ETV Bharat / state

Hola Mohalla 2023: ਵੱਖ-ਵੱਖ ਸਿਆਸੀ ਆਗੂਆਂ ਨੇ ਹੋਲੇ ਮਹੱਲੇ ਦੀਆਂ ਦਿੱਤੀਆਂ ਵਧਾਈਆਂ

author img

By

Published : Mar 8, 2023, 9:36 AM IST

political leaders congratulated Hola Mahalla
political leaders congratulated Hola Mahalla

ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲੇ ਮਹੱਲੇ ਦੀਆਂ ਵੱਖ-ਵੱਖ ਸਿਆਸੀ ਆਗੂਆਂ ਨੇ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਲਿਖਿਆ ‘ਹੋਲਾ-ਮਹੱਲਾ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀਆਂ ਸਮੂਹ ਸੰਗਤਾਂ ਦੇ ਚਰਨਾਂ ‘ਚ ਪ੍ਰਣਾਮ।’

ਚੰਡੀਗੜ੍ਹ: ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲੇ ਮਹੱਲੇ ਦਾ ਤਿਉਹਾਰ ਖਾਲਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ ਹੈ। ਪ੍ਰਵਿੱਤਰ ਤਿਉਹਾਰ ਹੋਲੇ ਮਹੱਲੇ ਮੌਕੇ ਵੱਖ-ਵੱਖ ਸਿਆਸੀ ਆਗੂਆਂ ਨੇ ਟਵੀਟ ਕਰ ਵਧਾਈ ਦਿੱਤੀ ਹੈ।

ਇਹ ਵੀ ਪੜੋ: Holla Mohalla 2023 : ਜਾਣੋ, ਕਿਉਂ ਮਨਾਇਆ ਜਾਂਦਾ ਹੋਲਾ ਮਹੱਲਾ ਅਤੇ ਇਤਿਹਾਸ

ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿਹੋਲਾ-ਮਹੱਲਾ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀਆਂ ਸਮੂਹ ਸੰਗਤਾਂ ਦੇ ਚਰਨਾਂ ‘ਚ ਪ੍ਰਣਾਮ। ਸੂਰਬੀਰਤਾ, ਜੋਸ਼ ਤੇ ਜਜ਼ਬੇ ਦਾ ਪ੍ਰਤੀਕ ਇਹ ਦਿਹਾੜਾ ਸਮੁੱਚੇ ਸਿੱਖ ਪੰਥ ਲਈ ਪ੍ਰੇਰਣਾ ਦਾ ਸਰੋਤ ਹੈ।

  • ਹੋਲਾ-ਮਹੱਲਾ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀਆਂ ਸਮੂਹ ਸੰਗਤਾਂ ਦੇ ਚਰਨਾਂ ‘ਚ ਪ੍ਰਣਾਮ…

    ਸੂਰਬੀਰਤਾ, ਜੋਸ਼ ਤੇ ਜਜ਼ਬੇ ਦਾ ਪ੍ਰਤੀਕ ਇਹ ਦਿਹਾੜਾ ਸਮੁੱਚੇ ਸਿੱਖ ਪੰਥ ਲਈ ਪ੍ਰੇਰਣਾ ਦਾ ਸਰੋਤ ਹੈ… pic.twitter.com/eoCoLUPImZ

    — Bhagwant Mann (@BhagwantMann) March 8, 2023 " class="align-text-top noRightClick twitterSection" data=" ">

ਸੁਖਬੀਰ ਬਾਦਲ ਦਾ ਟਵੀਟ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ‘ਖ਼ਾਲਸਾਈ ਜਾਹੋ-ਜਲਾਲ ਤੇ ਸੂਰਬੀਰਤਾ ਦੇ ਪ੍ਰਤੀਕ 'ਹੋਲਾ-ਮਹੱਲਾ ਦੇ ਤਿਓਹਾਰ' ਦੀਆਂ ਲੱਖ-ਲੱਖ ਵਧਾਈਆਂ। ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਬਖ਼ਸ਼ੇ ਗਏ ਇਸ ਤਿਓਹਾਰ ਮੌਕੇ ਆਓ ਗੁਰੂ ਚਰਨਾਂ 'ਚ ਸਿੱਖ ਕੌਮ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕਰੀਏ।’

  • ਖ਼ਾਲਸਾਈ ਜਾਹੋ-ਜਲਾਲ ਤੇ ਸੂਰਬੀਰਤਾ ਦੇ ਪ੍ਰਤੀਕ 'ਹੋਲਾ-ਮਹੱਲਾ ਦੇ ਤਿਓਹਾਰ' ਦੀਆਂ ਲੱਖ-ਲੱਖ ਵਧਾਈਆਂ। ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਬਖ਼ਸ਼ੇ ਗਏ ਇਸ ਤਿਓਹਾਰ ਮੌਕੇ ਆਓ ਗੁਰੂ ਚਰਨਾਂ 'ਚ ਸਿੱਖ ਕੌਮ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕਰੀਏ। #HolaMohalla2023 pic.twitter.com/fz0qYi8cem

    — Sukhbir Singh Badal (@officeofssbadal) March 8, 2023 " class="align-text-top noRightClick twitterSection" data=" ">

ਰਾਜਾ ਵੜਿੰਗ ਦਾ ਟਵੀਟ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਹੋਲੇ ਮਹੱਲੇ ਅਤੇ ਹੋਲੀ ਦੀਆਂ ਸਭ ਨੂੰ ਲੱਖ ਲੱਖ ਮੁਬਾਰਕਾਂ। ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਰੰਗਾਂ ਦਾ ਇਹ ਤਿਓਹਾਰ ਤੁਹਾਡੇ ਸਭ ਦੀਆਂ ਜ਼ਿੰਦਗੀਆਂ ਵਿੱਚ ਖੁਸ਼ੀਆਂ ਲੈ ਕੇ ਆਵੇ ਅਤੇ ਤੁਸੀੰ ਆਪਣੀ ਜ਼ਿੰਦਗੀ ਵਿੱਚ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੋ।’

  • ਹੋਲੇ ਮਹੱਲੇ ਅਤੇ ਹੋਲੀ ਦੀਆਂ ਸਭ ਨੂੰ ਲੱਖ ਲੱਖ ਮੁਬਾਰਕਾਂ। ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਰੰਗਾਂ ਦਾ ਇਹ ਤਿਓਹਾਰ ਤੁਹਾਡੇ ਸਭ ਦੀਆਂ ਜ਼ਿੰਦਗੀਆਂ ਵਿੱਚ ਖੁਸ਼ੀਆਂ ਲੈ ਕੇ ਆਵੇ ਅਤੇ ਤੁਸੀੰ ਆਪਣੀ ਜ਼ਿੰਦਗੀ ਵਿੱਚ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੋ। pic.twitter.com/XuJ14sY6iU

    — Amarinder Singh Raja Warring (@RajaBrar_INC) March 8, 2023 " class="align-text-top noRightClick twitterSection" data=" ">

ਕੈਪਟਨ ਦਾ ਟਵੀਟ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆਖ਼ਾਲਸਾਈ ਫੌਜ ਦੇ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਖ਼ਾਲਸਾ ਪੰਥ ਵਿਚ ਦਲੇਰੀ ਤੇ ਅਣਖ ਭਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸੰਨ 1700 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ‘ਤੇ ਹੋਲੇ ਮਹੱਲੇ ਦਾ ਆਰੰਭ ਕੀਤਾ ਸੀ।’

  • ਖ਼ਾਲਸਾਈ ਫੌਜ ਦੇ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਖ਼ਾਲਸਾ ਪੰਥ ਵਿਚ ਦਲੇਰੀ ਤੇ ਅਣਖ ਭਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸੰਨ 1700 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ‘ਤੇ ਹੋਲੇ ਮਹੱਲੇ ਦਾ ਆਰੰਭ ਕੀਤਾ ਸੀ। pic.twitter.com/BFgNtkIibk

    — Capt.Amarinder Singh (@capt_amarinder) March 8, 2023 " class="align-text-top noRightClick twitterSection" data=" ">

ਹਰਸਿਮਰਤ ਕੌਰ ਬਾਦਲ ਦਾ ਟਵੀਟ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆਸਿੱਖ ਕੌਮ ਦੀ ਜੰਗੀ ਨਿਪੁੰਨਤਾ ਅਤੇ ਸੂਰਬੀਰਤਾ ਨਾਲ ਜੁੜੇ ਤਿਉਹਾਰ ਹੋਲੇ ਮਹੱਲੇ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਵਧਾਈ ਹੋਵੇ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ 'ਚ ਸਮੁੱਚੀ ਕੌਮ ਦੀ ਚੜ੍ਹਦੀਕਲਾ ਦੀ ਅਰਦਾਸ ਕਰਦੀ ਹਾਂ।’

  • ਸਿੱਖ ਕੌਮ ਦੀ ਜੰਗੀ ਨਿਪੁੰਨਤਾ ਅਤੇ ਸੂਰਬੀਰਤਾ ਨਾਲ ਜੁੜੇ ਤਿਉਹਾਰ ਹੋਲੇ ਮਹੱਲੇ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਵਧਾਈ ਹੋਵੇ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ 'ਚ ਸਮੁੱਚੀ ਕੌਮ ਦੀ ਚੜ੍ਹਦੀਕਲਾ ਦੀ ਅਰਦਾਸ ਕਰਦੀ ਹਾਂ। #HolaMohalla2023#SriGuruGobindSinghJi pic.twitter.com/MK5Tr4AZfZ

    — Harsimrat Kaur Badal (@HarsimratBadal_) March 8, 2023 " class="align-text-top noRightClick twitterSection" data=" ">

ਇਹ ਵੀ ਪੜੋ: Hukamnama 8 March 2023 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.