ਸੀਐਮ ਮਾਨ ਦਾ ਵੱਡਾ ਐਲਾਨ, ਠੰਡ ਕਾਰਨ ਮੁੜ ਬੰਦ ਹੋਏ ਪੰਜਾਬ ਦੇ ਸਾਰੇ ਸਕੂਲ

author img

By ETV Bharat Punjabi Team

Published : Jan 7, 2024, 9:09 PM IST

punjab govt decided school holidays 14 january

ਸ਼ੀਤ ਲਹਿਰ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੜ ਤੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਕਿਸ ਕਲਾਸ ਤੱਕ ਛੁੱਟੀਆਂ ਕੀਤੀ ਹਨ ਪੜ੍ਹੋ ਪੂਰੀ ਖ਼ਬਰ...

ਚੰਡੀਗੜ੍ਹ: ਸੂਬੇ ਵਿੱਚ ਪੈ ਰਹੀ ਹੱਡ ਚੀਰਵੀਂ ਠੰਡ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸੇ ਕਾਰਨ ਬੱਚਿਆਂ ਦੀ ਪੜਾਈ ਉੱਤੇ ਵੀ ਅਸਰ ਪੈ ਰਿਹਾ ਹੈ। ਵੱਧ ਰਹੀ ਠੰਡ ਨੂੰ ਵੇਖਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਕਸ 'ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਿਖਆ ਕਿ ਸੂਬੇ 'ਚ ਪੈ ਰਹੀ ਕੜਾਕੇ ਦੀ ਠੰਡ ਨੂੰ ਵੇਖਦੇ ਹੋਏ 10ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲਾਂ ਦੇ ਬੱਚਿਆਂ ਨੂੰ 14 ਜਨਵਰੀ ਤੱਕ ਛੁੱਟੀ ਕੀਤੀਆਂ ਗਈਆਂ ਹਨ ।

  • ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪੑਾਈਵੇਟ ਸਕੂਲਾਂ ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ..

    — Bhagwant Mann (@BhagwantMann) January 7, 2024 " class="align-text-top noRightClick twitterSection" data=" ">

ਠੰਡ ਕਾਰਨ ਇੱਕ ਵਿਦਿਆਰਥੀ ਦੀ ਮੌਤ: ਕਾਬਲੇਜ਼ਿਕਰ ਹੈ ਕਿ ਸਵੇਰੇ ਹੀ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋ ਗਈ ਸੀ। ਇਸ ਸਬੰਧੀ ਮਿਲੀ ਮੁੱਢਲੀ ਜਾਣਕਾਰੀ ਮੁਤਾਬਿਕ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਂਹ ਦੇ ਇਕ ਵਿਦਿਆਰਥੀ ਪ੍ਰਦੀਪ ਸਿੰਘ ਦੀ ਠੰਢ ਕਾਰਨ ਮੌਤ ਹੋ ਗਈ ਹੈ। ਉਹ ਠੰਢ ਕਾਰਨ ਹੋਏ ਦਿਮਾਗੀ ਬੁਖ਼ਾਰ ਤੋਂ ਪੀੜਤ ਸੀ। ਸਕੂਲ ਦੀ ਮੁੱਖ ਅਧਿਆਪਕਾ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਢ ਨਾਲ ਬੱਚੇ ਨੂੰ ਦਿਮਾਗੀ ਬੁਖ਼ਾਰ ਹੋ ਗਿਆ ਸੀ। ਉਸ ਦੇ ਇਲਾਜ ਲਈ ਮਾਪਿਆਂ ਵੱਲੋਂ ਕਾਫੀ ਚਾਰਾਜੋਈ ਕੀਤੀ ਗਈ ਪਰ ਫਿਰ ਵੀ ਡਾਕਟਰ ਉਸ ਨੂੰ ਬਚਾਅ ਨਹੀਂ ਸਕੇ। ਜਿਸ ਦੀ ਮੌਤ ਨਾਲ ਸਕੂਲ ਸਟਾਫ ਤੇ ਵਿਦਿਆਰਥੀਆ ਵਿੱਚ ਕਾਫੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਕੱਲ ਛੁੱਟੀਆਂ ਤੋਂ ਕੀਤਾ ਸੀ ਇਨਕਾਰ: ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਕੌਮੀ ਖੇਡਾਂ ਦਾ ਆਗਾਜ਼ ਕਰਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਸਕੂਲਾਂ ਦੀਆਂ ਹੋਰ ਛੱਟੀਆਂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ 'ਚ ਸਿੱਖਿਆ ਮੰਤਰੀ ਬੈਂਸ ਦਾ ਕਹਿਣਾ ਸੀ ਕਿ ਲੋਕ ਸਭਾ ਚੋਣਾਂ ਆਉਣ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ਵਿੱਚ ਹੀ ਸ਼ੁਰੂ ਹੋ ਜਾਣਗੀਆਂ। ਪਹਿਲਾਂ ਹੀ ਠੰਢ ਕਰਕੇ ਅਤੇ ਪੰਜਾਬ 'ਚ ਆਏ ਹੜ੍ਹਾਂ ਕਾਰਨ ਸਕੂਲਾਂ 'ਚ ਵਾਧੂ ਛੁੱਟੀਆਂ ਹੋ ਚੁੱਕੀਆਂ ਹਨ। ਜਿਸ ਕਾਰਨ ਸਕੂਲਾਂ ਦੇ ਅਕਾਦਮਿਕ ਕਲੰਡਰ ਅਨੁਸਾਰ ਦਿਨ ਘੱਟ ਜਾਣਗੇ, ਜਿਸ ਦੇ ਚੱਲਦੇ ਹੋਰ ਛੁੱਟੀਆਂ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਇਸ ਨਾਲ ਬੱਚਿਆਂ ਦੀ ਪੜ੍ਹਾਈ ਉਤੇ ਮਾੜਾ ਅਸਰ ਪੈਂਦਾ ਹੈ ਕਿਉਂਕਿ ਚੋਣਾਂ ਕਰਕੇ ਇਸ ਵਾਰ ਫਰਵਰੀ ਵਿੱਚ ਹੀ ਪ੍ਰੀਖਿਆਵਾਂ ਲੈ ਲਈਆਂ ਜਾਣਗੀਆਂ।

ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ: ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆਂ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ। ਇਸ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.