ETV Bharat / state

ਕਾਂਗਰਸ ਨੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਨੂੰ ਪਾਰਟੀ ਵਿੱਚੋਂ ਕੱਢਿਆ

author img

By

Published : Nov 28, 2022, 6:32 AM IST

Updated : Nov 28, 2022, 9:35 AM IST

Punjab Congress expelled former minister Darshan Singh Brar's son Kamaljit Singh Brar from the party
ਦਰਸ਼ਨ ਸਿੰਘ ਬਰਾੜ ਦੇ ਪੁੱਤਰ ਨੂੰ ਪਾਰਟੀ ਵਿੱਚੋਂ ਕੱਢਿਆ

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜਾਬ ਕਾਂਗਰਸ ਨੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਬਰਾੜ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਿਹਾ ਸੀ ਜਿਸ ਕਾਰਨ ਇਹ ਐਕਸ਼ਨ ਲਿਆ ਗਿਆ ਹੈ।

ਇਹ ਵੀ ਪੜੋ: Daily Love Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਕਲੱਬ-ਟੂਰਿਸਟ ਸਥਾਨ 'ਤੇ ਜਾਣ ਦਾ ਮੌਕਾ, ਜਾਣੋ ਤੁਹਾਡੀ ਰਾਸ਼ੀ ਦੀ ਸਥਿਤੀ

Punjab Congress expelled former minister Darshan Singh Brar's son Kamaljit Singh Brar from the party
ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਨੂੰ ਪਾਰਟੀ ਵਿੱਚੋਂ ਕੱਢਿਆ

ਇੰਚਾਰਜ ਹਰੀਸ਼ ਚੌਧਰੀ ਜਾਰੀ ਕੀਤਾ ਪੱਤਰ: ਦੱਸ ਦਈਏ ਕਿ ਇਸ ਸਬੰਧੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇੱਕ ਪੱਤਰ ਜਾਰੀ ਕੀਤਾ ਹੈ। ਇਸ ਦੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਹ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਕਾਰਨ ਕੀਤੀ ਗਈ ਹੈ।

ਇਹ ਵੀ ਪੜੋ: ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਧਾਲੀਵਾਲ

ਕਮਲਜੀਤ ਸਿੰਘ ਬਰਾੜ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਵੱਡੇ ਪੁੱਤਰ ਹਨ ਅਤੇ ਉਹ ਯੂਥ ਕਾਂਗਰਸ ਦੇ ਹੁੰਦਿਆਂ ਰਾਹੁਲ ਗਾਂਧੀ ਦੀ ਟੀਮ ਦੇ ਸਰਗਰਮ ਮੈਂਬਰ ਵੀ ਰਹੇ ਹਨ। ਦੱਸਣਯੋਗ ਹੈ ਕਿ ਕਮਲਜੀਤ ਸਿੰਘ ਬਰਾੜ ਵੱਲੋਂ ਪਿਛਲੇ ਦਿਨੀ ਪੰਜਾਬ ਵਿਚ ਸਿੱਖੀ ਦਾ ਪ੍ਰਚਾਰ ਕਰਨ ਲਈ ਉਤਰੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਬੋਲਿਆ ਜਾਂਦਾ ਸੀ ਅਤੇ ਇਥੋਂ ਤੱਕ ਕਿ ਉਸ ਵੱਲੋਂ ਸਿੱਖ ਨਸਲਕੁਸ਼ੀ ਅਤੇ ਹਰਿਮੰਦਰ ਸਾਹਿਬ ਉੱਤੇ ਫੌਜੀ ਹਮਲੇ ਲਈ ਜ਼ਿੰਮੇਵਾਰ ਇੰਦਰਾ ਗਾਂਧੀ ਉਪਰ ਵੀ ਨਿਸ਼ਾਨਾ ਸਾਧਿਆ ਜਾਂਦਾ ਸੀ ਅਤੇ ਰਵਨੀਤ ਬਿੱਟੂ ਦੀਆਂ ਵੀਡੀਓਜ਼ ਉੱਤੇ ਵੀ ਕੁਮੈਂਟ ਕੀਤੇ ਜਾਂਦੇ ਸਨ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਕਮਲਜੀਤ ਸਿੰਘ ਬਰਾੜ ਵੱਲੋਂ ਵਿਚ ਰਹਿੰਦਾ ਹੋਇਆ ਵੀ ਕਈ ਵਾਰ ਆਪਣੇ ਮੋਬਾਈਲ ਫੋਨ ਉੱਤੇ DP ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵੀ ਲਗਾਈ ਜਾਂਦੀ ਸੀ ਇਥੋਂ ਤੱਕ ਕਿ ਉਨ੍ਹਾਂ ਵੱਲੋਂ ਆਪਣੇ ਭਾਸ਼ਣ ਗੁਰਬਾਣੀ ਦੀਆਂ ਤੁਕਾਂ ਵੀ ਬੋਲੀਆਂ ਜਾਂਦੀਆਂ ਸਨ।

etv play button
Last Updated :Nov 28, 2022, 9:35 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.