ETV Bharat / state

ਹਾਈਕੋਰਟ ਵੱਲੋਂ ਸੈਣੀ ਅਤੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ

author img

By

Published : Feb 25, 2021, 9:26 PM IST

ਹਾਈਕੋਰਟ ਵੱਲੋਂ ਸੈਣੀ ਅਤੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ
ਹਾਈਕੋਰਟ ਵੱਲੋਂ ਸੈਣੀ ਅਤੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਬਰਖਾਸਤ ਆਈਜੀ ਪਰਮ ਰਾਜ ਉਮਰਾਨੰਗਲ ਦੀ ਪਟੀਸ਼ਨ ’ਤੇ ਫ਼ੈਸਲਾ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਰੱਖਿਅਤ ਰੱਖ ਲਿਆ ਹੈ। ਦੋਵਾਂ ਨੇ ਹਾਈ ਕੋਰਟ ਦੇ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਲਗਾਈ ਸੀ ਜਿਸ ਤੇ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ ਹੈ।

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਬਰਖਾਸਤ ਆਈਜੀ ਪਰਮ ਰਾਜ ਉਮਰਾਨੰਗਲ ਦੀ ਪਟੀਸ਼ਨ ’ਤੇ ਫ਼ੈਸਲਾ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਰੱਖਿਅਤ ਰੱਖ ਲਿਆ ਹੈ। ਦੋਵਾਂ ਨੇ ਹਾਈ ਕੋਰਟ ਦੇ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਲਗਾਈ ਸੀ ਜਿਸ ਤੇ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ ।

4 ਦਿਨਾਂ ਤੋਂ ਹੋ ਰਹੀ ਸੀ ਸੁਣਵਾਈਆਂ

ਜ਼ਿਕਰਯੋਗ ਹੈ ਕਿ ਪਿਛਲੇ ਚਾਰ ਦਿਨਾਂ ਤੋਂ ਦੋਵਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਤੇ ਸੁਣਵਾਈਆਂ ਚੱਲ ਰਹੀਆਂ ਸਨ। ਉਨ੍ਹਾਂ ਨੇ ਫ਼ਰੀਦਕੋਟ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਸੀ ਪਰ ਦੋਵਾਂ ਦੀ ਜ਼ਮਾਨਤ ਖਾਰਜ ਹੋ ਗਈ ਸੀ ਜਿਸਤੋਂ ਬਾਅਦ ਦੋਵਾਂ ਨੇ ਹਾਈਕੋਰਟ ਦਾ ਰੁਖ ਕੀਤਾ।

ਪਟੀਸ਼ਨ ਵਿੱਚ ਕਿਹਾ ਕਿ ਰਾਜਨੀਤਕ ਬਦਲਾਖੋਰੀ ਦੇ ਚਲਦੇ ਹੋ ਰਹੀਆਂ ਕਾਰਵਾਈ ਅੱਜ ਹੋਈ ਸੁਣਵਾਈ ਦੇ ਦੌਰਾਨ ਕਰੀਬ ਤਿੰਨ ਘੰਟੇ ਬਹਿਸ ਚੱਲੀ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਅਤੇ ਪਰਮਰਾਜ ਉਮਰਾਨੰਗਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜਨੀਤਿਕ ਬਦਲਾਖੋਰੀ ਕਾਰਨ ਫਸਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਰਾਜਸਥਾਨ ਦੇ ਕਰੌਲੀ 'ਚ ਅੱਜ ਕਿਸਾਨ ਸਭਾ ਦਾ ਆਯੋਜਨ, ਰਾਕੇਸ਼ ਟਿਕੈਤ ਕਰਨਗੇ ਸ਼ਿਰਕਤ

ETV Bharat Logo

Copyright © 2024 Ushodaya Enterprises Pvt. Ltd., All Rights Reserved.