ETV Bharat / state

Appointment letters to officers: 13 ਨਵੇਂ ਸੈਕਸ਼ਨ ਅਫਸਰਾਂ ਨੂੰ ਖ਼ਜ਼ਾਨਾ ਮੰਤਰੀ ਨੇ ਦਿੱਤੇ ਨਿਯੁਕਤੀ ਪੱਤਰ, ਕਿਹਾ-ਭਵਿੱਖ ਵਿੱਚ ਜਾਰੀ ਰਹੇਗੀ ਰੁਜ਼ਗਾਰ ਦੇਣ ਦੀ ਮੁਹਿੰਮ

author img

By ETV Bharat Punjabi Team

Published : Nov 3, 2023, 7:39 PM IST

Punjab Finance Minister Harpal Cheema gave appointment letters to 13 new officers in Chandigarh
Appointment letters to officers: 13 ਨਵੇਂ ਸੈਕਸ਼ਨ ਅਫਸਰਾਂ ਨੂੰ ਖ਼ਜ਼ਾਨਾ ਮੰਤਰੀ ਨੇ ਦਿੱਤੇ ਨਿਯੁਕਤੀ ਪੱਤਰ,ਕਿਹਾ-ਭਵਿੱਖ ਵਿੱਚ ਜਾਰੀ ਰਹੇਗੀ ਰੁਜ਼ਗਾਰ ਦੇਣ ਦੀ ਮੁਹਿੰਮ

ਪੰਜਾਬ ਦੇ ਖਜ਼ਾਨਾਂ ਮੰਤਰੀ ਹਰਪਾਲ ਸਿੰਘ ਚੀਮਾ ਨੇ (Appointment letter to section officers) 13 ਸੈਕਸ਼ਨ ਅਫਸਰਾਂ ਨੂੰ ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਕਾਬਿਲ ਨੌਜਵਾਨ ਦੀ ਮਿਹਨਤ ਨੂੰ ਇਸੇ ਤਰ੍ਹਾਂ ਨਿਯੁਕਤੀ ਪੱਤਰਾਂ ਨਾਲ ਸਨਮਾਨਿਤ ਕਰਦੀ ਰਹੇਗੀ।

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Harpal Cheema) ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Public Service Commission) ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।

ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਵਚਨਬੱਧਤਾ: ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਸੂਬੇ ਦੇ (Strengthening of financial management) ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉੱਥੇ ਹੀ ਖ਼ਜ਼ਾਨਿਆਂ ਦੇ ਕੰਮ ਵਿੱਚ ਤੇਜ਼ੀ ਆਉਣ ਨਾਲ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਸੈਕਸ਼ਨ ਅਫਸਰਾਂ ਨੂੰ ਵਧਾਈ: ਇਸ ਮੌਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ (Congratulations to the Section Officers) ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ ਸਿਮਰਜੀਤ ਕੌਰ ਅਤੇ ਜੁਆਇੰਟ ਸਕੱਤਰ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.