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਗੁਰੂ ਚਰਨਾਂ 'ਚ ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਮਿਹਰ ਕਰਨ ਤੇ ਅਸੀਂ ਉਹਨਾਂ ਦੁਆਰਾ ਬਖਸ਼ੇ ਖ਼ਾਲਸਈ ਜੀਵਨ ਨੂੰ ਜਿਉਂਦੇ ਹੋਏ ਜ਼ਬਰ, ਜ਼ੁਲਮ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ ਅਤੇ ਆਪਣਾ ਜੀਵਨ ਚੜ੍ਹਦੀਕਲਾ 'ਚ ਬਤੀਤ ਕਰੀਏ।

  • ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ । ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ। pic.twitter.com/0O5cqrhfqu

    — Partap Singh Bajwa (@Partap_Sbajwa) January 17, 2024 " class="align-text-top noRightClick twitterSection" data=" ">

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਕਸ 'ਤੇ ਲਿਖਿਆ ਕਿ, ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ । ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ।

  • सामाजिक समानता के पुरोधा, मानव कल्याण की प्रतिमूर्ति और वीरता के पर्याय गुरु गोबिंद सिंह जी को उनकी जयंती पर शत शत नमन।

    आप सभी को गुरु गोबिंद सिंह जी के प्रकाश पर्व की हार्दिक शुभकामनाएं। pic.twitter.com/S8EAUt9SFU

    — Rahul Gandhi (@RahulGandhi) January 17, 2024 " class="align-text-top noRightClick twitterSection" data=" ">

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲਿਖਿਆ ਕਿ, ਸਮਾਜਿਕ ਬਰਾਬਰੀ ਦੇ ਮੋਢੀ, ਮਾਨਵ ਕਲਿਆਣ ਦੇ ਮੂਰਤ ਅਤੇ ਬਹਾਦਰੀ ਦੇ ਸਮਾਨਾਰਥੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਕੋਟਿ ਕੋਟਿ ਪ੍ਰਣਾਮ। ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।

  • I bow to Sri Guru Gobind Singh Ji on the special occasion of his Jayanti. He dedicated his life to promote equality and justice in our society. His courage, bravery and sacrifice will continue to inspire coming generations.

    — Rajnath Singh (@rajnathsingh) January 17, 2024 " class="align-text-top noRightClick twitterSection" data=" ">

ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਐਕਸ 'ਤੇ ਲਿਖਿਆ ਕਿ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ਦੇ ਵਿਸ਼ੇਸ਼ ਮੌਕੇ 'ਤੇ ਨਮਨ ਕਰਦਾ ਹਾਂ। ਉਨ੍ਹਾਂ ਨੇ ਸਾਡੇ ਸਮਾਜ ਵਿੱਚ ਸਮਾਨਤਾ ਅਤੇ ਨਿਆਂ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਹਿੰਮਤ, ਬਹਾਦਰੀ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.