ETV Bharat / state

Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ

author img

By

Published : May 18, 2023, 1:04 PM IST

ਨਵਜੋਤ ਸਿੱਧੂ ਦੀ ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਅੱਜ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਸਬੰਧੀ ਸੀਲਬੰਦ ਰਿਪੋਰਟ ਸੌਂਪ ਦਿੱਤੀ ਹੈ। ਹੁਣ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀ।

Security of Navjot Sidhu
Security of Navjot Sidhu

ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਹੋਈ ਜਿਸ ਵਿੱਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ ਜਿਸ ਵਿੱਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ। ਇਸ ਤੋਂ ਪਹਿਲਾਂ, 6 ਦਿਨ ਪਹਿਲਾਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

ਸਿੱਧੂ ਨੇ ਦੱਸਿਆ ਸੀ ਜਾਨ ਨੂੰ ਖ਼ਤਰਾ: ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ 'ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ 'ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ। ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ 'ਚ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ, ਹੀ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ।

ਇਸ ਤੋਂ ਬਾਅਦ 5 ਮਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਸਮੀਖਿਆ ਲਈ 12 ਮਈ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਪਿਛਲੀ ਤਰੀਕ 'ਤੇ ਕੇਂਦਰੀ ਏਜੰਸੀਆਂ ਤੋਂ ਜਾਣਕਾਰੀ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਸੀ।

ਸਿੱਧੂ ਨੇ ਸੁਰੱਖਿਆ ਵਧਾਉਣ ਦੀ ਕੀਤੀ ਮੰਗ: ਆਪਣੀ ਪਟੀਸ਼ਨ 'ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਮੂਸੇਵਾਲਾ ਦੇ ਘਰ ਪੁੱਜਣ 'ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਅਜਿਹੇ ਵਿੱਚ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਸਰਕਾਰ ਇੱਕ ਹੋਰ ਸਿੱਧੂ ਨੂੰ ਵੀ ਮਾਰਨਾ ਚਾਹੁੰਦੀ ਹੈ।

  1. ਕਾਨੂੰਨ ਮੰਤਰੀ ਕਿਰਨ ਰਿਜਿਜੂ ਦਾ ਬਦਲਿਆ ਵਿਭਾਗ, ਹੁਣ ਅਰਜੁਨ ਰਾਮ ਮੇਘਵਾਲ ਹੋਣਗੇ ਕਾਨੂੰਨ ਮੰਤਰੀ
  2. Thalassemia Bal Sewa Yojana: ਥੈਲੇਸੀਮੀਆ ਮਰੀਜ਼ ਨੂੰ ਬੋਨ ਮੈਰੋ ਲਈ ਸਰਕਾਰ ਦੇਵੇਗੀ 10 ਲੱਖ, ਜਾਣੋ, ਕਿਵੇਂ ਹੋਵੇਗਾ ਥੈਲੇਸੀਮੀਆ ਮਰੀਜ਼ਾਂ ਦਾ ਇਲਾਜ
  3. Punjab Police Slap Women: ਜ਼ਮੀਨ ਐਕਵਾਇਰ ਮਾਮਲੇ 'ਚ ਕਿਸਾਨ ਮਹਿਲਾ ਦੇ ਪੁਲਿਸ ਮੁਲਾਜ਼ਮ ਨੇ ਜੜਿਆ ਥੱਪੜ, ਦੇਖੀ ਵੀਡੀਓ

25 ਕਮਾਂਡੋਜ਼ ਵਿੱਚੋਂ ਸਿਰਫ਼ 13 ਬਚੇ : ਰੋਡ ਰੇਜ ਮਾਮਲੇ 'ਚ ਜੇਲ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕੋਲ 25 ਕਮਾਂਡੋਆਂ ਦਾ ਕਾਫਲਾ ਸੀ। ਇੰਨਾ ਹੀ ਨਹੀਂ ਲੁਧਿਆਣਾ ਜੇਲ੍ਹ 'ਚੋਂ ਇਕ ਮਾਮਲੇ ਦੀ ਸੁਣਵਾਈ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਨੇ ਬਿਨਾਂ ਸੁਰੱਖਿਆ ਦੇ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਜਦੋਂ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆਏ, ਤਾਂ ਉਨ੍ਹਾਂ ਦੇ ਕਮਾਂਡੋਜ਼ ਦੀ ਗਿਣਤੀ 25 ਤੋਂ ਘਟ ਕੇ 13 ਰਹਿ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.