ETV Bharat / state

Qaumi Insaaf Morcha: CM ਹਾਊਸ ਜਾ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਪੁਲਿਸ ਨੇ ਰੋਕਿਆ: ਪੁਲਿਸ ਨਾਲ ਹੋਈ ਝੜਪ ਮਗਰੋਂ ਪ੍ਰਦਰਸ਼ਨਕਾਰੀਆਂ 'ਤੇ FIR ਦਰਜ

author img

By

Published : Feb 9, 2023, 11:07 AM IST

Updated : Feb 9, 2023, 7:10 PM IST

ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਲ੍ਹ ਚੰਡੀਗੜ੍ਹ ਵਿਚ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਲਈ ਕੂਚ ਕੀਤਾ ਗਿਆ ਸੀ। ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਤੇ ਸੁਰੱਖਿਆ ਬਲਾਂ ਵੱਲੋਂ ਕੌਮੀ ਇਨਸਾਫ ਮੋਰਚੇ ਨੂੰ ਰੋਕਣ ਲਈ ਝੜਪ ਹੋਈ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਤੇ ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉੱਤੇ 307 ਦੇ ਮਾਮਲੇ ਦਰਜ ਕੀਤੇ ਹਨ।

Qaumi Insaaf Morcha: Insaaf Morcha will again march towards the Chandigarh!
ਪੁਲਿਸ ਨਾਲ ਹੋਈ ਝੜਪ ਮਗਰੋਂ ਮੁੜ ਰਾਜਧਾਨੀ ਵੱਲ ਕੂਚ ਕਰੇਗਾ ਇਨਸਾਫ਼ ਮੋਰਚਾ

Qaumi Insaaf Morcha: ਮੁੜ ਚੰਡੀਗੜ੍ਹ ਵੱਲ ਵਧਿਆ ਕੌਮੀ ਇਨਸਾਫ਼ ਮੋਰਚਾ, ਪੁਲਿਸ ਨੇ ਡੱਕਿਆ

ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਹਾਲੀ ਵਿਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲੋਂ ਮੁੜ ਚੰਡੀਗੜ੍ਹ ਵੱਲ ਵਧਣ ਦੀ ਕੋਸ਼ਿਸ਼ ਕੀਤੀ ਗਈ। ਅੱਜ ਚੌਥੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ ਪਰ ਚੰਡੀਗੜ੍ਹ ਬਾਰਡਰ 'ਤੇ ਰੋਕ ਲਿਆ ਗਿਆ। ਅੱਜ ਕੌਮੀ ਇਨਸਾਫ਼ ਮੋਰਚਾ ਦੇ 31 ਮੈਂਬਰ ਆਪਣੀ ਕੋਸ਼ਿਸ਼ ਦੇ ਹਿੱਸੇ ਵਜੋਂ ਮੁੱਖ ਮੰਤਰੀ ਨਿਵਾਸ ਜਾਣਾ ਚਾਹੁੰਦੇ ਹਨ। ਹਾਲਾਂਕਿ ਕੱਲ੍ਹ ਦੇ ਹੰਗਾਮੇ ਤੋਂ ਬਾਅਦ ਅੱਜ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਹਨ। ਉਹ ਬੈਰੀਕੇਡ ਅੱਗੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ।

ਗ੍ਰਿਫਤਾਰ ਆਗੂਆਂ ਦੀ ਅੱਜ ਹੋਵੇਗੀ ਪੇਸ਼ੀ: ਚੰਡੀਗੜ੍ਹ ਬਾਰਡਰ 'ਤੇ ਕੱਲ੍ਹ ਕੌਮੀ ਇਨਸਾਫ਼ ਮੋਰਚਾ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੇ ਸਬੰਧ 'ਚ ਚੰਡੀਗੜ੍ਹ ਪੁਲਿਸ ਨੇ 17 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 7 ਪ੍ਰਬੰਧਕਾਂ ਸਮੇਤ ਇੱਕ ਅਣਪਛਾਤੇ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ 12 ਖਾਲਿਸਤਾਨ ਪੱਖੀ ਜਥੇਬੰਦੀਆਂ ਨੇ ਧਰਨਾ ਦਿੱਤਾ ਹੈ। ਡਿਊਟੀ ਮੈਜਿਸਟ੍ਰੇਟ ਦੇ ਹੁਕਮਾਂ 'ਤੇ ਬਲ ਵਰਤ ਕੇ ਗੁਰਚਰਨ ਸਿੰਘ ਧਰਮੀ ਪਿਤਾ, ਬਲਵਿੰਦਰ ਸਿੰਘ, ਅਮਰ ਸਿੰਘ ਚਹਿਲ ਸਮੇਤ ਕੁੱਲ 8 'ਤੇ ਐਫਆਈਆਰ ਦਰਜ ਹੋਈ ਹੈ। ਮੋਹਾਲੀ ਬਾਰਡਰ ਉਤੇ ਹਿੰਸਾ ਕਰਨ ਵਾਲੇ ਮੁਲਜ਼ਮਾਂ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਵੇਗੀ। ਬੁੱਧਵਾਰ ਨੂੰ ਮੋਰਚੇ ਵੱਲੋਂ ਚੰਡੀਗੜ੍ਹ ਵਿਚ ਦਾਖਲ ਹੋਣ ਲਈ ਪੁਲਿਸ ਨਾਲ ਝੜਪ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਦੇ ਵਾਟਰ ਕੈਨਨ ਉਤੇ ਕਬਜ਼ਾ ਕਰ ਲਿਆ ਤੇ ਨਾਲ ਹੀ ਪੁਲਿਸ ਦੀਆਂ ਬੁਲੇਟ ਸ਼ੀਲਡ ਤੇ ਹੈਲਮਟ ਖੋਹ ਲਏ।

ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਧਾਰਾਵਾਂ ਤਹਿਤ ਦਰਜ ਕੀਤਾ ਕੇਸ: ਚੰਡੀਗੜ੍ਹ ਪੁਲਿਸ ਨੇ ਦੰਗਾ ਭੜਕਾਉਣ, ਹਥਿਆਰਾਂ ਨਾਲ ਭੜਕਾਉਣ, ਗੈਰਕਾਨੂੰਨੀ ਇਕੱਠ ਕਰਨ, ਸਰਕਾਰੀ ਕਰਮਚਾਰੀ ਨੂੰ ਡਿਊਟੀ ਵਿੱਚ ਰੁਕਾਵਟ ਪਾਉਣ, ਜਨਤਕ ਹੁਕਮਾਂ ਦੀ ਉਲੰਘਣਾ ਕਰਨ, ਆਪਣੀ ਮਰਜ਼ੀ ਨਾਲ ਡਿਊਟੀ ’ਤੇ ਮੌਜੂਦ ਸਰਕਾਰੀ ਕਰਮਚਾਰੀ ਨੂੰ ਨੁਕਸਾਨ ਪਹੁੰਚਾਉਣ, ਕਤਲ ਕਰਨ ਦੀ ਕੋਸ਼ਿਸ਼, ਡਕੈਤੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਡਕੈਤੀ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਅਪਰਾਧਿਕ ਸਾਜ਼ਿਸ਼ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਕੇਸ: ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਵਿੱਚ ਜਗਤਾਰ ਸਿੰਘ ਹਵਾਰਾ ਦੇ ਗੌਡਫਾਦਰ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਜੰਡਿਆਲਾ, ਜਸਵਿੰਦਰ ਸਿੰਘ ਰਾਜਪੁਰਾ, ਰੁਪਿੰਦਰਜੀਤ ਸਿੰਘ ਆਦਿ ਸ਼ਾਮਲ ਹਨ। ਸੈਕਟਰ 34 ਥਾਣੇ ਦੇ ਐਸਐਚਓ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਐਫਆਈਆਰ ਮੁਤਾਬਿਕ ਹਮਲਾਵਰਾਂ ਨੇ ਚੰਡੀਗੜ੍ਹ ਪੁਲਿਸ ਦੇ 20 ਬੈਰੀਕੇਡ ਲੁੱਟ ਲਏ। ਇਸ ਤੋਂ ਇਲਾਵਾ ਵਜਰਾ ਕਾਰ 'ਚੋਂ ਅੱਥਰੂ ਗੈਸ ਹੈਂਡ ਗੰਨ ਅਤੇ ਗੋਲਾ ਬਾਰੂਦ ਵੀ ਲੁੱਟਿਆ ਗਿਆ। ਰੈਪਿਡ ਐਕਸ਼ਨ ਫੋਰਸ ਦੀ ਗੱਡੀ ਅਤੇ ਹੋਰ ਵਾਹਨਾਂ ਤੋਂ ਵੀ ਕਾਫੀ ਸਾਮਾਨ ਲੁੱਟ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ।

ਮੋਹਾਲੀ ਪੁਲਿਸ ਨੇ ਵੀ ਦਰਜ ਕੀਤਾ ਕੇਸ: ਜਾਣਕਾਰੀ ਅਨੁਸਾਰ ਇਸ ਹਿੰਸਕ ਘਟਨਾ ਲਈ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮੋਹਾਲੀ ਦੇ ਮਟੌਰ ਥਾਣੇ ਵਿੱਚ ਕਤਲ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮ ਦੀ ਡਿਊਟੀ ਵਿੱਚ ਵਿਘਨ ਪਾਉਣ ਲਈ ਹਮਲਾ ਕਰਨ, ਹਥਿਆਰਾਂ ਨਾਲ ਦੰਗਾ ਕਰਨ, ਗ਼ੈਰਕਾਨੂੰਨੀ ਇਕੱਠ ਕਰਨ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀ ਅੱਜ ਤੋਂ ਜੇਲ੍ਹ ਭਰੋ ਮਾਰਚ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ।

ਮੁੜ ਚੰਡੀਗੜ੍ਹ ਵੱਲ ਕੂਚ ਕਰੇਗਾ ਮੋਰਚਾ: ਕੌਮੀ ਇਨਸਾਫ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਰਕਾਰ ਦੇ ਕੰਨੀਂ ਪਾਉਣ ਲਈ ਅੱਜ ਫਿਰ ਰਾਜਧਾਨੀ ਵੱਲ ਚੜ੍ਹਾਈ ਕੀਤੀ ਜਾਵੇਗੀ। ਹਾਲਾਂਕਿ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਚੰਡੀਗੜ੍ਹ ਦੀਆਂ ਬਰੂਹਾਂ ਉਤੇ ਬੈਰੀਕੇਡਿੰਗ ਕਰ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਨ੍ਹਾਂ ਦੀ ਰਿਹਾਈ ਦੀ ਹੋ ਰਹੀ ਮੰਗ: ਪੱਕਾ ਮੋਰਚੇ ਤਹਿਤ ਜਿਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਅਤੇ ਬੱਬਰ ਖਾਲਸਾ ਦੇ ਕੌਮਾਂਤਰੀ ਅੱਤਵਾਦੀ ਜਗਤਾਰ ਸਿੰਘ ਹਵਾਰਾ ਵੀ ਸ਼ਾਮਲ ਹਨ। ਦੂਜੇ ਪਾਸੇ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਅਤੇ 1993 ਵਿੱਚ ਦਿੱਲੀ ਵਿੱਚ ਹੋਏ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਅਹਿਮ ਹਨ।

ਇਹ ਵੀ ਪੜ੍ਹੋ : Parliament Budget Session 2023 : ਕਾਂਗਰਸ ਸਰਕਾਰ ਨੇ ਮੌਕੇ ਨੂੰ ਮੁਸੀਬਤ 'ਚ ਬਦਲ ਦਿੱਤਾ - ਪੀ.ਐੱਮ

ਕੱਲ੍ਹ ਹੋਈ ਝੜਪ ਲਈ ਪ੍ਰਸ਼ਾਸਨ ਜ਼ਿੰਮੇਵਾਰ : ਕੱਲ੍ਹ ਹੋਈ ਝੜਪ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਕਾਨਫ਼ਰੰਸ ਵਿੱਚ ਮੋਰਚੇ ਵੱਲੋਂ ਕਿਹਾ ਗਿਆ ਕਿ ਪ੍ਰਸ਼ਾਸਨ ਦਾ ਵਤੀਰਾ ਗਲਤ ਸੀ, ਕਈ ਮੀਡੀਆ ਵਾਲੇ ਵੀ ਜ਼ਖ਼ਮੀ ਹੋਏ ਸਨ, ਜਿਸ ਦਾ ਸਾਨੂੰ ਅਫ਼ਸੋਸ ਹੈ। ਇਸ ਘਟਨਾ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਾਂ, ਇਹ ਪ੍ਰਸ਼ਾਸਨ ਸਾਡੇ ਧਰਨੇ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਸੀ, ਇਸ ਲਈ ਪ੍ਰਸ਼ਾਸਨ ਨੇ ਮਾੜਾ ਵਿਵਹਾਰ ਕੀਤਾ, ਸਾਨੂੰ ਅਫ਼ਸੋਸ ਹੈ।

ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦੀ ਕੀਤੀ ਮੰਗ: ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼, ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਇਨਸਾਫ਼, ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਇਨਸਾਫ਼ ਸ਼ਾਮਲ ਹੈ।

ਇਸੇ ਕਰਕੇ ਚੰਡੀਗੜ੍ਹ ਵਿੱਚ ਐਂਟਰੀ 'ਤੇ ਮਨਾਹੀ: ਪ੍ਰਦਰਸ਼ਨਕਾਰੀਆਂ ਨੇ ਫੈਸਲਾ ਕੀਤਾ ਸੀ ਕਿ 6 ਫਰਵਰੀ ਤੋਂ ਸ਼ੁਰੂ ਹੋ ਕੇ 31 ਮੈਂਬਰੀ ਗਰੁੱਪ ਰੋਜ਼ਾਨਾ ਧਰਨੇ ਵਾਲੀ ਥਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਚੰਡੀਗੜ੍ਹ ਸਥਿਤ ਰਾਜ ਭਵਨ ਤੱਕ ਮਾਰਚ ਕਰੇਗਾ। ਹਾਲਾਂਕਿ ਚੰਡੀਗੜ੍ਹ ਵਿੱਚ ਧਾਰਾ 144, ਮੁੱਖ ਮੰਤਰੀ ਦੀ ਰਿਹਾਇਸ਼ ਅਤਿ ਸੰਵੇਦਨਸ਼ੀਲ ਜ਼ੋਨ ਵਿੱਚ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰਕੇ ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਲਗਾਤਾਰ ਰੋਕਿਆ ਜਾ ਰਿਹਾ ਸੀ। ਹਵਾਰਾ ਨੂੰ ਮੋਹਾਲੀ ਅਤੇ ਚੰਡੀਗੜ੍ਹ ਅਦਾਲਤਾਂ ਵਿੱਚ ਪੇਸ਼ ਨਾ ਕੀਤੇ ਜਾਣ ਕਾਰਨ ਪ੍ਰਦਰਸ਼ਨਕਾਰੀ ਨਾਰਾਜ਼ ਹਨ।

ਇਹ ਵੀ ਪੜ੍ਹੋ : Ravishankar Comments on Rahul : ਰਵੀਸ਼ੰਕਰ ਨੇ ਰਾਹੁਲ ਗਾਂਧੀ 'ਤੇ ਸਦਨ ਨੂੰ ਗੁੰਮਰਾਹ ਕਰਨ ਦੇ ਲਗਾਏ ਇਲਜ਼ਾਮ

ਬੈਰੀਕੇਡਾਂ ਨੂੰ ਲੁੱਟਿਆ: ਬੁੱਧਵਾਰ ਨੂੰ ਹੋਈ ਹਿੰਸਕ ਘਟਨਾ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਪੁਲਿਸ ਦੀਆਂ ਕਈ ਬੈਰੀਕੇਡਾਂ ਦੀ ਵੀ ਭੰਨਤੋੜ ਕੀਤੀ ਗਈ। ਪ੍ਰਦਰਸ਼ਨਕਾਰੀ ਟਰੈਕਟਰਾਂ ਅਤੇ ਘੋੜਿਆਂ 'ਤੇ ਸਵਾਰ ਹੋ ਕੇ ਆਏ ਸਨ। ਜਿਨ੍ਹਾਂ ਵਿੱਚ ਨਿਹੰਗ ਵਿਚ ਵੀ ਸ਼ਾਮਲ ਸਨ। ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨ-ਤੋੜ ਕੀਤੀ ਗਈ। ਹਮਲੇ 'ਚ ਕਰੀਬ 30 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਕਈਆਂ 'ਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ।

ਮੋਰਚੇ ਦੀ ਮੀਟਿੰਗ ਵਿਚ ਸਰਕਾਰ ਵੀ ਰਹੀ ਸ਼ਾਮਲ : ਪੁਲਿਸ ਦੀ ਕਾਰਵਾਈ ਨਾਲ ਸਾਡੇ ਲੋਕ ਜ਼ਖਮੀ ਹੋਏ। ਇਸ ਘਟਨਾ ਤੋਂ ਪਹਿਲਾਂ ਜਾਂ ਬਾਅਦ ਵਿੱਚ ਸਭਾ ਦੇ ਕਿਸੇ ਨੁਮਾਇੰਦੇ ਨੇ ਸਾਡੇ ਨਾਲ ਸੰਪਰਕ ਨਹੀਂ ਕੀਤਾ। ਸਾਡਾ 31 ਮੈਂਬਰੀ ਜਥਾ ਕੱਲ੍ਹ ਜਾਵੇਗਾ, ਅਸੀਂ ਸਰਕਾਰ ਨਾਲ ਮੀਟਿੰਗ ਵੀ ਕੀਤੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਰਕਾਰ ਨੇ ਕਿਹਾ ਹੈ ਕਿ ਅਸੀਂ ਇਸ ਮਾਮਲੇ 'ਤੇ ਵਿਚਾਰ ਕਰ ਰਹੇ ਹਾਂ, ਪੰਜਾਬ 'ਚ ਉਨ੍ਹਾਂ ਦੀ ਸਰਕਾਰ ਹੈ, ਆਖਿਰ ਉਹ ਭੁੱਲਰ ਨੂੰ ਰਿਹਾਅ ਕਿਉਂ ਨਹੀਂ ਕਰ ਰਹੇ, ਕੇਂਦਰ ਸਰਕਾਰ ਦਾ ਸਿੱਖਾਂ ਦੇ ਮਸਲੇ ਨੂੰ ਹੱਲ ਕਰਨ ਦਾ ਕੋਈ ਇਰਾਦਾ ਨਹੀਂ ਹੈ, ਇਸ ਲਈ ਅੱਜ ਦਿੱਲੀ ਦੀ ਘਟਨਾ ਵਾਪਰੀ, ਸਾਜ਼ਿਸ਼ ਇੱਥੇ ਵੀ ਹੋ ਸਕਦੀ ਹੈ।

Last Updated : Feb 9, 2023, 7:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.