ETV Bharat / state

Search Opration Amritpal : ਅੰਮ੍ਰਿਤਪਾਲ ਦੀ ਤਲਾਸ਼ ਜਾਰੀ, ਨਵੀਆਂ ਸੀਸੀਟੀਵੀ ਫੁਟੇਜ ਆ ਰਹੀਆਂ ਸਾਹਮਣੇ

author img

By

Published : Mar 22, 2023, 7:48 AM IST

Updated : Mar 24, 2023, 10:21 AM IST

Amritpal Live Updates
Amritpal Live Updates

20:46 March 22

*ਅੰਮ੍ਰਿਤਪਾਲ ਸਿੰਘ ਦੀ ਘਰਵਾਲੀ ਕਿਰਨਦੀਪ ਕੌਰ ਦਾ ਬੱਬਰ ਖਾਲਸਾ ਨਾਲ ਕੁਨੇਕਸ਼ਨ!

ਅੰਮ੍ਰਿਤਪਾਲ ਸਿੰਘ ਦੀ ਘਰਵਾਲੀ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਕਿਰਨਦੀਪ ਕੌਰ ਦੇ ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਬੱਬਰ ਖਾਲਸਾ ਇੰਟਰਨੈਸ਼ਨਲ ਫੋਰਸ ਨਾਲ਼ ਸੰਬੰਧ ਹਨ। ਜਾਣਕਾਰੀ ਇਹ ਵੀ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਬ੍ਰਿਟੇਨ ਦੇ ਖਾਲੀਸਤਾਨ ਦੇ ਲਈ ਫੰਡਿੰਗ ਕਰ ਰਹੀ ਸੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਵਿਆਹ ਤੋਂ ਬਾਅਦ ਕਿਰਨਦੀਪ ਕੌਰ ਪੰਜਾਬ ਵਿੱਚ ਸ਼ਿਫਟ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ 2020 ਵਿਚ ਕਿਰਨਦੀਪ ਕੌਰ ਬੱਬਰ ਖਾਲਸਾ ਦੇ ਲਈ ਫੰਡਿੰਗ ਕਰਦੀ ਸੀ। ਇਹ ਵੀ ਪਤਾ ਲੱਗਿਆ ਹੈ ਕਿ ਪੈਸੈ ਦੀ ਫੰਡਿੰਗ ਦੇ ਚੱਕਰ ਵਿੱਚ ਹੀ ਗ੍ਰਿਫ਼ਤਾਰੀ ਹੋਈ ਸੀ।

17:00 March 22

* ਅੰਮ੍ਰਿਤਪਾਲ ਦਾ ਇੱਕ ਹੋਰ ਨਵਾਂ ਵੀਡੀਓ ਆਇਆ ਸਾਹਮਣੇ

ਅੰਮ੍ਰਿਤਪਾਲ ਸਿੰਘ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਨੰਗਲ ਅੰਬੀਆਂ ਨੇੜੇ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਪੁਲਿਸ ਦੀ ਗੱਡੀ ਅੰਮ੍ਰਿਤਪਾਲ ਦਾ ਪਿੱਛਾ ਕਰਦੀ ਨਜ਼ਰ ਆ ਰਹੀ ਹੈ।

14:13 March 22

* ਅੰਮ੍ਰਿਤਪਾਲ ਦੇ ਪਰਿਵਾਰ ਤੋਂ ਪੁਲਿਸ ਨੇ ਕੀਤੀ ਪੁੱਛਗਿੱਛ

ਮਹਿਲਾ ਐਸਪੀ ਅਤੇ ਡੀਐਸਪੀ ਦੀ ਟੀਮ ਅੰਮ੍ਰਿਤਪਾਲ ਦੇ ਪਰਿਵਾਰ ਤੋਂ ਪੁੱਛਗਿੱਛ ਕਰ ਵਾਪਿਸ ਚਲੀ ਗਈ ਹੈ। ਪੁਲਿਸ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਸਿਰਫ਼ ਇਹੋ ਗੱਲ ਕਹੀ ਕੀ ਪਰਿਵਾਰ ਜਾਂਚ ਵਿੱਚ ਸਹਿਯੋਗ ਕਰ ਰਿਹਾ ਹੈ। ਉਥੇ ਹੀ ਦਿੱਲੀ ਤੋਂ ਵਕੀਲ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਾਨੂੰਨੀ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ।

13:13 March 22

* ਅੰਮ੍ਰਿਤਸਰ ਦਿਹਾਤੀ ਪੁਲਿਸ ਪਹੁੰਚੀ ਅੰਮ੍ਰਿਤਪਾਲ ਸਿੰਘ ਦੇ ਘਰ

ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਸਬੰਧੀ ਵੀ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੀ ਹੈ, ਜਿਥੇ ਉਹਨਾਂ ਨੂੰ ਪੁੱਛਗਿੱਛ ਕੀਤੀ ਜਾ ਰਹੀ ਹੈ।

12:41 March 22

* ਅੰਮ੍ਰਿਤਪਾਲ ਦੇ ਸਾਥੀ ਤੂਫ਼ਾਨ ਦੀ ਵੀ ਭਾਲ ਜਾਰੀ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਉਹਨਾਂ ਨੇ ਘਰ ਛਾਪੇ ਮਾਰ ਰਹੀ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਸਿੰਘ ਉਰਫ਼ ਤੂਫਾਨ ਵੀ ਅੰਡਰਗਰਾਊਂਡ ਹੋ ਗਿਆ ਹੈ।

12:06 March 22

* ਨੇਪਾਲ ਭੱਜਣ ਦੀ ਤਿਆਰੀ ਕਰ ਰਿਹਾ ਅੰਮ੍ਰਿਤਪਾਲ: ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਹੈ ਕਿ ਅੰਮ੍ਰਿਤਪਾਲ ਨੇਪਾਲ ਭੱਜਣ ਦੀ ਤਿਆਰੀ ਕਰ ਰਿਹਾ ਹੈ। ਜਾਣਕਾਰੀ ਇਹ ਹੈ ਕਿ ਉਹ ਉਤਰਾਖੰਡ ਰਸਤੇ ਨੇਪਾਲ ਭੱਜ ਸਕਦਾ ਹੈ।

11:32 March 22

* ਪੰਜਾਬ ਵਿਧਾਨ ਸਭਾ ਵਿੱਚ ਵੀ ਉੱਠਿਆ ਅੰਮ੍ਰਿਤਪਾਲ ਦਾ ਮੁੱਦਾ

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਸਦਨ ਵਿੱਚ ਹੰਗਾਮਾ ਹੋ ਰਿਹਾ ਹੈ ਤੇ ਕਾਂਗਰਸ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ ਹੈ। ਉਥੇ ਹੀ ਸਦਨ ਵਿੱਚ ਅੰਮ੍ਰਿਤਪਾਲ ਉੱਤੇ ਹੋਏ ਐਕਸ਼ਨ ਦਾ ਭਾਜਪਾ ਨੇ ਸਮਰਥਨ ਕੀਤਾ ਹੈ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਮੇਂ ਨੁਕਤਾ ਚੀਨੀ ਦੀ ਨਹੀਂ ਸਗੋਂ ਸਭ ਨੂੰ ਇੱਕ ਹੋਣ ਦੀ ਲੋੜ ਹੈ।

07:49 March 22

* ਲੰਡਨ ਵਿੱਚ ਅੰਮ੍ਰਿਤਪਾਲ ਸਿੰਘ ਦਾ ਆਕਾ ਗ੍ਰਿਫ਼ਤਾਰ

ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋ ਲੰਡਨ ਵਿੱਚ ਅੰਮ੍ਰਿਤਪਾਲ ਸਿੰਘ ਦੇ ਆਕਾ ਅਵਤਾਰ ਸਿੰਘ ਖੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਖੰਡਾ ਦੇ ਦਹਿਸ਼ਤਗਰਦ ਪਰਮਜੀਤ ਸਿੰਘ ਪੰਮਾ ਨਾਲ ਵੀ ਸਬੰਧੀ ਹਨ।

07:37 March 22

ਵਿਦੇਸ਼ ਭੱਜਣ ਦੀ ਫਿਰਾਕ 'ਚ ਅੰਮ੍ਰਿਤਪਾਲ !

ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਸ ਦੀਆਂ ਵੱਖ-ਵੱਖ ਤਸਵੀਰਾਂ ਵੀ ਜਾਰੀ ਕੀਤੀਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਆਖਰੀ ਵਾਰ ਉਹ ਮੋਟਰਸਾਈਕਲ ਦੇ ਪਿੱਛੇ ਬੈਠਾ ਨਜ਼ਰ ਆ ਰਿਹਾ ਸੀ। ਉਸ ਨੇ ਕਾਲੇ ਰੰਗ ਦੀ ਐਨਕ, ਗੁਲਾਬੀ ਰੰਗ ਦੀ ਪੱਗ, ਸਲੇਟੀ ਰੰਗ ਦੀ ਪੈਂਟ ਅਤੇ ਜ਼ਿੱਪਰ ਪਹਿਨੀ ਹੋਈ ਹੈ।

ਭੇਸ ਬਦਲ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਅੰਮ੍ਰਿਤਪਾਲ: ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਭੇਸ ਬਦਲ ਅੰਮ੍ਰਿਤਪਾਲ ਵਿਦੇਸ਼ ਭੱਜਣ ਦੀ ਤਿਆਰੀ ਵਿੱਚ ਹੈ। ਪੁਲਿਸ ਦਾ ਕਹਿਣਾ ਹੈ ਕਿ ਪਿੰਡ ਨੰਗਲ ਅੰਬੀਆ ਦੇ ਗੁਰਦੁਆਰੇ ਵਿੱਚ ਅੰਮ੍ਰਿਤਪਾਲ ਨੇ ਆਪਣਾ ਰੂਪ ਬਦਲ ਲਿਆ ਸੀ ਤੇ ਉਸ ਨੇ ਆਪਣਾ ਬਾਣਾ ਉਤਾਰ ਪੈਂਟ ਕਮੀਜ਼ ਪਾ ਲਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲੇ 'ਚ ਚਾਰ ਕਾਰਾਂ ਬਰਾਮਦ ਕਰ ਲਈਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਭੱਜਣ ਲਈ ਕਈ ਕਾਰਾਂ ਬਦਲਿਆਂ ਹਨ।

ਇਸ ਪੂਰੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਇਲਾਵਾ ਉਸ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਕੁੱਲ 154 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਤੋਂ ਇਲਾਵਾ ਹੁਣ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਭੇਜਣ ਦੀ ਯੋਜਨਾ ਹੈ, ਜਿਸ ਲਈ 13 ਜੇਲ੍ਹਾਂ ਦੀ ਸ਼ਨਾਖਤ ਕੀਤੀ ਗਈ ਹੈ।

ਇਹ ਵੀ ਪੜੋ: Gurudwara Haji Ratan Sahib: ਜਾਣੋ, ਗੁਰਦੁਆਰਾ ਹਾਜੀ ਰਤਨ ਸਾਹਿਬ ਦਾ ਇਤਿਹਾਸ

Last Updated : Mar 24, 2023, 10:21 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.