ETV Bharat / state

Punjab Roadways Strike: ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ, ਅੱਜ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ !

author img

By

Published : Jun 27, 2023, 9:52 AM IST

Punjab Roadways Contract Employees Strike
Punjab Roadways Contract Employees Strike

ਅੱਜ ਪੰਜਾਬ ਵਿੱਚ ਰੋਡਵੇਜ਼ ਦਾ ਚੱਕਾ ਜਾਮ ਰਹੇਗਾ। ਰੋਡਵੇਜ਼ - ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ 'ਤੇ ਅੱਜ ਠੇਕੇ 'ਤੇ ਕੰਮ ਕਰਦੇ ਡਰਾਈਵਰ ਅਤੇ ਕੰਡਕਟਰ ਹੜਤਾਲ 'ਤੇ ਹਨ, ਜਿਸ ਕਾਰਨ ਪੂਰੇ ਸੂਬੇ 'ਚ ਅੱਜ ਕਰੀਬ 3 ਹਜ਼ਾਰ ਬੱਸਾਂ ਨਹੀਂ ਚੱਲਣਗੀਆਂ। ਮੁਲਾਜ਼ਮ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਲਕੇ ਅਸੀਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਸਕਦੇ ਹਾਂ।

ਚੰਡੀਗੜ੍ਹ: ਪੰਜਾਬ ਵਿੱਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਨੂੰ ਅੱਜ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਦਰਾਅਸਰ ਅੱਜ ਪੰਜਾਬ ਵਿੱਚ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਠੇਕੇ ’ਤੇ ਕੰਮ ਕਰਦੇ ਡਰਾਈਵਰ ਤੇ ਕੰਡਕਟਰ ਹੜਤਾਲ ’ਤੇ ਹਨ। ਜਿਸ ਕਾਰਨ ਅੱਜ ਪੂਰੇ ਸੂਬੇ ਵਿੱਚ 3 ਹਜ਼ਾਰ ਦੇ ਕਰੀਬ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਯੂਨੀਅਨ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਵਿਭਾਗ ਦੇ ਐਮਡੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ, ਪਰ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਹਨਾਂ ਮੀਟਿੰਗਾਂ ਤੋਂ ਬਾਅਦ ਮੁਲਾਜ਼ਮ ਯੂਨੀਅਨ ਨੇ 27 ਅਤੇ 28 ਜੂਨ ਨੂੰ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਸੀ।

ਤਨਖਾਹ ਵੀ ਨਹੀਂ ਮਿਲ ਰਹੀ: ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਕਿ ਉਨ੍ਹਾਂ ਦੇ ਇਸ ਕਦਮ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ, ਪਰ ਉਹ ਵੀ ਬੇਵੱਸ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਟਰਾਂਸਪੋਰਟ ਕਮਾਊ ਹੈ, ਦੂਜੇ ਪਾਸੇ 2-2 ਮਹੀਨਿਆਂ ਬਾਅਦ ਤਨਖਾਹ ਮਿਲ ਰਹੀ ਹੈ।

ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ: ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਨਾ ਮੰਨੀ ਤਾਂ ਉਨ੍ਹਾਂ ਨੂੰ ਹਾਈਵੇਅ ਜਾਮ ਕਰਨ ਵਰਗੇ ਕਦਮ ਚੁੱਕਣੇ ਪੈ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਕਿਸੇ ਵੀ ਵਿਭਾਗ ਵਿੱਚ ਆਊਟਸੋਰਸ ਭਰਤੀ ਨਹੀਂ ਹੋਵੇਗੀ, ਸਗੋਂ ਸਿੱਧੀ ਭਰਤੀ ਹੋਵੇਗੀ, ਪਰ ਫਿਰ ਵੀ ਸਰਕਾਰ ਪਿਛਲੇ ਦਰਵਾਜ਼ੇ ਰਾਹੀਂ ਆਊਟਸੋਰਸਿੰਗ ਰਾਹੀਂ ਅਸਾਮੀਆਂ ਭਰ ਰਹੀ ਹੈ। ਪੰਜਾਬ ਰੋਡਵੇਜ਼ ਪਨਬੱਸ ਅਤੇ ਪੈਪਸੂ ਦੀ ਮੌਜੂਦਾ ਸਥਿਤੀ ਇਹ ਹੈ ਕਿ ਉਨ੍ਹਾਂ ਕੋਲ ਰੈਗੂਲਰ ਸਟਾਫ਼ ਬਹੁਤ ਘੱਟ ਹੈ। ਬਹੁਤ ਸਾਰਾ ਸਟਾਫ਼ ਸੇਵਾਮੁਕਤ ਹੋ ਚੁੱਕਾ ਹੈ, ਪਰ ਉਨ੍ਹਾਂ ਦੀ ਥਾਂ 'ਤੇ ਨਾ ਤਾਂ ਰੈਗੂਲਰ ਭਰਤੀ ਕੀਤੀ ਗਈ ਹੈ ਅਤੇ ਨਾ ਹੀ ਕੱਚੇ ਠੇਕੇ 'ਤੇ ਕਾਮਿਆਂ ਨੂੰ ਪੱਕਾ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.