ETV Bharat / state

Punjab Flood Condition: ਹਾਲੇ ਨਹੀਂ ਟਲ਼ਿਆ ਖਤਰਾ, ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

author img

By

Published : Jul 16, 2023, 10:21 AM IST

Rain alert in 15 districts of Punjab by Meteorological Department
ਹਾਲੇ ਨਹੀਂ ਟਲ਼ਿਆ ਖਤਰਾ, ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 14 ਜ਼ਿਲ੍ਹੇ ਹਾਲ ਹੀ ਵਿੱਚ ਪਏ ਮੀਂਹ ਕਾਰਨ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਹੜ੍ਹ ਦੇ ਪਾਣੀ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।

ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਮੀਂਹ ਨੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕੀਤਾ ਸੀ, ਸਿਰਫ ਮੀਂਹ ਹੀ ਨਹੀਂ ਪੰਜਾਬ ਦੇ ਦਰਿਆਵਾਂ ਵਿੱਚ ਚੜ੍ਹੇ ਪਾਣੀ ਨੇ ਵੀ ਲੋਕਾਂ ਦਾ ਕਾਫੀ ਉਜਾੜਾ ਕੀਤਾ ਹੈ। ਲੋਕਾਂ ਦੇ ਬਣੇ-ਬਣਾਏ ਘਰ ਢਹਿ ਗਏ, ਕਿਸਾਨਾਂ ਦੀਆਂ ਸੈਂਕੜੇ ਏਕੜ ਫਸਲਾਂ ਤਬਾਹ ਹੋ ਗਈਆਂ। 14 ਜ਼ਿਲ੍ਹੇ ਹਾਲ ਹੀ ਵਿੱਚ ਪਏ ਮੀਂਹ ਕਾਰਨ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਹੜ੍ਹ ਦੇ ਪਾਣੀ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਕੁਝ ਦਿਨਾਂ ਤੋਂ ਰੁਕੇ ਮੀਂਹ ਤੋਂ ਭਾਵੇਂ ਹੀ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਹਾਲੇ ਵੀ ਖਤਰਾ ਟਲ਼ਿਆ ਨਹੀਂ ਜਾਪਦਾ।

ਪੰਜਾਬ ਵਿੱਚ ਮੀਂਹ ਦਾ ਅਲਰਟ : ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਸੰਗਰੂਰ, ਪਟਿਆਲਾ, ਐਸਏਐਸ ਨਗਰ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸ਼ਾਮਲ ਹਨ। ਇੱਥੇ ਮੀਂਹ ਆਮ ਰਹੇਗਾ।

ਘੱਗਰ ਵਿੱਚ ਪਾੜ ਪੈਣ ਕਾਰਨ ਕਈ ਪਿੰਡ ਪ੍ਰਭਾਵਿਤ : ਦੂਜੇ ਪਾਸੇ ਪਿਛਲੇ ਦਿਨੀਂ ਘੱਗਰ ਵਿੱਚ ਪਾੜ ਪੈਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ ਹੈ। ਪਹਿਲਾ ਪਾੜ ਬੁਢਲਾਡਾ ਦੇ ਚਾਂਦਪੁਰਾ ਬੰਨ੍ਹ ਨੇੜੇ, ਜਦਕਿ ਦੂਜਾ ਸਰਦੂਲਗੜ੍ਹ ਇਲਾਕੇ ਦੇ ਪਿੰਡ ਰੁੜਕੀ ਨੇੜੇ ਪਿਆ। ਹੋਰ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਦੋਵੇਂ ਤਰੇੜਾਂ ਨੂੰ ਭਰਨ ਦੇ ਯਤਨ ਜਾਰੀ ਹਨ, ਪਰ ਤੇਜ਼ ਵਹਾਅ ਕਾਰਨ ਵਾਰ-ਵਾਰ ਕੀਤੇ ਗਏ ਯਤਨ ਅਸਫਲ ਰਹੇ ਹਨ। ਅੱਜ ਨੇੜਲੇ 20 ਤੋਂ ਵੱਧ ਪਿੰਡ ਇਸ ਦੀ ਲਪੇਟ ਵਿੱਚ ਆ ਜਾਣਗੇ।

ਆਵਾਜਾਈ ਪ੍ਰਭਾਵਿਤ : ਖਨੌਰੀ ਨੇੜੇ ਨੈਸ਼ਨਲ ਹਾਈਵੇਅ 71 ਸਮੇਤ ਕੁਝ ਸੜਕਾਂ ਹੜ੍ਹਾਂ ਦੇ ਪਾਣੀ ਕਾਰਨ ਹੋਏ ਨੁਕਸਾਨ ਕਾਰਨ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਸ਼ੁਤਰਾਣਾ, ਸਮਾਣਾ ਅਤੇ ਸਨੌਰ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹਨ। ਹੜ੍ਹ ਪ੍ਰਭਾਵਿਤ 25,160 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਰਾਜ ਵਿੱਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3,331 ਲੋਕ ਰਹਿ ਰਹੇ ਹਨ। ਹੜ੍ਹ ਨਾਲ 1.60 ਲੱਖ ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.