ETV Bharat / state

Guru Nanak Jayanti 2022: ਸਿਆਸੀ ਆਗੂਆਂ ਨੇ ਗੁਰੂ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

author img

By

Published : Nov 8, 2022, 9:55 AM IST

Updated : Nov 8, 2022, 10:35 AM IST

Political leaders wishes Nanak Naam Leva Sangat
ਗੁਰੂ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

Guru Nanak Jayanti 2022: ਅੱਜ ਦੁਨੀਆ ਭਰ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ (Guru Nanak Dev Ji) ਜੀ ਦਾ ਪ੍ਰਕਾਸ਼ ਪੁਰਬ (Guru Nanak Gurpurab 2022) ਮਨਾਇਆ ਜਾ ਰਿਹਾ ਹੈ। ਜਿਸ ਦੀਆਂ ਸਿਆਸੀ ਆਗੂਆਂ ਨੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

ਚੰਡੀਗੜ੍ਹ: ਦੁਨੀਆ ਭਰ ਵਿੱਚ ਨਾਨਕ ਨਾਮ ਲੇਵਾ ਸੰਗਤ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।

  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ। pic.twitter.com/rlI40uBAIq

    — Narendra Modi (@narendramodi) November 8, 2022 " class="align-text-top noRightClick twitterSection" data=" ">

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ।

  • ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…

    ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/1vlCKAIHur

    — Bhagwant Mann (@BhagwantMann) November 8, 2022 " class="align-text-top noRightClick twitterSection" data=" ">

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ। ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ। ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।

  • ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।

    ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਉ ਇਸ ਸ਼ੁੱਭ ਦਿਵਸ 'ਤੇ ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ। #SriGuruNanakDevJi #ParkashGurpurab pic.twitter.com/YxvOZj5Qc5

    — Sukhbir Singh Badal (@officeofssbadal) November 8, 2022 " class="align-text-top noRightClick twitterSection" data=" ">

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਗਿਆਨਤਾ ਦੇ ਹਨ੍ਹੇਰੇ ਵਿਚੋਂ ਕੱਢ ਕੇ ਗਿਆਨ ਰੂਪੀ ਚਾਨਣ ਦਿਖਾਉਣ ਅਤੇ ਸਰਬੱਤ ਦੇ ਭਲੇ ਦੀ ਗੱਲ ਕਰਨ ਵਾਲੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਆਪ ਸਭ ਨੂੰ ਲੱਖ-ਲੱਖ ਵਧਾਈ।

ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।। ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਉ ਇਸ ਸ਼ੁੱਭ ਦਿਵਸ 'ਤੇ ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ।

ਇਹ ਵੀ ਪੜੋ: 9 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ, ਜਾਣੋ ਕਿਵੇਂ ਹੋਂਦ ’ਚ ਆਈ ਸਿੱਖਾਂ ਦੀ ਸਰਬ ਉੱਚ ਸੰਸਥਾ

Last Updated :Nov 8, 2022, 10:35 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.