Press conference of Punjab Police: ਤਿੰਨ ਵਜੇ ਹੋਵੇਗੀ ਪੰਜਾਬ ਪੁਲਿਸ ਦੀ ਪ੍ਰੈੱਸ ਕਾਨਫਰੰਸ, ਅੰਮ੍ਰਿਤਪਾਲ ਦੇ ਮਾਮਲੇ ਵਿੱਚ ਹੋ ਸਕਦੈ ਵੱਡਾ ਖੁਲਾਸਾ !

author img

By

Published : Mar 20, 2023, 2:08 PM IST

Press conference of Punjab Police at 3 pm

ਪੰਜਾਬ ਪੁਲਿਸ ਵਲੋਂ ਅੱਜ ਦੁਪਹਿਰ ਤਿੰਨ ਵਜੇ ਪ੍ਰੈੱਸ ਕਾਨਫਰੰਸ ਕਰਕੇ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਪ੍ਰੈੱਸ ਕਾਨਫਰੰਸ ਨੂੰ ਅਈਜੀ ਹੈੱਡ ਕਵਾਰਟਰ ਸੁਖਚੈਨ ਸਿੰਘ ਗਿੱਲ ਸੰਬੋਧਨ ਕਰਨਗੇ।

ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ ਅੱਜ ਦੁਪਹਿਰ ਤਿੰਨ ਵਜੇ ਇਕ ਖਾਸ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਪੁਲਿਸ ਨੂੰ ਝਕਾਨੀ ਦੇ ਕੇ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਬਾਰੇ ਵੱਡੇ ਖੁਲਾਸੇ ਹੋ ਸਕਦੇ ਹਨ। ਇਹ ਵੀ ਦੱਸਿਆ ਗਿਆ ਹੈ ਕਿ ਇਸ ਪ੍ਰੈੱਸ ਕਾਨਫਰੰਸ ਨੂੰ ਅਈਜੀ ਹੈੱਡ ਕਵਾਰਟਰ ਸੁਖਚੈਨ ਸਿੰਘ ਗਿੱਲ ਸੰਬੋਧਨ ਕਰਨਗੇ।

ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਜਨਾਲਾ ਕਾਂਡ ਤੋਂ ਬਾਅਦ ਹੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਖਿਲਾਫ ਪੁਲਿਸ ਵਲੋਂ ਕਾਰਵਾਈ ਕੀਤੀ ਗਈ ਹੈ। ਐੱਸਐੱਸਪੀ ਸਤਿੰਦਰ ਸਿੰਘ ਪ੍ਰੈੱਸ ਕਾਨਫਰੰਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਸਦੇ 7 ਸਾਥੀਆਂ ਦੇ ਖਿਲਾਫ ਆਰਮ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਐੱਸਐੱਸਪੀ ਸਤਿੰਦਰ ਸਿੰਘ ਨੇ ਕਿਹਾ ਸੀ ਕਿ ਅਮ੍ਰਿਤਪਾਲ ਮੌਕੇ ਤੋਂ ਫਰਾਰ ਹੋ ਚੁਕਿਆ ਹੈ ਅਤੇ ਉਸਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ 78 ਸਾਥੀ ਜੋ ਡੇਟਨ ਕੀਤੇ ਗਏ ਹਨ, ਇਨ੍ਹਾਂ ਵਿੱਚੋਂ ਅੰਮ੍ਰਿਤਸਰ ਦੇ 11 ਲੋਕ ਸ਼ਾਮਿਲ ਹਨ। 7 ਬੰਦੇ ਗ੍ਰਿਫਤਾਰ ਕੀਤੇ ਗਏ ਹਨ। ਉਹਨਾਂ ਦੇ ਨਾਂ ਵੱਖਰੀ ਧਾਰਾ ਲਗਾਈ ਗਈ ਹੈ, ਜਿਸ ਵਿੱਚ ਅਮ੍ਰਿਤਪਾਲ ਮੁੱਖ ਦੋਸ਼ੀ ਹੈ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਸਪੀ ਨੇ ਦੱਸਿਆ ਕਿ 7 ਲੋਕਾਂ ਚੋਂ ਇੱਕ ਹਰਵਿੰਦਰ ਸਿੰਘ ਸੀ, ਜਿਸ ਕੋਲ ਆਪਣਾ ਲਾਇਸੈਂਸ ਸੀ ਅਤੇ 315 ਬੋਰ ਦੀ ਰਾਇਫਲ ਵੀ। ਉਹ ਵੀ ਗ਼ੈਰ ਕਾਨੂੰਨੀ ਹੋ ਗਈਆਂ ਹਨ। ਜਦੋਂ ਕਿ 139 ਗੋਲੀਆਂ ਬਰਾਮਦ ਹੋਈਆਂ ਹਨ ਉਹ ਵੀ ਗੈਰਕਾਨੂੰਨੀ ਹਨ।

ਇਹ ਵੀ ਪੜ੍ਹੋ : Health Minister on Amritpal: ਅੰਮ੍ਰਿਤਪਾਲ ਸਿੰਘ 'ਤੇ ਬੋਲੇ ਸਿਹਤ ਮੰਤਰੀ, ਕਿਹਾ- ਕਿੱਥੇ ਗਿਆ ਤੇ ਕਿਸਨੇ ਦਿੱਤੀ ਟ੍ਰੇਨਿੰਗ, ਖੋਜ ਦਾ ਵਿਸ਼ਾ

ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੁਲਿਸ ਡਿਬਰੂਗੜ੍ਹ ਲੈ ਗਈ: ਆਸਾਮ ਪਹੁੰਚੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਲੈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਅਜਨਾਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲੀਸ ਨੇ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੈ। ਇਨ੍ਹਾਂ ਵਿੱਚੋਂ 4 ਸਾਥੀਆਂ ਨੂੰ ਫੜ ਲਿਆ ਗਿਆ ਹੈ। ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਫੜੇ ਗਏ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.