ETV Bharat / state

Campus Managers For Schools: ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਸਿੰਘ ਬੈਂਸ

author img

By ETV Bharat Punjabi Team

Published : Oct 6, 2023, 8:21 PM IST

Campus Managers For Schools
Campus Managers For Schools

ਅੱਜ, ਸ਼ੁੱਕਰਵਾਰ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰ ਅਪਣੀ ਨਵੀਂ ਜਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣ।

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ। ਅੱਜ ਹਰਜੋਤ ਬੈਂਸ ਨੇ ਇੱਥੇ ਕੈਂਪਸ ਮੈਨੇਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੀ ਪ੍ਰਧਾਨਗੀ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰੀਨ ਬਨਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ( appointment of Campus managers) ਕੀਤੀ ਗਈ ਹੈ। ਇਸ ਤਹਿਤ ਹੀ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰ ਦੀ ਨਿਯੁਕਤੀ ਨਾਲ ਸਕੂਲ ਪ੍ਰਿੰਸੀਪਲ ‘ਤੇ ਸਕੂਲ ਦਾ ਸਾਂਭ-ਸੰਭਾਲ ਸਬੰਧੀ ਕੰਮ ਦਾ ਦਬਾਵ ਨਾ-ਮਾਤਰ ਹੀ ਰਹਿ ਗਿਆ ਹੈ, ਜਿਸ ਸਦਕੇ ਹੁਣ ਪ੍ਰਿੰਸੀਪਲ ਸਿਰਫ਼ ਵਿੱਚ ਵਿਦਿਅਕ ਮਾਹੌਲ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਦੇ ਅੱਛੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।


  • Punjab Government led by CM @BhagwantMann, with the appointment of campus managers in State Govt schools has initiated positive transformations in the education system, said School Education Minister @HarjotBains, while presiding over a one-day training of campus managers. (1/2) pic.twitter.com/P0DMfsVt8h

    — Government of Punjab (@PunjabGovtIndia) October 6, 2023 " class="align-text-top noRightClick twitterSection" data=" ">

ਸਕੂਲ ਪ੍ਰਿੰਸੀਪਲ ਦੀ ਬਾਂਹ ਬਣਨ: ਹਰਜੋਤ ਬੈਂਸ ਨੇ ਕਿਹਾ ਕਿ ਬੀਤੇ ਸਵਾ ਸਾਲ ਵਿੱਚ ਉਨ੍ਹਾਂ ਨੇ ਪੰਜਾਬ ਰਾਜ ਦੇ ਬਹੁਤ ਸਾਰੇ ਸਕੂਲਾਂ ਦਾ ਦੌਰਾ ਕੀਤਾ ਹੈ ਅਤੇ ਹੁਣ ਜਦੋਂ ਕੋਈ ਵਿਅਕਤੀ ਕਿਸੇ ਸਕੂਲ ਦਾ ਨਾਮ ਦਾ ਲੈਂਦਾ ਹੈ, ਤਾਂ ਉਸ ਸਕੂਲ ਸਬੰਧੀ ਸਾਰੀਆਂ ਸਮੱਸਿਆਵਾਂ ਯਾਦ ਆ ਜਾਂਦੀਆਂ ਹਨ। ਉਨ੍ਹਾਂ ਕੈਂਪਸ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਪ੍ਰਿੰਸੀਪਲ ਦੀ ਬਾਂਹ ਬਣਕੇ ਕੰਮ ਕਰਨ ਅਤੇ ਸਕੂਲਾਂ ਨੂੰ ਬਿਹਤਰੀਨ ਦਿੱਖ ਪ੍ਰਦਾਨ ਕਰਨ।


Chandigarh administration o firecrackers: ਦੀਵਾਲੀ, ਦੁਸਹਿਰੇ ਅਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਚੰਡੀਗੜ੍ਹ 'ਚ ਚਲਾਏ ਜਾ ਸਕਣਗੇ ਪਟਾਕੇ

Ravneet Bittu Statement On Akali Dal : MP ਰਵਨੀਤ ਬਿੱਟੂ ਨੇ ਬਿਕਰਮ ਮਜੀਠੀਆ 'ਤੇ ਕੱਢੀ ਭੜਾਸ, ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦੇ ਲਾਏ ਇਲਜ਼ਾਮ

AAP's Protest in Punjab : ਆਮ ਆਦਮੀ ਪਾਰਟੀ ਨੂੰ ਲੱਗਿਆ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦਾ ਸੇਕ, ਮੋਦੀ ਸਰਕਾਰ ਦੇ ਫੂਕੇ ਪੁਤਲੇ, ਕਈ ਥਾਂ ਤਿੱਖਾ ਰੋਸ ਪ੍ਰਦਰਸ਼ਨ

ਕੈਂਪਸ ਮੈਨੇਜਰਾਂ ਨੂੰ ਨਸੀਹਤ: ਸਕੂਲ ਸਿੱਖਿਆ ਮੰਤਰੀ ਨੇ ਕੈਂਪਸ ਮੈਨੇਜਰਾਂ ਨੂੰ ਨਵੀਂ ਜਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕਰਨ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਦਿਆਂ ਸਕੂਲ ਬਾਥਰੂਮਾਂ ਦਾ ਸਾਫ਼ ਹੋਣਾ ਯਕੀਨੀ ਬਣਾਉਣਗੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਡੀ.ਪੀ.ਆਈ. ਸਕੂਲ ਸ੍ਰੀ ਸੰਜੀਵ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ ਗਿੰਨੀ ਦੁੱਗਲ ਹਾਜ਼ਰ ਸਨ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.