ETV Bharat / state

ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਲਈ ਕਮੇਟੀ ਦਾ ਗਠਨ

author img

By

Published : Jun 18, 2020, 2:31 AM IST

ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਨੇ ਇੱਕ ਕੋਰ ਕਮੇਟੀ ਦਾ ਗਠਨ ਕੀਤਾ ਹੈ।

ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਲਈ ਕਮੇਟੀ ਦਾ ਗਠਨ
ਫ਼ੋਟੋ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰਾਂ ਵਿੱਚ ਤੇਜੀ ਲਿਆਉਣ ਲਈ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿਗ ਪੰਜਾਬ (ਐਸ.ਸੀ.ਈ.ਆਰ.ਟੀ.) ਦੇ ਡਾਇਰੈਕਟਰ ਦੀ ਅਗਵਾਈ ਵਿੱਚ ਇੱਕ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਸਿੱਖਿਆ ਸੁਧਾਰਾਂ ਵਿੱਚ ਗੁਣਾਤਮਿਕ ਤਬਦੀਲੀਆਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਅੱਪਰ ਪ੍ਰਾਇਮਰੀ ਲਈ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।

ਬੁਲਾਰੇ ਦੇ ਅਨੁਸਾਰ ਇਸ ਕਮੇਟੀ ਦੀ ਅਗਾਵਈ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਕਰਨਗੇ। ਇਸ ਦੇ ਮੈਂਬਰਾਂ ਵਿੱਚ ਸ਼ਿਦਰ ਸਿੰਘ ਸਹਾਇਕ ਡਾਇਰੈਕਟਰ ਟ੍ਰੇਨਿੰਗ, ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਇਮਰੀ, ਹਰਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਅੰਗਰੇਜ਼ੀ/ਸਮਾਜਿਕ ਵਿਗਿਆਨ, ਸੁਨੀਲ ਬਹਿਲ ਸਹਾਇਕ ਡਾਇਰੈਕਟਰ ਕਮ ਰਿਸੋਰਸ ਪਰਸਨ ਹਿੰਦੀ, ਪੰਜਾਬੀ, ਨਿਰਮਲ ਕੌਰ ਏ.ਐਸ.ਪੀ.ਡੀ. ਮੈਥ ਤੇ ਕੁਅਲਟੀ, ਸੁਨੀਲ ਭਾਰਦਵਾਜ ਸਟੇਟ ਰਿਸੋਰਸ ਪਰਸਨ ਸਾਇੰਸ, ਵਨੀਤ ਕੱਦ ਸਟੇਟ ਰਿਸੋਰਸ ਪਰਸਨ ਮੈਥ, ਸੰਦੀਪ ਕੁਮਾਰ ਸਟੇਟ ਰਿਸੋਰਸ ਪਰਸਨ ਅੰਗਰੇਜ਼ੀ, ਕੇਤੀਕਾ ਨਰੂਲਾ ਸਾਂਝੀ ਸਿੱਖਿਆ ਆਦਿ ਸ਼ਾਮਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.