ETV Bharat / state

ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਪੁਰੋਹਿਤ ਪਟਿਆਲਾ ਤੇ ਸੀਐਮ ਮਾਨ ਲੁਧਿਆਣਾ 'ਚ ਲਹਿਰਾਉਣਗੇ ਝੰਡਾ

author img

By ETV Bharat Punjabi Team

Published : Jan 4, 2024, 7:19 AM IST

republic day schedule
republic day schedule

Punjab Republic Day Schedule : ਪਟਿਆਲਾ ਵਿਖੇ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ ਹੋਵੇਗਾ। 26 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਪਟਿਆਲਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ। ਜਾਣੋ ਪੂਰਾ ਪ੍ਰੋਗਰਾਮ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ, ਜਦਕਿ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ (Republic Day 2024) ਕੌਮੀ ਝੰਡਾ ਲਹਿਰਾਉਣਗੇ।

ਹਰਪਾਲ ਚੀਮਾ ਜਲੰਧਰ ਤੇ ਸਿਹਤ ਮੰਤਰੀ ਸ੍ਰੀ ਮੁਕਤਸਰ ਸਾਹਿਬ 'ਚ ਲਹਿਰਾਉਣਗੇ ਝੰਡਾ : ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਜਲੰਧਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਸਮੱਗਰੀ ਮੰਤਰੀ ਅਮਨ ਅਰੋੜਾ ਅੰਮ੍ਰਿਤਸਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਫਿਰੋਜ਼ਪੁਰ, ਐਨ.ਆਰ.ਆਈ. ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਲੇਰਕੋਟਲਾ, ਸਿਹਤ ਤੇ ਪਰਿਵਾਰ ਭਲਾਈ ਅਤੇ (Republic Day In Punjab) ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਝੰਡਾ ਲਹਿਰਾਉਣਗੇ।


ਹਰਜੋਤ ਬੈਂਸ ਮੋਹਾਲੀ ਤੇ ਅਨਮੋਲ ਗਗਨ ਮਾਨ ਤਰਨ ਤਾਰਨ 'ਚ ਸਮਾਗਮ 'ਚ ਹੋਣਗੇ ਸ਼ਾਮਲ: ਇਸ ਤੋਂ ਇਲਾਵਾ, ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਮਾਨਸਾ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਮੰਤਰੀ ਲਾਲ ਚੰਦ ਫਰੀਦਕੋਟ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਰੂਪਨਗਰ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਸ਼ਹੀਦ ਭਗਤ ਸਿੰਘ ਨਗਰ, ਲੇਬਰ ਅਤੇ ਟੂਰੀਜਿਮ ਤੇ ਕਲਚਰਲ ਅਫੇਅਰਜ਼ ਮੰਤਰੀ ਅਨਮੋਲ ਗਗਨ ਮਾਨ ਤਰਨ ਤਾਰਨ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਬਲਕਾਰ ਸਿੰਘ ਮੋਗਾ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.