ETV Bharat / state

’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ 'ਚ ਮੁੱਖ ਮੰਤਰੀ ਮਾਨ ਦਾ ਦਾਅਵਾ, ਕਿਹਾ-ਪੰਜਾਬ ਸਰਕਾਰ ਸੂਬੇ 'ਚ ਪਾਰਦਰਸ਼ੀ, ਪ੍ਰਭਾਵਸ਼ਾਲੀ ਪ੍ਰਸ਼ਾਸਨ ਦੇਣ ਲਈ ਵਚਨਬੱਧ

author img

By

Published : May 17, 2023, 9:18 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਲੰਧਰ ਵਿੱਚ ਸੰਬੋਧਨ ਦੌਰਾਨ ਕਿਹਾ ਗਿਆ ਕਿ ’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤਾ ਗਿਆ ਹੈ।

Punjab Chief Minister's address in Jalandhar
’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ 'ਚ ਮੁੱਖ ਮੰਤਰੀ ਮਾਨ ਦਾ ਦਾਅਵਾ, ਕਿਹਾ-ਪੰਜਾਬ ਸਰਕਾਰ ਸੂਬੇ 'ਚ ਪਾਰਦਰਸ਼ੀ, ਪ੍ਰਭਾਵਸ਼ਾਲੀ ਪ੍ਰਸ਼ਾਸਨ ਦੇਣ ਲਈ ਵਚਨਬੱਧ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਸ਼ਨਕਾਲ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ।

  • ਜਲੰਧਰ ਵਿਖੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਲੋਕਾਂ ਨਾਲ ਰਾਬਤਾ ਕੀਤਾ ਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ...ਮੰਤਰੀਆਂ ਨੇ
    ਕਈਆਂ ਦੀਆਂ ਸਮੱਸਿਆਵਾਂ ਮੌਕੇ ‘ਤੇ ਹੱਲ ਕੀਤੀਆਂ ਬਾਕੀਆਂ ਲਈ ਵੀ ਸਮਾਂ ਸੀਮਾ ਰੱਖੀ ਗਈ ਹੈ…ਇਹਨਾਂ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਕਰਨਾ ਹੈ…ਅੱਗੇ ਵੀ ਇਹ ਸਿਲਸਿਲਾ ਜਾਰੀ… pic.twitter.com/ggjYFa2nLq

    — Bhagwant Mann (@BhagwantMann) May 17, 2023 " class="align-text-top noRightClick twitterSection" data=" ">

ਨਵੇਂ ਯੁੱਗ ਦੀ ਸੁਰੂਆਤ : ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ।

  1. ਬਾਰਡਰ ਸਿਕਿਓਰਿਟੀ ਦੇ ਮੱਦੇਨਜ਼ਰ ਹਈਲੈਵਲ ਮੀਟਿੰਗ, NIA ਨੇ ਪੰਜਾਬ ਪੁਲਿਸ ਨਾਲ ਮਿਲ ਕੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਕੀਤੀ ਰੇਡ
  2. ਸਰਕਾਰੀ ਬੱਸਾਂ ਲਈ ਡੀਜਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਮੰਤਰੀ ਲਾਲਜੀਤ ਸਿੰਘ ਭੁੱਲਰ
  3. ਨਾਜਾਇਜ਼ ਮਾਈਨਿੰਗ ਵਾਲੀ ਥਾਂ ਪਹੁੰਚੀ ਬੀਜੇਪੀ ਦੀ ਲੀਡਰ, ਮਾਈਨਿੰਗ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.