ETV Bharat / state

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਨੂੰ ਨਵੇਂ ਹੁਕਮ ਜ਼ਾਰੀ

author img

By

Published : Jul 1, 2021, 5:16 PM IST

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਵਿੱਚ ਜ਼ਿਨ੍ਹਾਂ ਅਧਿਆਪਕਾਂ ਦੀ ਬਦਲੀਆਂ ਅਤੇ ਤਰੱਕੀਆਂ ਹੋ ਗਈਆਂ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਡਿਊਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਨੂੰ ਨਵੇਂ ਹੁਕਮ ਜ਼ਾਰੀ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਨੂੰ ਨਵੇਂ ਹੁਕਮ ਜ਼ਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਵਿੱਚ ਬਤੌਰ ਜ਼ਿਲਾ ਕੋਆਰਡੀਨੇਟਰ, ਸਹਾਇਕ ਜ਼ਿਲਾ ਕੋਅਰਡੀਨੇਟਰ ਅਤੇ ਬਲਾਕ ਮਾਸਟਰ ਟ੍ਰੇਨਰ ਵਜੋਂ ਪਹਿਲਾਂ ਹੀ ਕੰਮ ਕਰਦੇ ਅਧਿਆਪਕਾਂ ਨੂੰ ਆਪਣੀਆਂ ਡਿਊਟੀਆਂ ਪਹਿਲਾਂ ਵਾਂਗ ਹੀ ਨਿਭਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਨੇ ਕਿਹਾ ਕਿ ਪ੍ਰੋਜੈਕਟ ਹੇਠ ਚੱਲ ਰਹੀਆਂ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫੈਸਲਾ ਲਿਆ ਗਿਆ ਹੈ।

ਜ਼ਿਲ੍ਹਾ ਕੋਆਰਡੀਨੇਟਰਾਂ, ਸਹਾਇਕ ਜ਼ਿਲਾ ਕੋਅਰਡੀਨੇਟਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਬਦਲੀਆਂ ਅਤੇ ਤਰੱਕੀਆਂ ਹੋ ਗਈਆਂ ਹਨ ਅਤੇ ਇਹ ਅਧਿਆਪਕ ਨਵੇਂ ਸਟੇਸ਼ਨਾਂ ’ਤੇ ਹਾਜ਼ਰ ਹੋ ਗਏ ਹਨ। ਇਨਾਂ ਅਧਿਆਪਕਾਂ ਨੂੰ ਪਹਿਲਾਂ ਵਾਂਗ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਵਿੱਚ ਆਪਣੀ ਡਿਊਟੀ ਕਰਦੇ ਰਹਿਣ ਲਈ ਕਿਹਾ ਗਿਆ ਹੈ।

ਇਹ ਪ੍ਰੋਜੈਕਟ ਸਮੂਹ ਪ੍ਰਾਇਮਰੀ ਸਕੂਲਾ ਵਿੱਚ ਸਿੱਖਿਆ ਦੇ ਗੁਣਾਤਮਿਕ ਸੁਧਾਰ ਦੇ ਉਦੇਸ਼ ਲਈ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋਂ : Electricity: ਪੰਜਾਬ 'ਚ ਗਹਿਰਾਇਆ ਬਿਜਲੀ ਦਾ ਸੰਕਟ

ETV Bharat Logo

Copyright © 2024 Ushodaya Enterprises Pvt. Ltd., All Rights Reserved.