ETV Bharat / state

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿਆਸੀ ਆਗੂਆਂ ਨੇ ਦਿੱਤੀ ਵਧਾਈ

author img

By

Published : Apr 14, 2020, 11:47 AM IST

ਫ਼ੋਟੋ।
ਫ਼ੋਟੋ।

ਅੱਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਸਾਰੇ ਸਿਆਸੀ ਆਗੂਆਂ ਨੇ ਗੁਰਪੁਰਬ ਦੀ ਵਧਾਈ ਦਿੱਤੀ ਹੈ।

ਚੰਡੀਗੜ੍ਹ: ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਅੱਜ ਪਾਵਨ ਪ੍ਰਕਾਸ਼ ਗੁਰਪੁਰਬ ਹੈ। ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਸਿਆਸੀ ਆਗੂਆਂ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਗੁਰਪੁਰਬ ਦੀਆਂ ਵਧਾਈਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਕੇ ਸੰਗਤ ਨੂੰ ਪੰਚਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

  • ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਕਾਰਜ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰੂਪ 'ਚ ਸਮੁੱਚੀ ਮਨੁੱਖਤਾ ਨੂੰ ਸਾਂਝਾ ਧਰਮ ਅਸਥਾਨ ਬਖਸ਼ਿਸ਼ ਕਰਨਾ, ਪੰਜਵੇਂ ਸਤਿਗੁਰਾਂ ਦੀ ਹੀ ਬਖਸ਼ਿਸ਼ ਹੈ। #SriGuruArjanDevJi pic.twitter.com/J7nty16bQO

    — Sukhbir Singh Badal (@officeofssbadal) April 14, 2020 " class="align-text-top noRightClick twitterSection" data=" ">

ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਰਾਹੀਂ ਸਭ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਹੈ।

  • ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤ ਦੇ ਪੰਜਵੇਂ ਸਰੂਪ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਚਾਰ ਗੁਰੂ ਸਾਹਿਬਾਨ ਤੇ ਭਗਤਾਂ, ਭੱਟਾਂ ਦੀ ਬਾਣੀ ਇਕੱਤਰ ਕਰਕੇ ਸ੍ਰੀ ਆਦਿ ਗ੍ਰੰਥ ਦੀ ਸਥਾਪਨਾ ਪੰਚਮ ਪਾਤਸ਼ਾਹ ਜੀ ਦੇ ਪਾਵਨ ਹੱਥੋਂ ਹੀ ਹੋਈ। #SriGuruArjanDevJi #ParkashPurab pic.twitter.com/jNIXUbTkoU

    — Harsimrat Kaur Badal (@HarsimratBadal_) April 14, 2020 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

  • ਸ਼ਹੀਦਾਂ ਦੇ ਸਰਤਾਜ, ਪੰਜਵੇਂ ਸਤਿਗੁਰੂ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਵਧਾਈਆਂ। ਆਓ, ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਆਪਣੇ ਮਨਾਂ ਅੰਦਰ ਸਤਿਕਾਰ, ਸੇਵਾ, ਸਿਮਰਨ ਅਤੇ ਸਦਾਚਾਰਤਾ ਦੇ ਗੁਣ ਪ੍ਰਫੁੱਲਿਤ ਕਰੀਏ। #SriGuruArjanDevJi #ParkashPurab pic.twitter.com/gVoSGzKV9N

    — Bikram Majithia (@bsmajithia) April 14, 2020 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਟਵੀਟ ਕਰਦਿਆਂ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।

  • ਸ਼ਹੀਦਾਂ ਦੇ ਸਰਤਾਜ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਊਚ-ਨੀਚ ਦਾ ਪੂਰਨ ਰੂਪ 'ਚ ਤਿਆਗ ਕਰਨ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। 'ਸ਼ਾਂਤੀ ਦੇ ਪੁੰਜ' ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈਆਂ।#SriGuruArjanDevJi #ParkashPurab pic.twitter.com/RufBq2uSIp

    — Shiromani Akali Dal (@Akali_Dal_) April 14, 2020 " class="align-text-top noRightClick twitterSection" data=" ">
ETV Bharat Logo

Copyright © 2024 Ushodaya Enterprises Pvt. Ltd., All Rights Reserved.