ETV Bharat / state

ਵੱਡੀ ਖ਼ਬਰ: ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਦੀ ਤਿਆਰੀ ਵਿੱਚ ਮਾਨ ਸਰਕਾਰ

author img

By

Published : Sep 19, 2022, 12:33 PM IST

Updated : Sep 19, 2022, 12:42 PM IST

reverting to the Old Pension System
reverting to the Old Pension System

ਮਾਨ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਖੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਰਹੇ ਹਨ। ਇਸ ਵਿਚਾਲੇ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ, 'ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।'

  • My government is considering reverting to the Old Pension System (OPS). I have asked my Chief Secretary to study the feasibility and modalities of it’s implementation. We stand committed to the welfare of our employees.

    — Bhagwant Mann (@BhagwantMann) September 19, 2022 " class="align-text-top noRightClick twitterSection" data=" ">

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਸਤੰਬਰ 2022 ਤੋਂ 18 ਸਤੰਬਰ, 2022 ਜਰਮਨੀ ਦੌਰੇ ਉੱਤੇ ਹੋ ਕੇ ਆਏ ਹਨ। ਪੰਜਾਬ ਵਿੱਚ ਪੂੰਜੀ ਨਿਵੇਸ਼ ਦੇ ਪ੍ਰੋਗਰਾਮ ਸਬੰਧੀ ਮੁੱਖ ਮੰਤਰੀ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕੀਤੀ, ਜਿਨ੍ਹਾਂ ਵੱਲੋਂ ਜਰਮਨੀ ਵਿਖੇ ਬਰਲਿਨ, ਫਰੈਂਕਫੋਰਟ ਅਤੇ ਮਿਊਨਿਖ ਵਿਖੇ ਜਰਮਨ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਵਾਧੂ ਮੁੱਖ ਸਕੱਤਰ ਵੇਨੂੰ ਪ੍ਰਸਾਦ ਵੀ ਕੁਝ ਸਮਾਂ ਪਹਿਲਾਂ ਹੀ ਜਰਮਨੀ ਗਏ ਸੀ।

ਅਪਡੇਟ ਜਾਰੀ ...

Last Updated :Sep 19, 2022, 12:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.