ETV Bharat / state

ਵਿਅਕਤੀਗਤ ਖੇਡਾਂ ਲਈ ਸਿਖਲਾਈ ਸੈਸ਼ਨ ਛੇਤੀ ਹੋਣਗੇ ਸ਼ੁਰੂ: ਰਾਣਾ ਸੋਢੀ

author img

By

Published : Oct 8, 2020, 10:13 PM IST

ਖੇਡ ਮੰਤਰੀ ਨੇ ਕਿਹਾ ਕਿ ਵਿਭਾਗ ਇਸ ਸਮੇਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਦੀ ਆਨਲਾਈਨ ਸਿਖਲਾਈ ਦੇ ਰਿਹਾ ਹੈ ਅਤੇ ਹੁਣ ਅਥਲੀਟਾਂ ਦੀ ਮਾਨਸਿਕ ਤਿਆਰੀ ਸ਼ੁਰੂ ਕੀਤੀ ਗਈ ਹੈ।

ਰਾਣਾ ਸੋਢੀ
ਰਾਣਾ ਸੋਢੀ

ਚੰਡੀਗੜ੍ਹ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸੂਬੇ ਭਰ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਅਥਲੈਟਿਕ ਖੇਡਾਂ ਲਈ ਖਿਡਾਰੀਆਂ ਦੇ ਸਿਖਲਾਈ ਸੈਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ।

  • Punjab Sports and Youth Services Minister Rana Gurmit Singh Sodhi said that the sports department is planning to resume individual training sessions for the sportsperson in athletic games, in view of the constant decline in the number of #COVID19 cases across the state.

    — Government of Punjab (@PunjabGovtIndia) October 8, 2020 " class="align-text-top noRightClick twitterSection" data=" ">

ਖੇਡ ਮੰਤਰੀ ਨੇ ਕਿਹਾ ਕਿ ਵਿਭਾਗ ਇਸ ਸਮੇਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਦੀ ਆਨਲਾਈਨ ਸਿਖਲਾਈ ਦੇ ਰਿਹਾ ਹੈ ਅਤੇ ਹੁਣ ਅਥਲੀਟਾਂ ਦੀ ਮਾਨਸਿਕ ਤਿਆਰੀ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਵਿਅਕਤੀਗਤ ਖੇਡਾਂ ਲਈ ਮਾਨਸਿਕ ਤਿਆਰੀ ਵਾਸਤੇ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵੱਡੀ ਗਿਣਤੀ ਖਿਡਾਰੀਆਂ ਦੇ ਆਉਣ ਦੀਆਂ ਰਿਪੋਰਟਾਂ ਮਿਲਣ ਕਾਰਨ ਹੁਣ ਵਿਭਾਗ ਨੇ ਅਥਲੈਟਿਕਸ, ਜੈਵਲਿਨ ਥ੍ਰੋ, ਸ਼ਾਟ ਪੁੱਟ, ਲੰਬੀ ਤੇ ਉੱਚੀ ਛਾਲ, ਵੇਟ ਲਿਫਟਿੰਗ ਵਰਗੀਆਂ ਵਿਅਕਤੀਗਤ ਖੇਡਾਂ ਲਈ ਆਮ ਵਾਂਗ ਪ੍ਰੈਕਟਿਸ ਸੈਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਰਾਣਾ ਸੋਢੀ ਨੇ ਕਿਹਾ ਕਿ ਇਨਾਂ ਖੇਡਾਂ ਵਿੱਚ ਸਿਰਫ਼ ਸਾਮਾਨ ਦੀ ਹੀ ਸਾਂਝੀ ਵਰਤੋਂ ਹੁੰਦੀ ਹੈ ਪਰ ਖਿਡਾਰੀ ਇਕ ਦੂਜੇ ਦੇ ਸਿੱਧੇ ਸੰਪਰਕ ਵਿੱਚ ਨਹੀਂ ਆਉਂਦੇ, ਜਿਸ ਕਾਰਨ ਉਨਾਂ ਨੂੰ ਕੋਰੋਨਾ ਦੀ ਲਾਗ ਲੱਗਣ ਦਾ ਖ਼ਤਰਾ ਘੱਟ ਹੈ।

ਖੇਡ ਮੰਤਰੀ ਨੇ ਸਪੱਸ਼ਟ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਵਿੱਚ ਖਿਡਾਰੀਆਂ ਨੂੰ ਆਗਾਮੀ ਖੇਡ ਮੁਕਾਬਲਿਆਂ ਲਈ ਤਿਆਰ ਰੱਖਣ ਵਾਸਤੇ ਵਿਅਕਤੀਗਤ ਸਿਖਲਾਈ ਸੈਸ਼ਨ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਸਿਹਤ ਵਿਭਾਗ ਤੋਂ ਸਿਹਤ ਪ੍ਰੋਟੋਕੋਲ ਮੰਗੇ ਗਏ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਤੋਂ ਹਦਾਇਤਾਂ ਮਿਲਣ ਤੋਂ ਬਾਅਦ ਖਿਡਾਰੀਆਂ ਲਈ ਵਿਅਕਤੀਗਤ ਸਿਖਲਾਈ ਸ਼ੁਰੂ ਕਰਨ ਦੀ ਪ੍ਰਵਾਨਗੀ ਸਬੰਧੀ ਫਾਈਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਜਾਵੇਗੀ।

ਰਾਣਾ ਸੋਢੀ ਨੇ ਕਿਹਾ ਕਿ ਕੋਰੋਨਾ ਦੇ ਕੇਸ ਘਟਣ ਕਾਰਨ ਵਿਅਕਤੀਗਤ ਖੇਡਾਂ ਲਈ ਪ੍ਰੈਕਟਿਸ ਸੈਸ਼ਨ ਸ਼ੁਰੂ ਕਰਨ ਸਬੰਧੀ ਖਿਡਾਰੀਆਂ ਤੇ ਉਨਾਂ ਦੇ ਮਾਪਿਆਂ ਤੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜੇ ਕੋਰੋਨਾ ਦੇ ਕੇਸ ਹੋਰ ਘਟਦੇ ਹਨ ਤਾਂ ਖਿਡਾਰੀਆਂ ਦੇ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਕਰਨ ਮਗਰੋਂ ਟੀਮ ਖੇਡਾਂ ਵਿੱਚ ਸਿਖਲਾਈ ਸੈਸ਼ਨ ਸ਼ੁਰੂ ਕਰਨ ਦੇ ਫੈਸਲੇ ਉਤੇ ਵੀ ਵਿਚਾਰ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.