ETV Bharat / state

Interim Bail to Sacked AIG Rajjit: ਹੁਣ ਬਰਖਾਸਤ ਏਆਈਜੀ ਰਾਜਜੀਤ ਨੂੰ ਮਿਲੀ ਇੱਕ ਹੋਰ ਰਾਹਤ, ਕੋਰਟ ਨੇ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ 'ਚ ਦਿੱਤੀ ਅਗਾਊਂ ਜ਼ਮਾਨਤ

author img

By ETV Bharat Punjabi Team

Published : Oct 10, 2023, 2:14 PM IST

Punjab Haryana High Court granted interim bail to sacked AIG Rajjit in the case of resources exceeding assets
interim bail to sacked AIG Rajjit: ਹੁਣ ਬਰਖਾਸਤ ਏਆਈਜੀ ਰਾਜਜੀਤ ਨੂੰ ਮਿਲੀ ਇੱਕ ਹੋਰ ਰਾਹਤ, ਕੋਰਟ ਨੇ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ 'ਚ ਦਿੱਤੀ ਅਗਾਊਂ ਜ਼ਮਾਨਤ

ਪੰਜਾਬ ਹਰਿਆਣਾ ਹਾਈਕੋਰਟ ਨੇ ਬਰਖ਼ਾਸਤ ਏਆਈਜੀ ਨੂੰ ਆਮਦਨ ਤੋਂ ਵੱਧ ਜਾਇਦਾਦ (Matters of assets over income) ਦੇ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉਸ ਨੂੰ ਸੁਪਰੀਮ ਕੋਰਟ ਵਲੋਂ ਡਰੱਗ ਰੈਕੇਟ ਮਾਮਲੇ ਵਿੱਚ ਆਗਾਊਂ ਜ਼ਮਾਨਤ ਦਿੱਤੀ ਗਈ ਸੀ।

ਚੰਡੀਗੜ੍ਹ: ਬੀਤੇ ਲੰਮੇਂ ਸਮੇਂ ਤੋਂ ਬਰਖ਼ਾਸਤ ਪੰਜਾਬ ਪੁਲਿਸ ਦੇ ਏਆਈਜੀ ਰਾਜਜੀਤ ਉੱਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ ਪਰ ਹੁਣ ਰਾਜਜੀਤ ਦੇ ਚੰਗੇ ਦਿਨ ਸ਼ੁਰੂ ਹੋ ਗਏ ਹਨ। ਬੀਤੇ ਦਿਨੀ ਜਿੱਥੇ ਸੁਪਰੀਮ ਕੋਰਟ (Supreme Court) ਨੇ ਬਰਖ਼ਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਡਰੱਗ ਰੈਕੇਟ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦਿੱਤੀ ਉੱਥੇ ਹੀ ਪੰਜਾਬ ਵਿੱਚ ਵਿਜੀਲੈਂਸ ਦੀ ਰਡਾਰ ਉੱਤੇ ਚੱਲ ਰਹੇ ਰਾਜਜੀਤ ਨੂੰ ਪੰਜਾਬ ਹਰਿਆਣਾ-ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਆਮਦਨ ਤੋਂ ਵੱਧ ਸ੍ਰੋਤਾਂ ਦੇ ਮਾਮਲੇ ਵਿੱਚ ਮਿਲੀ ਜ਼ਮਾਨਤ: ਪੰਜਾਬ ਹਰਿਆਣਾ-ਹਾਈਕੋਰਟ (Punjab Haryana High Court) ਨੇ ਮੰਗਲਵਾਰ ਨੂੰ ਰਾਜਜੀਤ ਹੁੰਦਲ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਰਾਜਜੀਤ ਹੁੰਦਲ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਵੱਲੋਂ 20 ਅਪ੍ਰੈਲ ਨੂੰ ਦਰਜ ਕੀਤੀ ਐਫਆਈਆਰ 'ਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਦਿੱਤੀ ਸੀ ਰਾਹਤ: ਦੱਸ ਦਈਏ ਇਸ ਤੋਂ ਪਹਿਲਾਂ ਲੰਘੇ ਸ਼ੁੱਕਰਵਾਰ ਨੂੰ ਡਰੱਗ ਰੈਕੇਟ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਸੀ। ਡਰੱਗ ਰੈਕੇਟ ਮਾਮਲੇ 'ਚ ਬਰਖਾਸਤ ਕੀਤੇ ਗਏ ਸਾਬਕਾ SSP ਰਾਜਜੀਤ ਹੁੰਦਲ ਨੂੰ ਵੱਡੀ ਰਾਹਤ ਦਿੰਦਿਆਂ (Advance bail) ਅਗਾਊਂ ਜ਼ਮਾਨਤ ਨੇ ਦਿੱਤੀ ਗਈ ਸੀ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਸਤ ਦੇ ਮਹੀਨੇ ਬਰਖਾਸਤ SSP ਰਾਜਜੀਤ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਬਰਖਾਸਤ ਏਆਈਜੀ ਰਾਜਜੀਤ ਹੁੰਦਲ ਵੱਲੋਂ ਕਪਿਲ ਸਿੱਬਲ ਤੇ ਪੰਜਾਬ ਸਰਕਾਰ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਕੋਰਟ 'ਚ ਪੇਸ਼ ਹੋਏ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ ਅਤੇ ਨਾਲ ਹੀ ਸੁਪਰੀਮ ਕੋਰਟ ਨੇ ਰਾਜਜੀਤ ਨੂੰ ਰੋਜ਼ਾਨਾ ਜਾਂਚ ਅਧਿਕਾਰੀ (IO) ਕੋਲ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.