ETV Bharat / state

Petrol Diesel Prices: ਖਿੜ ਜਾਣਗੇ ਪੰਜਾਬੀਆਂ ਦੇ ਚਿਹਰੇ, ਪੰਜਾਬ 'ਚ ਸਸਤਾ ਹੋਇਆ ਪੈਟਰੋਲ, ਜਾਣੋ ਅੱਜ ਦੇ ਰੇਟ

author img

By ETV Bharat Punjabi Team

Published : Sep 17, 2023, 1:59 PM IST

Petrol Diesel Prices
Petrol Diesel Prices

ਐਤਵਾਰ ਦਾ ਦਿਨ ਪੰਜਾਬੀਆਂ ਲਈ ਹਲਕੀ ਰਾਹਤ ਲੈ ਕੇ ਆਇਆ ਹੈ, ਕਿਉਂਕਿ ਬੇਸ਼ੱਕ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਗਿਰਾਵਟ ਨਹੀਂ ਆਈ ਪਰ ਪੰਜਾਬ 'ਚ ਅੱਜ 48 ਪੈਸੇ ਪੈਟਰੋਲ ਦੀ ਕੀਮਤ ਘੱਟ ਦਰਜ ਕੀਤੀ ਗਈ ਹੈ।

ਚੰਡੀਗੜ੍ਹ: ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੀ ਜੇਬ੍ਹ 'ਤੇ ਭਾਰੀ ਅਸਰ ਪਾਇਆ ਹੈ। ਹਾਲਾਂਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਡਬਲਯੂਟੀਆਈ ਕਰੂਡ 90.77 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 93.93 ਡਾਲਰ ਪ੍ਰਤੀ ਬੈਰਲ 'ਤੇ ਆਪਣਾ ਕਾਰੋਬਾਰ ਕਰ ਰਿਹਾ ਹੈ।

ਪੰਜਾਬ 'ਚ ਵੀ ਸਸਤਾ ਹੋਇਆ ਪੈਟਰੋਲ: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਅੱਜ ਦੇ ਦਿਨ ਭਾਵ ਐਤਵਾਰ ਨੂੰ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਹਾਲਾਂਕਿ ਪੰਜਾਬ 'ਚ ਪੈਟਰੋਲ 48 ਪੈਸੇ ਸਸਤਾ ਹੋ ਗਿਆ ਹੈ। ਉਥੇ ਹੀ ਰਾਜਸਥਾਨ 'ਚ ਪੈਟਰੋਲ ਦੀ ਕੀਮਤ 'ਚ 6 ਪੈਸੇ ਦਾ ਵਾਧਾ ਹੋਇਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਪੈਸੇ ਦਾ ਵਾਧਾ ਹੋਇਆ ਹੈ।

ਕਿਥੇ ਕੀ ਮੁੱਲ ਮਿਲ ਰਹੇ ਪੈਟਰੋਲ ਤੇ ਡੀਜ਼ਲ: ਹਿਮਾਚਲ 'ਚ ਵੀ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ। ਉਥੇ ਹੀ ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ, ਚੇਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ। ਨੋਇਡਾ 'ਚ ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.11 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ੀਆਬਾਦ ਵਿੱਚ ਪੈਟਰੋਲ 96.44 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪੋਰਟ ਬਲੇਅਰ ਵਿੱਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਹਰ ਰੋਜ਼ ਸਵੇਰੇ 6 ਵਜੇ ਜਾਰੀ ਹੁੰਦੀਆਂ ਨਵੀਆਂ ਦਰਾਂ: ਕਾਬਿਲੇਗੌਰ ਹੈ ਕਿ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।

ਇੰਝ ਪਤਾ ਕਰ ਸਕਦੇ ਨਵੀਨਤਮ ਕੀਮਤਾਂ: ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.