ETV Bharat / state

Punjab Budget Session: ਵਿਧਾਨ ਸਭਾ ਸੈਸ਼ਨ 'ਚ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ

author img

By

Published : Mar 3, 2023, 9:20 AM IST

Updated : Mar 3, 2023, 10:15 AM IST

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸੈਸ਼ਨ ਰਾਜਪਾਲ ਦੇ ਸੰਬੋਧਨ ਤੋਂ ਬਾਅਦ ਸ਼ੁਰੂ ਹੋਵੇਗਾ। ਹਾਲਾਂਕਿ, ਇਸ ਪਹਿਲੇ ਦਿਨ ਵਿਚ ਸਦਨ ਦਾ ਮਾਹੌਲ ਜ਼ਿਆਦਾ ਗਰਮ ਹੋਣ ਦੀ ਸੰਭਾਵਨਾ ਨਹੀਂ ਹੈ, ਪਰ ਵਿਰੋਧੀ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੇ ਹਨ।

Punjab Budget Session: vidhan sabha session will begin with the Governor's address
ਰਾਜਪਾਲ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ ਵਿਧਾਨ ਸਭਾ ਸੈਸ਼ਨ, ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ...

ਚੰਡੀਗੜ੍ਹ : ਪੰਜਾਬ ਸਰਕਾਰ ਤੇ ਰਾਜਪਾਲ ਵਿਚਕਾਰ ਚੱਲ ਰਹੀ ਟਸਲ ਮਗਰੋਂ ਅੱਜ ਵਿਧਾਨ ਸਭਾ ਬਜਟ ਸੈਸ਼ਨ ਸ਼ੁਰੂ ਹੋਵੇਗਾ। ਰਾਜਪਾਲ ਦੀ ਵੱਲੋਂ ਕੀਤੇ ਕਿੰਤੂ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ, ਜਿਸ ਉਤੇ ਸਿਖਰਲੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਵਿਧਾਨ ਸਭਾ ਬਜਟ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਸੀ। ਇਹ ਸੈਸ਼ਨ ਅੱਜ 10 ਵਜੇ ਸ਼ੁਰੂ ਹੋਵੇਗਾ। ਸੈਸ਼ਨ ਰਾਜਪਾਲ ਦੇ ਸੰਬੋਧਨ ਤੋਂ ਬਾਅਦ ਸ਼ੁਰੂ ਹੋਵੇਗਾ।

ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੀ ਵਿਓਂਤ : ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮੇਤ 'ਆਪ' ਦੇ ਸਾਰੇ 92 ਵਿਧਾਇਕ ਵਿਧਾਨ ਸਭਾ 'ਚ ਪਹੁੰਚਣਗੇ। ਫਿਰ ਰਾਜਪਾਲ ਦਾ ਸੰਬੋਧਨ ਹੋਵੇਗਾ ਤੇ ਸੈਸ਼ਨ ਦੀ ਕਾਰਵਾਈ ਅੱਗੇ ਵਧੇਗੀ। ਮੁੱਖ ਮੰਤਰੀ ਭਗਵੰਤ ਮਾਨ ਇਸ ਬਜਟ ਨਾਲ ਸੂਬੇ ਦੇ ਅਗਲੇ ਸਾਲਾਂ ਦੇ ਵਿਕਾਸ ਦਾ ਨਕਸ਼ਾ ਦਿਖਾ ਕੇ ਪੰਜਾਬ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨਗੇ। 'ਆਪ' ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਅਤੇ ਅਧੂਰੀਆਂ ਸਕੀਮਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਘੜੀ ਹੈ।

ਇਹ ਵੀ ਪੜ੍ਹੋ : Ashwani Sharma on AAP: ਭਾਜਪਾਈਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ; ਸੂਬਾ ਸਰਕਾਰ ਨੂੰ ਪਾਈ ਝਾੜ, ਕਿਹਾ- ਇਹ ਲਿਫ਼ਾਫ਼ਾ ਬੰਦ ਸਰਕਾਰ ਐ..

ਬਜਟ ਨਾਲ ਕਿਹੜੇ ਇਲਾਕੇ ਦਾ ਕਿੰਨਾ ਵਿਕਾਸ : ਹਾਲਾਂਕਿ ਸਦਨ ਵਿੱਚ ਪਹਿਲੇ ਦਿਨ ਦਾ ਮਾਹੌਲ ਜ਼ਿਆਦਾ ਗਰਮ ਹੋਣ ਦੀ ਸੰਭਾਵਨਾ ਘੱਟ ਹੈ। ਕਿਉਂਕਿ ਰਾਜਪਾਲ ਦੇ ਭਾਸ਼ਣ ਅਤੇ ਫਿਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਜਾਵੇਗੀ। ਸਦਨ ਦੀ ਸਰਗਰਮ ਕਾਰਵਾਈ, ਸਰਕਾਰ ਅਤੇ ਵਿਰੋਧੀ ਧਿਰ ਦਰਮਿਆਨ ਦੋਸ਼-ਪੱਤਰ ਦਾ ਸਿਲਸਿਲਾ ਦੂਜੇ ਦਿਨ ਤੋਂ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਬਜਟ ਨਾਲ ਕਿਹੜੇ ਇਲਾਕੇ ਦਾ ਕਿੰਨਾ ਵਿਕਾਸ ਹੋਵੇਗਾ, ਇਹ ਤਾਂ ਪੰਜਾਬ ਸਰਕਾਰ ਦੇ ਇਸ ਬਜਟ ਤੋਂ ਸਪੱਸ਼ਟ ਹੋ ਜਾਵੇਗਾ ਕਿ ਇਸ ਵਿੱਤੀ ਵਰ੍ਹੇ ਵਿੱਚ ਕਿਹੜੇ ਇਲਾਕੇ ਦੇ ਵਿਕਾਸ 'ਤੇ ਜ਼ੋਰ ਦਿੱਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕਿਸ ਖੇਤਰ ਦੇ ਵਿਕਾਸ ਅਤੇ ਮਜ਼ਬੂਤੀ ਲਈ ਕਿੰਨਾ ਫੰਡ ਰਾਖਵਾਂ ਰੱਖਿਆ ਜਾਵੇਗਾ। ਪੰਜਾਬ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਨਜ਼ਰਾਂ ਵੀ ਇਸ ਪਾਸੇ ਹੀ ਰਹਿਣਗੀਆਂ।

ਭਾਵੇਂ 'ਆਪ' ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ ਸਿੱਖਿਆ, ਸਿਹਤ ਅਤੇ ਰੁਜ਼ਗਾਰ ਨੂੰ ਪਹਿਲ ਦੇ ਰਹੀ ਹੈ ਪਰ ਮੌਜੂਦਾ ਸਮੇਂ 'ਚ ਪੰਜਾਬ ਸਰਕਾਰ ਸਾਹਮਣੇ ਕਾਨੂੰਨ ਪ੍ਰਬੰਧਾਂ ਨੂੰ ਕਾਇਮ ਰੱਖਣਾ ਵੱਡੀ ਚੁਣੌਤੀ ਬਣੀ ਹੋਈ ਹੈ। ਪੰਜਾਬ ਵਿੱਚ ਵਾਪਰ ਰਹੇ ਘਟਨਾਕ੍ਰਮ ਸਮੇਤ ਸਰਹੱਦੀ ਖੇਤਰਾਂ ਵਿੱਚੋਂ ਨਸ਼ਿਆਂ, ਡਰੋਨਾਂ ਅਤੇ ਹਥਿਆਰਾਂ ਦੀ ਤਸਕਰੀ ਵੀ ਇੱਕ ਵੱਡਾ ਵਿਸ਼ਾ ਹੈ।

ਇਹ ਵੀ ਪੜ੍ਹੋ : Punjab Vidhan Sabha Session : ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ, ਸਪੀਕਰ ਬੋਲੇ- ਹੁਣ ਸਰਕਾਰ ਤੇ ਰਾਜਪਾਲ ਵਿਚਾਲੇ ਕੋਈ ਤਕਰਾਰ ਨਹੀਂ

ਪਹਿਲੇ ਬਜਟ 'ਚ 14 ਫੀਸਦੀ ਹੋਰ ਖਰਚੇ ਦਾ ਅਨੁਮਾਨ : 'ਆਪ' ਪੰਜਾਬ ਨੇ ਕਰੀਬ 7 ਮਹੀਨੇ ਪਹਿਲਾਂ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਉਸ ਸਮੇਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਸੀ, ਜੋ ਕਿ ਸਾਲ 2021-22 ਦੇ ਮੁਕਾਬਲੇ 14 ਫੀਸਦੀ ਵੱਧ ਹੈ। ਹਾਲਾਂਕਿ 'ਆਪ' ਵੱਲੋਂ ਉਸ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕੁਝ ਵਾਅਦਿਆਂ ਦਾ ਜ਼ਿਕਰ ਨਹੀਂ ਕੀਤਾ ਗਿਆ।

Last Updated : Mar 3, 2023, 10:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.