ETV Bharat / state

Controversy again Governor and CM Mann: ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਦਿੱਤੀ ਚਿਤਾਵਨੀ

author img

By

Published : Feb 23, 2023, 5:09 PM IST

Updated : Feb 23, 2023, 5:48 PM IST

Punjab Governor Banwarilal Purohit again wrote a letter to CM Bhagwant Mann
Controversy again Governor and CM Mann: ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਦਿੱਤੀ ਚਿਤਾਵਨੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਪੰਜਾਬ ਵਿਚਾਲੇ ਸਿੰਗਾਪੁਰ ਭੇਜੇ ਗਏ ਅਧਿਆਪਕਾਂ ਨੂੰ ਲੈਕੇ ਥੋੜ੍ਹੇ ਦਿਨ ਪਹਿਲਾਂ ਹੋਇਆ ਵਿਵਾਦ ਮੁੜ ਗਰਮਾ ਗਿਆ ਹੈ। ਬਨਵਾਰੀ ਲਾਲ ਪੁਰੋਹਿਤ ਨੇ ਸੀਐੱਮ ਮਾਨ ਨੂੰ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਪੰਜਾਬ ਸਰਕਾਰ ਨੇ ਹੁਣ ਤੱਕ ਨਹੀਂ ਦਿੱਤਾ। ਉਨ੍ਹਾਂ ਕਿਹਾ ਸੋਸ਼ਲ ਮੀਡੀਆ ਰਾਹੀਂ ਜੋ ਸੀਐੱਮ ਮਾਨ ਨੇ ਜਵਾਬ ਦਿੱਤਾ ਉਹ ਗੈਰ ਸੰਵਿਧਾਨਿਕ ਅਤੇ ਮਰਿਆਦਾ ਤੋਂ ਰਹਿਤ ਹੈ।

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਖਿੱਚੋਤਾਣ ਤੇਜ਼ ਹੋ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਟਵਿੱਟਰ ਅਤੇ ਚਿੱਠੀ ਰਾਹੀਂ ਮੇਰੀਆਂ ਚਿੱਠੀਆਂ ਦਾ ਜਵਾਬ ਦਿੱਤਾ ਹੈ, ਇਹ ਜਵਾਬ ਬੇਹੱਦ ਮਰਿਆਦਾ ਰਹਿਤ ਅਤੇ ਗੈਰ-ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਮੁੱਦੇ 'ਤੇ ਮੈਂ 3 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਬੁਲਾਉਣ ਤੋਂ ਪਹਿਲਾਂ ਕਾਨੂੰਨੀ ਰਾਏ ਲਵਾਂਗਾ।

Punjab Governor Banwarilal Purohit again wrote a letter to CM Bhagwant Mann
Controversy again: ਪੰਜਾਬ ਦੇ ਰਾਜਪਾਲ ਅਤੇ ਸੀਐੱਮ ਮਾਨ ਵਿਚਾਲੇ ਮੁੜ ਵਿਵਾਦ, ਰਾਜਪਾਲ ਨੇ ਹੁਣ ਸੀਐੱਮ ਨੂੰ ਪੱਤਰ ਲਿਖ ਦਿੱਤੀ ਚਿਤਾਵਨੀ

ਰਾਜਪਾਲ ਨੇ ਲਿਖਿਆ ਸੀ ਸੀਐੱਮ ਮਾਨ ਨੂੰ ਪੱਤਰ: ਦੱਸ ਦਈਏ ਬੀਤੇ ਦਿਨੀ ਪੰਜਾਬ ਦੇ ਪ੍ਰਿੰਸੀਪਲ ਸਿੰਗਾਪੁਰ ਵਿੱਚ ਵਿਸ਼ੇਸ਼ ਟ੍ਰੇਨਿੰਗ ਲਈ ਗਏ ਸਨ ਅਤੇ ਪ੍ਰਿੰਸੀਪਲਾਂ ਦੀ ਚੋਣ ਨੂੰ ਲੈਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐੱਮ ਮਾਨ ਨੂੰ ਕਈ ਤਰ੍ਹਾਂ ਦੇ ਸਵਾਲ ਪੁੱਛੇ ਸਨ। ਰਾਜਪਾਲ ਨੇ ਕਿਹਾ ਸੀ ਕਿ ਪ੍ਰਿੰਸੀਪਲਾਂ ਦੀ ਚੋਣ ਕਿਸ ਪੈਮਾਨੇ ਤਹਿਤ ਹੋਈ, ਪ੍ਰਿੰਸੀਪਲਾਂ ਦੀ ਚੋਣ ਲਈ ਪੰਜਾਬ ਸਰਕਾਰ ਨੇ ਕਿਹੜਾ ਇਸ਼ਤਿਹਾਰ ਜਨਤਕ ਕੀਤਾ, ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਇਹ ਵੀ ਦੱਸਣ ਕੀ ਪ੍ਰਿੰਸੀਪਲ ਇਸ ਵਿੱਦਿਅਕ ਸੈਸ਼ਨ ਦੌਰਾਨ ਕੀ ਖ਼ਾਸ ਸਿੱਖ ਆਏ ਸਨ ਅਤੇ ਉਨ੍ਹਾਂ ਉੱਤੇ ਕਿੰਨ੍ਹਾਂ ਖਰਚਾ ਹੋਇਆ ਸੀ। ਇਸਦੇ ਨਾਲ ਹੀ ਇਕ ਹੋਰ ਮੁੱਦਾ ਵੀ ਰਾਜਪਾਲ ਨੇ ਚੁੱਕਿਆ ਸੀ ਅਤੇ ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੱਤਰ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਦੁਰਵਿਵਹਾਰ ਅਤੇ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਰਾਜਪਾਲ ਨੇ ਆਪਣੇ ਪੱਤਰ ਵਿੱਚ ਗੁਰਿੰਦਰਜੀਤ ਸਿੰਘ ਜਵੰਦਾ ਦੀ ਪੰਜਾਬ ਸੂਚਨਾ ਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਨਿਯੁਕਤੀ 'ਤੇ ਵੀ ਸਵਾਲ ਚੁੱਕੇ ਸਨ। ਰਾਜਪਾਲ ਨੇ ਇਸਦਾ ਜਵਾਬ ਇੱਕ ਪੰਦਰਵਾੜੇ ਵਿੱਚ ਦੇਣ ਦੀ ਗੱਲ ਕਹੀ ਸੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਗਲੀ ਕਾਰਵਾਈ ਲਈ ਕਾਨੂੰਨੀ ਸਲਾਹ ਲੈਣ ਦੀ ਗੱਲ ਆਖੀ ਸੀ।

ਇਹ ਵੀ ਪੜ੍ਹੋ: MLA Amit Rattan on Police Remand: 27 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਆਪ ਵਿਧਾਇਕ ਅਮਿਤ ਰਤਨ

ਸੀਐੱਮ ਮਾਨ ਦਿੱਤਾ ਸੀ ਮੋੜਵਾਂ ਜਵਾਬ : ਸੀਐੱਮ ਮਾਨ ਨੇ ਰਾਜਪਾਲ ਦੇ ਨਾਂ ਚਿੱਠੀ ਪਾਈ ਅਤੇ ਇਸ ਚਿੱਠੀ ਵਿੱਚ ਸੀਐੱਮ ਮਾਨ ਨੇ ਲਿਖਿਆ ਹੈ ਕਿ ਮਾਣਯੋਗ ਰਾਜਪਾਲ ਸਾਬ੍ਹ। ਮੈਨੂੰ ਤੁਹਾਡੀ 13 ਫਰਵਰੀ ਨੂੰ ਚਿੱਠੀ ਮਿਲੀ। ਆਪ ਜੀ ਦੀ ਚਿੱਠੀ ਵਿੱਚ ਜਿੰਨੇ ਵੀ ਵਿਸ਼ੇ ਲਿਖੇ ਨੇ, ਉਹ ਸਾਰੇ ਰਾਜ ਸਰਕਾਰ ਦੇ ਵਿਸ਼ੇ ਹਨ। ਇਸ ਸੰਬੰਧ ਵਿੱਚ ਮੈਂ ਸਪਸ਼ਟ ਕਰਨਾ ਚਾਹਾਂਗਾ ਕਿ ਭਾਰਤੀ ਸੰਵਿਧਾਨ ਅਨੁਸਾਰ ਮੈਂ ਅਤੇ ਮੇਰੀ ਸਰਕਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ। ਮਾਨ ਨੇ ਲਿਖਿਆ ਹੈ ਕਿ ਤੁਸੀਂ ਪੁੱਛਿਆ ਹੈ ਕਿ ਸਿੰਗਾਪੁਰਾ ਵਿਖੇ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੀ ਚੋਣ ਕਿਸ ਅਧਾਰ ਉੱਤੇ ਕੀਤੀ ਗਈ ਹੈ। ਪੰਜਾਬ ਦੇ ਵਾਸੀ ਇਹ ਪੁੱਛਣਾ ਚਾਹੁੰਦੇ ਹਨ ਕਿ ਭਾਰਤੀ ਸੰਵਿਧਾਨ ਵਿੱਚ ਕਿਸੇ ਸਪੱਸ਼ਟ ਯੋਗਤਾ ਦੀ ਅਣਹੋਂਦ ਵਿੱਚ ਕੇਂਦਰ ਸਰਕਾਰ ਵਲੋਂ ਵੱਖ-ਵੱਖ ਰਾਜਾਂ ਵਿੱਚ ਰਾਜਪਾਲ ਕਿਸ ਆਧਾਰ ਉੱਤੇ ਚੁਣੇ ਜਾਂਦੇ ਹਨ? ਕਿਰਪਾ ਕਰਕੇ ਇਹ ਦੱਸ ਕੇ ਪੰਜਾਬੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ।

Last Updated :Feb 23, 2023, 5:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.