ETV Bharat / state

Punjab Govt moves SC: ਪੰਜਾਬ ਸਰਕਾਰ 'ਵਿਧਾਨ ਸਭਾ ਸੈਸ਼ਨ' ਬੁਲਾਉਣ ਲਈ ਪਹੁੰਚੀ ਸੁਪਰੀਮ ਕੋਰਟ

author img

By

Published : Feb 26, 2023, 8:18 PM IST

Updated : Feb 26, 2023, 10:41 PM IST

ਪੰਜਾਬ ਸਰਕਾਰ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ, ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਇਹ ਜਾਣਕਾਰੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਤੀ ਹੈ।

Controversy again Governor and CM Mann
Controversy again Governor and CM Mann

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਖਿੱਚੋਤਾਣ ਤੇਜ਼ ਹੋ ਗਈ ਹੈ। ਪੰਜਾਬ ਸਰਕਾਰ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਲਈ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਹੈ, ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਇਹ ਜਾਣਕਾਰੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਰਾਜਪਾਲ ਤੋਂ 22 ਫਰਵਰੀ ਨੂੰ ਹੀ ਸਦਨ ਬੁਲਾਉਣ ਦੀ ਇਜਾਜ਼ਤ ਮੰਗੀ ਗਈ ਸੀ, ਪਰ ਰਾਜਪਾਲ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣਾ ਹੈ ਅਤੇ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਣਾ ਹੈ। ਪਰ ਪੰਜਾਬ ਦੇ ਰਾਜਪਾਲ ਵੱਲੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ, ਸਗੋਂ ਇਸ ਸਬੰਧੀ ਕਾਨੂੰਨੀ ਸਲਾਹ ਲੈਣ ਦੀ ਗੱਲ ਕਹੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਟਵੀਟ:- ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਖ ਤੋਂ ਟਵੀਟ ਕਰਦਿਆ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ…. ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ … ਲੋਕਤੰਤਰ ਦੀ ਤਲਾਸ਼ ਜਾਰੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਇਸ ਮੁੱਦੇ 'ਤੇ 3 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਬੁਲਾਉਣ ਤੋਂ ਪਹਿਲਾਂ ਕਾਨੂੰਨੀ ਰਾਏ ਲਵਾਂਗਾ।

  • ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….
    ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…
    ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …
    ਲੋਕਤੰਤਰ ਦੀ ਤਲਾਸ਼ ਜਾਰੀ ਹੈ…

    — Bhagwant Mann (@BhagwantMann) February 26, 2023 " class="align-text-top noRightClick twitterSection" data=" ">

ਰਾਜਪਾਲ ਨੇ ਲਿਖਿਆ ਸੀ ਸੀਐੱਮ ਮਾਨ ਨੂੰ ਪੱਤਰ:- ਦੱਸ ਦਈਏ ਬੀਤੇ ਦਿਨੀ ਪੰਜਾਬ ਦੇ ਪ੍ਰਿੰਸੀਪਲ ਸਿੰਗਾਪੁਰ ਵਿੱਚ ਵਿਸ਼ੇਸ਼ ਟ੍ਰੇਨਿੰਗ ਲਈ ਗਏ ਸਨ ਅਤੇ ਪ੍ਰਿੰਸੀਪਲਾਂ ਦੀ ਚੋਣ ਨੂੰ ਲੈਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐੱਮ ਮਾਨ ਨੂੰ ਕਈ ਤਰ੍ਹਾਂ ਦੇ ਸਵਾਲ ਪੁੱਛੇ ਸਨ। ਰਾਜਪਾਲ ਨੇ ਕਿਹਾ ਸੀ ਕਿ ਪ੍ਰਿੰਸੀਪਲਾਂ ਦੀ ਚੋਣ ਕਿਸ ਪੈਮਾਨੇ ਤਹਿਤ ਹੋਈ, ਪ੍ਰਿੰਸੀਪਲਾਂ ਦੀ ਚੋਣ ਲਈ ਪੰਜਾਬ ਸਰਕਾਰ ਨੇ ਕਿਹੜਾ ਇਸ਼ਤਿਹਾਰ ਜਨਤਕ ਕੀਤਾ, ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਇਹ ਵੀ ਦੱਸਣ ਕੀ ਪ੍ਰਿੰਸੀਪਲ ਇਸ ਵਿੱਦਿਅਕ ਸੈਸ਼ਨ ਦੌਰਾਨ ਕੀ ਖ਼ਾਸ ਸਿੱਖ ਆਏ ਸਨ ਅਤੇ ਉਨ੍ਹਾਂ ਉੱਤੇ ਕਿੰਨ੍ਹਾਂ ਖਰਚਾ ਹੋਇਆ ਸੀ।

  • On 22nd Feb 2023, the Punjab Cabinet asks the Punjab Governor to summon the budget session of the assembly from 3rd March 2023.

    On 23rd Feb 2023, Punjab Governor says he needs to take legal advise on that. Till date Governor not reverted on this issue. (1/2)

    — Raghav Chadha (@raghav_chadha) February 26, 2023 " class="align-text-top noRightClick twitterSection" data=" ">

ਇਸਦੇ ਨਾਲ ਹੀ ਇਕ ਹੋਰ ਮੁੱਦਾ ਵੀ ਰਾਜਪਾਲ ਨੇ ਚੁੱਕਿਆ ਸੀ ਅਤੇ ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੱਤਰ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਦੁਰਵਿਵਹਾਰ ਅਤੇ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਰਾਜਪਾਲ ਨੇ ਆਪਣੇ ਪੱਤਰ ਵਿੱਚ ਗੁਰਿੰਦਰਜੀਤ ਸਿੰਘ ਜਵੰਦਾ ਦੀ ਪੰਜਾਬ ਸੂਚਨਾ ਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਨਿਯੁਕਤੀ 'ਤੇ ਵੀ ਸਵਾਲ ਚੁੱਕੇ ਸਨ। ਰਾਜਪਾਲ ਨੇ ਇਸਦਾ ਜਵਾਬ ਇੱਕ ਪੰਦਰਵਾੜੇ ਵਿੱਚ ਦੇਣ ਦੀ ਗੱਲ ਕਹੀ ਸੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਗਲੀ ਕਾਰਵਾਈ ਲਈ ਕਾਨੂੰਨੀ ਸਲਾਹ ਲੈਣ ਦੀ ਗੱਲ ਆਖੀ ਸੀ।

  • Settled law that Governor HAS TO summon assembly as per advise of Cabinet sought to be overridden by Governor.

    We have been forced to move Supreme Court on something as basic as summoning budget session of Punjab Assembly. Matter will be mentioned tomorrow morning in SC. (2/2)

    — Raghav Chadha (@raghav_chadha) February 26, 2023 " class="align-text-top noRightClick twitterSection" data=" ">

ਇਹ ਵੀ ਪੜੋ:- Controversy again Governor and CM Mann: ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਦਿੱਤੀ ਚਿਤਾਵਨੀ

Last Updated :Feb 26, 2023, 10:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.