ETV Bharat / state

Aman Arora on Jobs: ਹੁਨਰਮੰਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡ ਰਹੀ ਪੰਜਾਬ ਸਰਕਾਰ: ਅਮਨ ਅਰੋੜਾ

author img

By

Published : Apr 8, 2023, 5:22 PM IST

Punjab government is leaving no stone unturned in providing new employment opportunities to the youth: Aman Arora
Aman Arora on Jobs: ਹੁਨਰਮੰਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡ ਰਹੀ ਪੰਜਾਬ ਸਰਕਾਰ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਵਿਚ ਪੰਜਾਬ ਸਰਕਾਰ ਕੋਈ ਵੀ ਕਸਰ ਨਹੀਂ ਛੱਡ ਰਹੀ। ਪੰਜਾਬ ਦਾ ਹਰ ਹੁਨਰਮੰਦ ਨੌਜਵਾਨ ਰੋਜ਼ਗਾਰ ਕਰੇਗਾ ਅਤੇ ਆਪਣਾ ਭਵਿੱਖ ਸੁਖਾਲਾ ਬਣਾਏਗਾ।

ਚੰਡੀਗੜ੍ਹ : ਸੂਬੇ ਵਿਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿਚ ਰੁਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।

ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ: ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ. ਐੱਸ. ਡੀ. ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸੀ. ਆਈ. ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਐੱਚ. ਐੱਸ. ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਰੋਹਿਤ ਗਰੋਵਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : Aman Arora met MD of the Dutch firm: ਕੈਬਨਿਟ ਮੰਤਰੀ ਨੇ ਪਰਾਲੀ ਦੀ ਰਹਿੰਦ-ਖੂਹੰਦ ਮਾਮਲੇ ’ਤੇ ਡੱਚ ਫਰਮ ਦੇ MD ਨਾਲ ਕੀਤੀ ਮੁਲਾਕਾਤ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਐਨ.ਆਰ.ਐਸ.ਈ. ਨੀਤੀ-2012 ਤਹਿਤ ਕੰਪਨੀਆਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਲੈਂਡ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਚਾਰਜਿਜ਼, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਸਣੇ ਇਨਵੈਸਟ ਪੰਜਾਬ ਜ਼ਰੀਏ ਸਿੰਗਲ ਸਟਾਪ ਪ੍ਰਵਾਨਗੀਆਂ ਦੇਣ ਦੀ ਸਹੂਲਤ ਪ੍ਰਦਾਨ ਕਰ ਕੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣੀ ਯਕੀਨੀ ਬਣਾਈ ਜਾ ਰਹੀ ਹੈ।

(press note)

ETV Bharat Logo

Copyright © 2024 Ushodaya Enterprises Pvt. Ltd., All Rights Reserved.