ETV Bharat / state

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ SFJ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

author img

By ETV Bharat Punjabi Team

Published : Dec 4, 2023, 4:47 PM IST

Punjab Police arrested S.F.J. who wrote the slogans of Air India boycott Two activists were arrested
Punjab Police arrested S.F.J. who wrote the slogans of Air India boycott Two activists were arrested

Bathinda CIA Arrests Two SFJ Henchmen : ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਚੰਡੀਗੜ੍ਹ/ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ।

  • FIR registered and further investigation is under process.@PunjabPoliceInd is fully committed to make Punjab safe & secure as per directions of CM @BhagwantMann (2/2)

    — DGP Punjab Police (@DGPPunjabPolice) December 4, 2023 " class="align-text-top noRightClick twitterSection" data=" ">

ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.