ETV Bharat / state

ਅਗਨੀਵੀਰ ਅਜੈ ਸਿੰਘ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ ਤੇ ਕੀਤਾ ਐਲਾਨ

author img

By ETV Bharat Punjabi Team

Published : Jan 19, 2024, 11:19 AM IST

Punjab Chief Minister expressed grief over the martyrdom of Agnivir Jawan Ajay Singh
ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ

Martyrdom of Agnivir Jawan Ajay Singh: ਵੀਰਵਾਰ ਦੇਰ ਸ਼ਾਮ ਪੰਜਾਬ ਦਾ ਇੱਕ ਹੋਰ ਜਾਂਬਾਜ਼ ਜਵਾਨ ਸ਼ਹੀਦ ਹੋ ਗਿਆ। ਜੰਮੂ-ਕਸ਼ਮੀਰ ਪੰਜਾਬ ਦੇ ਅਗਨੀਵਾਰ ਦੀ ਸ਼ਹਾਦਤ ਹੋਣ ਦੀ ਖਬਰ ਮਿਲਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਜਵਾਨ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਸਰਕਾਰ: ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ 'ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ 'ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ...ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ… ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ...ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ...'

  • ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ 'ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ...ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…

    ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ… pic.twitter.com/Mjbt05udGG

    — Bhagwant Mann (@BhagwantMann) January 19, 2024 " class="align-text-top noRightClick twitterSection" data=" ">

ਛੇ ਭੈਣਾਂ ਦਾ ਇੱਕਲੋਤਾ ਭਰਾ : ਅਜੈ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਇਸ ਜਵਾਨ ਨੇ ਅਤਿ ਦੀ ਗਰੀਬੀ ਵਿੱਚ ਦਿਨ-ਰਾਤ ਮਿਹਨਤ ਕਰਨ ਤੋਂ ਬਾਅਦ ਅਗਨੀਵੀਰ ਨੂੰ ਫਰਵਰੀ 2022 ਵਿੱਚ ਭਰਤੀ ਕਰਵਾਇਆ ਗਿਆ। ਸਿਰਫ਼ 23 ਸਾਲ ਦੇ ਅਜੈ ਸਿੰਘ ਦੇ ਪਰਿਵਾਰ ਵਿੱਚ ਪਿਤਾ ਕਾਲਾ ਸਿੰਘ, ਮਾਂ ਲਕਸ਼ਮੀ ਤੋਂ ਇਲਾਵਾ 6 ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਣਯੋਗ ਹੈ ਕਿ ਵੀਰਵਾਰ ਸਵੇਰੇ ਕਰੀਬ 10.30 ਵਜੇ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ ‘ਚ ਪੋਖਰਾ ਚੌਕੀ ਨੇੜੇ ਫੌਜ ਦੀ ਇਕ ਟੀਮ ਗਸ਼ਤ ਦੌਰਾਨ ਬਾਰੂਦੀ ਸੁਰੰਗ ਵਿੱਚ ਜ਼ਬਰਦਸਤ ਧਮਾਕਾ ਹੋਇਆ। ਮੌਕੇ ‘ਤੇ ਮੌਜੂਦ ਤਿੰਨ ਸਿਪਾਹੀ ਜ਼ਖਮੀ ਹੋ ਗਏ। ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਪਰ ਅਗਨੀਵੀਰ ਅਜੈ ਸਿੰਘ ਇਲਾਜ ਦੌਰਾਨ ਸ਼ਹੀਦ ਹੋ ਗਿਆ।

ਕਦੋਂ ਹੋਵੇਗਾ ਅੰਤਿਮ ਸਸਕਾਰ: ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਸ਼ਹੀਦ ਅਜੇ ਸਿੰਘ ਦੀ ਮ੍ਰਿਤਕ ਦੇਹ ਨੂੰ ਫੌਜ ਸ਼ੁੱਕਰਵਾਰ ਦੁਪਹਿਰ ਤੱਕ ਪਿੰਡ ਲਿਆਂਦੀ ਜਾ ਸਕਦੀ ਹੈ। ਫਿਲਹਾਲ ਪਰਿਵਾਰ ਅਤੇ ਪ੍ਰਸ਼ਾਸਨ ਨੂੰ ਸਮੇਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸੰਭਵ ਹੈ ਕਿ ਸ਼ੁੱਕਰਵਾਰ ਨੂੰ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ। ਅਜੈ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਨੇ ਸਬੰਧਤ ਥਾਣੇ ਦੇ ਐਸਐਚਓ ਦੀ ਅਗਵਾਈ ਵਿੱਚ ਇੱਕ ਟੀਮ ਸ਼ਹੀਦ ਦੇ ਘਰ ਭੇਜੀ। ਪਰਿਵਾਰ ਨੂੰ ਦਿਲਾਸਾ ਦਿੱਤਾ ਗਿਆ। ਐਸਐਸਪੀ ਨੇ ਦੱਸਿਆ ਕਿ ਸ਼ਹੀਦ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅਤੇ ਅਸੀਂ ਪਰਿਵਾਰ ਦੇ ਨਾਲ ਹਮੇਸ਼ਾ ਖੜੇ ਰਹਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.