ETV Bharat / state

ਪੰਜਾਬ 'ਚ ਰੈੱਡ ਅਲਰਟ; ਜਲੰਧਰ, ਅੰਮ੍ਰਿਤਸਰ ਸਣੇ 6 ਜ਼ਿਲ੍ਹਿਆਂ 'ਚ ਓਰੇਂਜ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

author img

By

Published : Jul 9, 2023, 10:00 AM IST

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਕਈ ਥਾਂਵਾਂ ਉੱਤੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਵਲੋਂ ਪੰਜਾਬ ਦੇ 6 ਇਲਾਕਿਆਂ ਅੰਦਰ ਰੈੱਡ ਅਲਰਟ ਅਤੇ 6 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

Punjab Weather Forecast, Monsoon Alert
Punjab Weather Forecast

ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਯਾਨੀ ਇੱਥੇ 60 ਕਿਲੋਮੀਟਰ ਦੀ ਦੂਰੀ 'ਤੇ ਭਾਰੀ ਮੀਂਹ ਪਵੇਗਾ। ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਅਤੇ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ: ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ 40 ਕਿਲੋਮੀਟਰ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਹ ਅਲਰਟ ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ ਵਿੱਚ ਜਾਰੀ ਕੀਤਾ ਗਿਆ ਹੈ।

  • #Punjab Time:09/07/2023 06:29Valid upto:09/07/2023 09:29 IST :3) Heavy Rain very likely over parts of Patiala, S.A.S Nagar, Fatehgarh Sahib, pic.twitter.com/fYBBScB0Yt

    — IMD Chandigarh (@IMD_Chandigarh) July 9, 2023 " class="align-text-top noRightClick twitterSection" data=" ">

ਇਨ੍ਹਾਂ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ: ਇਸੇ ਤਰ੍ਹਾਂ ਬੁਢਲਾਡਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋਂ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਓ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈ ਸਕਦਾ ਹੈ।

ਭਾਰੀ ਮੀਂਹ ਕਾਰਨ ਚੰਡੀਗੜ੍ਹ-ਮੋਹਾਲੀ ਪਾਣੀ 'ਚ ਡੁੱਬਿਆ: ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ, ਜਿੱਥੇ ਹਰ ਪਾਸੇ ਜਲ-ਥਲ ਹੈ, ਉੱਥੇ ਹੀ ਚੰਡੀਗੜ੍ਹ-ਮੁਹਾਲੀ ਵੀ ਜਲ-ਥਲ ਹੋ ਗਿਆ ਹੈ। ਚੰਡੀਗੜ੍ਹ ਦੀਆਂ ਮੁੱਖ ਸੜਕਾਂ ਅਤੇ ਕਈ ਚੌਕਾਂ 'ਤੇ ਭਾਰੀ ਪਾਣੀ ਭਰਿਆ ਹੋਇਆ ਹੈ।

ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ: ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਘੇਰੇ ਵਿੱਚ ਪਹੁੰਚਦੇ ਹੀ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਝੀਲ ਦਾ ਸਥਿਰ ਪਾਣੀ ਦਾ ਪੱਧਰ 1162 ਹੈ, ਪਰ ਇਸ ਦੇ 1163 ਹੋਣ ਤੋਂ ਤੁਰੰਤ ਬਾਅਦ ਫਲੱਡ ਗੇਟ ਖੋਲ੍ਹ ਦਿੱਤੇ ਗਏ। ਝੀਲ ਦਾ ਪਾਣੀ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਰਾਹੀਂ ਬਲਟਾਣਾ ਅਤੇ ਜ਼ੀਰਕਪੁਰ ਤੋਂ ਬਾਅਦ ਘੱਗਰ ਵੱਲ ਵਧ ਰਿਹਾ ਹੈ।

ਘੱਗਰ ਨੇੜੇ ਰਿਹਾਇਸ਼ੀ ਇਲਾਕੇ ਖਾਲੀ ਕਰਵਾਉਣੇ ਕੀਤੇ ਗਏ ਸ਼ੁਰੂ: ਘੱਗਰ ਦੇ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਇਸ ਕਾਰਨ ਆਸਪਾਸ ਦੇ ਰਿਹਾਇਸ਼ੀ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਝੀਲ ਦੇ ਵਾਟਰ ਕੋਰਸ ਦੇ ਪੂਰੇ ਖੇਤਰ ਨੂੰ ਅਲਰਟ ਮੋਡ 'ਤੇ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਐਮਰਜੈਂਸੀ ਨਾਲ ਨਜਿੱਠਣ ਲਈ ਵੱਖ-ਵੱਖ ਸੀਮਾਵਾਂ ਤੈਅ ਕਰਨ ਸਮੇਤ ਸਾਰੇ ਐਮਰਜੈਂਸੀ ਵਾਹਨਾਂ ਨੂੰ ਤਿਆਰ ਰੱਖਿਆ ਗਿਆ ਹੈ।

ਬਿਆਸ ਅਤੇ ਰਾਵੀ ਵਿੱਚ ਪਾਣੀ ਦਾ ਵਹਾਅ ਤੇਜ਼ : ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਬੀਤੇ ਦਿਨ ਵੀ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ। ਮਮਦੋਟ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਖਰਾਬ ਹੋ ਗਈ ਹੈ। ਕੰਡਿਆਲੀ ਤਾਰ ਹੇਠੋਂ ਜ਼ਮੀਨ ਖਿਸਕ ਗਈ। ਇਸ ਦੇ ਨਾਲ ਹੀ, ਬਿਆਸ ਅਤੇ ਰਾਵੀ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੈ, ਜਿਸ ਕਾਰਨ ਦਰਿਆ ਦੇ ਨੇੜੇ ਵਸਦੇ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.