ETV Bharat / state

ਕੋਟਕਪੁਰਾ ਗੋਲੀਕਾਂਡ: SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, 3 ਘੰਟਿਆਂ ਤੱਕ ਹੋਈ ਪੁੱਛਗਿੱਛ

author img

By

Published : Dec 12, 2022, 3:16 PM IST

Updated : Dec 12, 2022, 5:05 PM IST

ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ 'ਚ ਹੋਇਆ ਗੋਲੀ ਕਾਂਡ (Kotakpura shooting incident) ਦਾ ਰਿਹਾ ਹੈ, ਜਿਸ ਨੂੰ ਲੈ ਕੇ ਲਗਾਤਾਰ ਸਿਆਸਤ ਚੱਲ ਰਹੀ ਹੈ ਅਤੇ ਇਸ ਸਬੰਧ ਵਿੱਚ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਐੱਸਆਈਟੀ ਨੇ ਪੁੱਛਗਿੱਛ (SIT questioned Sukhbir Badal) ਕੀਤੀ ਹੈ।

Questioning of Sukhbir Badal on the issue of Kotakpura firing and profanity in Chandigarh
ਕੋਟਕਪੁਰਾ ਗੋਲੀਕਾਂਡ ਅਤੇ ਬੇਅਦਬੀ ਦੇ ਮੁੱਦੇ ਉੱਤੇ ਸੁਖਬੀਰ ਬਾਦਲ ਤੋਂ ਪੁੱਛਗਿੱਛ, ਤਿੰਨ ਘੰਟਿਆਂ ਤੱਕ ਸੁਖਬੀਰ ਬਾਦਲ ਤੋਂ ਹੋਈ ਪੁੱਛਗਿੱਛ

ਕੋਟਕਪੁਰਾ ਗੋਲੀਕਾਂਡ ਅਤੇ ਬੇਅਦਬੀ ਦੇ ਮੁੱਦੇ ਉੱਤੇ ਸੁਖਬੀਰ ਬਾਦਲ ਤੋਂ ਪੁੱਛਗਿੱਛ, ਤਿੰਨ ਘੰਟਿਆਂ ਤੱਕ ਸੁਖਬੀਰ ਬਾਦਲ ਤੋਂ ਹੋਈ ਪੁੱਛਗਿੱਛ

ਚੰਡੀਗੜ੍ਹ: ਕੋਟਕਪੁਰਾ ਗੋਲੀ ਕਾਂਡ (Kotakpura shooting incident) ਅਤੇ ਬੇਅਦਬੀ ਦਾ ਮੁੱਦਾ ਬੜੇ ਲੰਮੇਂ ਸਮੇਂ ਤੋਂ ਪੰਥਕ ਅਤੇ ਧਾਰਮਿਕ ਮੁੱਦਾ ਹੋਣ ਦੇ ਨਾਲ-ਨਾਲ ਸਿਆਸਤ ਦਾ ਵੀ ਭਖਦਾ ਮੁੱਦਾ ਰਿਹਾ ਹੈ। ਇਸ ਮੁੱਦੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਐੱਸਆਈਟੀ ਨੇ ਚੰਡੀਗੜ੍ਹ ਵਿਖੇ ਲਗਭਗ ਤਿੰਨ ਘੰਟਿਆਂ ਤੱਕ ਪੁੱਛਗਿੱਛ (SIT questioned Sukhbir Badal) ਕੀਤੀ ਹੈ। ਪੁੱਛਗਿੱਛ ਮਗਰੋਂ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਬਿਨ੍ਹਾਂ ਕੋਈ ਰਾਬਤਾ ਕੀਤੇ ਨਿਕਲ ਗਏ।

ਪੁੱਛਗਿੱਛ ਦਾ ਮੰਤਵ: ਕੋਟਕਪੁਰਾ ਗੋਲੀਕਾਂਡ ਸਾਲ 2015 ਵਿੱਚ ਉਸ ਸਮੇਂ ਵਾਪਰਿਆ ਸੀ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਸੁਖਬੀਰ ਸਿੰਘ ਬਾਦਲ ਤਤਕਾਲੀ ਉਪ ਮੁੱਖ ਮੰਤਰੀ ਸਨ ਅਤੇ ਪੰਜਾਬ ਦਾ ਗ੍ਰਹਿ ਵਿਭਾਗ ਵੀ ਉਨ੍ਹਾਂ ਕੋਲ ਸੀ। ਐੱਸਆਈਟੀ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਪੁਲਿਸ ਨੂੰ ਕਿਸ ਨੇ ਦਿੱਤਾ।

ਲਗਾਤਾਰ ਹੋ ਰਹੀ ਪੁੱਛਗਿੱਛ: ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਉਸ ਸਮੇਂ ਸਰਕਾਰ ਵਿੱਚ ਸਨ, ਜਦੋਂ 2015 ਵਿੱਚ ਕੋਟਕਪੂਰਾ ਗੋਲੀਕਾਂਡ (Kotakpura shooting in 2015) ਹੋਇਆ ਸੀ । ਬਹਿਬਲ ਕਲਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ SIT ਵੱਲੋਂ ਕਈ ਲੋਕਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ ਅਤੇ ਅਕਾਲੀ ਦਲ ਉੱਤੇ ਗੋਲੀਕਾਂਡ ਸਬੰਧੀ ਇਲਜ਼ਾਮ ਲੱਗੇ ਸਨ।

ਇਹ ਵੀ ਪੜ੍ਹੋ: ਆਸ਼ੀਸ਼ ਮਿਸ਼ਰਾ 'ਤੇ ਦੋਸ਼ ਤੈਅ, ਕਿਸਾਨ ਆਗੂਆਂ ਨੇ ਕੀਤੀ ਇਹ ਮੰਗ

ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗੱਲ ਕਰੀਏ ਤਾਂ ਤਤਕਾਲੀ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਸੈਕਟਰ 32 ਸਥਿਤ ਦਫ਼ਤਰ ਵਿੱਚ ਬੁਲਾਇਆ ਗਿਆ ਸੀ, ਪਰ ਸੁਖਬੀਰ ਸਿੰਘ ਬਾਦਲ ਇੱਕ ਵਾਰ ਵੀ ਨਹੀਂ ਆਏ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੰਮਨ ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਵੀ ਬੁਲਾਇਆ ਨਹੀਂ ਗਿਆ।

Last Updated :Dec 12, 2022, 5:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.