ETV Bharat / state

ਐੱਨਸੀਈਆਰਟੀ ਦੇ ਸਿਲੇਬਸ ਉੱਤੇ ਐੱਸਜੀਪੀਸੀ ਨੇ ਜਤਾਇਆ ਇਤਰਾਜ਼, ਗਲਤ ਜਾਣਕਾਰੀ ਨੂੰ ਤੁਰੰਤ ਹਟਾਉਣ ਦੀ ਕੀਤੀ ਮੰਗ

author img

By

Published : Apr 8, 2023, 2:32 PM IST

Updated : Apr 8, 2023, 3:10 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ NCERT ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੇ ਜਾਣ ਦੇ ਮਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਕਿਤਾਬ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਤੋਂ ਇਲਾਵਾ ਕਈ ਹੋਰ ਮੁੱਦਿਆਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

Harjinder Singh Dhami objected to NCRT syllabus
ਐੱਨਸੀਆਰਟੀ ਦੇ ਸਿਲੇਬਸ ਉੱਤੇ ਹਰਜਿੰਦਰ ਸਿੰਘ ਧਾਮੀ ਨੇ ਜਤਾਇਆ ਇਤਰਾਜ਼, ਗਲਤ ਜਾਣਕਾਰੀ ਨੂੰ ਤੁਰੰਤ ਹਟਾਉਣ ਦੀ ਕੀਤੀ ਮੰਗ

ਚੰਡੀਗੜ੍ਹ: NCERT ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਛਾਪਣਾ ਚਾਹੁੰਦੀ ਹੈ ਤਾਂ ਸਿੱਖਾਂ ਦੀਆਂ ਪ੍ਰਤੀਨਿਧ ਜਥੇਬੰਦੀਆਂ ਨਾਲ ਪਹਿਲਾਂ ਗੱਲਬਾਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਮਤਾ ਕਹਿਣਾ ਬਿਲਕੁੱਲ ਗਲਤ ਹੈ ਕਿਉਂਕਿ ਸੰਘੀ ਢਾਂਚੇ ਸਬੰਧੀ ਇਹ ਸਭ ਤੋਂ ਵਧੀਆ ਮਤਾ ਸੀ। ਜੇਕਰ ਇਹ ਤਜਵੀਜ਼ ਲਾਗੂ ਹੋ ਜਾਂਦੀ ਹੈ ਤਾਂ ਦੇਸ਼ ਦੇ ਸਾਰੇ ਰਾਜਾਂ ਵਿੱਚ ਜਿੱਥੇ ਵੀ ਵਿਥਕਰਾ ਹੈ, ਉਹ ਖਤਮ ਹੋ ਸਕਦਾ ਸੀ

ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਕਿ ਐੱਨਸੀਈਆਰਟੀ ਨੇ 12ਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਦੀ ਕਿਤਾਬ 'ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਰਾਜਨੀਤੀ' ਦੇ ਚੈਪਟਰ 8 ਵਿੱਚ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਗੁੰਮਰਾਹ ਕਰਨ ਵਾਲੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵੱਖਵਾਦੀ ਵਜੋਂ ਪੇਸ਼ ਕਰਨਾ ਬਿਲਕੁਲ ਵੀ ਜਾਇਜ਼ ਨਹੀਂ ਹੈ। ਧਾਮੀ ਨੇ ਐੱਨਸੀਈਆਰਟੀ ਨੂੰ ਸਿੱਖ ਇਤਿਹਾਸ ਬਾਰੇ ਲਿਖੀਆਂ ਗਈਆਂ ਇਤਰਾਜ਼ਯੋਗ ਗੱਲਾਂ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 12ਵੀਂ ਜਮਾਤ ਦੇ ਸਿਲੇਬਸ ਵਿੱਚ ਕੁਝ ਪੁਰਾਣੀਆਂ ਜਾਣਕਾਰੀਆਂ ਨੂੰ ਹਟਾ ਕੇ ਅਤੇ ਕੁਝ ਨਵੇਂ ਵੇਰਵੇ ਜੋੜਦਿਆਂ ਫਿਰਕੂ ਪਹਿਲੂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਭਾਰਤ ਵਿੱਚ ਰਾਜਨੀਤੀ ਸਿਰਲੇਖ ਵਾਲੀ ਕਿਤਾਬ ਵਿੱਚ ਅਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਵਿਆਖਿਆ ਕੀਤੀ ਗਈ ਹੈ।

ਇਹ ਵੀ ਪੜ੍ਹੋ: ਰਾਘਵ ਚੱਢਾ ਨੇ ਕਿਸਾਨਾਂ ਦੇ ਨੁਕਸਾਨ ਲਈ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ, ਕੇਂਦਰੀ ਖ਼ਜ਼ਾਨਾ ਮੰਤਰੀ ਨੂੰ ਲਿਖਿਆ ਪੱਤਰ

ਧਾਮੀ ਨੇ ਦਿੱਤੀ ਸਲਾਹ : ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਸਾਡੇ ਇਤਿਹਾਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ, ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਚਲਾਉਂਦੀਆਂ ਹਨ ਜੋ ਕੌਮਾਂ ਦੇ ਇਤਿਹਾਸ ਨੂੰ ਵਿਗਾੜ ਦੀਆਂ ਕੋਸ਼ਿਸ਼ਾਂ ਕਰਦੀਆਂ ਹਨ ਅਤੇ ਅਜਿਹੀਆਂ ਕੋਸ਼ਿਸ਼ਾਂ ਸਦਕਾ ਕਈ ਵਾਰ ਇਤਿਹਾਸ ਵਿਗੜ ਜਾਂਦੇ ਹਨ ਅਤੇ। ਉਨ੍ਹਾਂ ਕਿਹਾ ਸ੍ਰੀ ਅਨੰਦਪੁਰ ਸਾਹਿਬ ਪ੍ਰਭਾਤ ਫੇਰੀ ਕੇਵਲ ਸ਼੍ਰੋਮਣੀ ਅਕਾਲੀ ਦੀ ਹੀ ਨਹੀਂ ਸਗੋਂ ਸਾਰੇ ਸਿੱਖਾਂ ਦੀ ਮੰਗ ਸੀ। ਇਸ ਲਈ ਜੋ ਵੀ ਧਰਮ ਬਾਰੇ ਲਿਖਿਆ ਜਾਣਾ ਹੈ ਪਹਿਲਾਂ ਉਸ ਬਾਰੇ ਸਿੱਖ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ ਤਾਂ ਕਿ ਮਾਮਲੇ ਬਾਰੇ ਸਪੱਸ਼ਟਤਾ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ: ਮੁੜ ਮਰਨ ਵਰਤ 'ਤੇ ਬੈਠਣਗੇ ਬਾਪੂ ਸੂਰਤ ਸਿੰਘ ਖ਼ਾਲਸਾ, ਸੀਐੱਮ ਮਾਨ ਨੂੰ ਵੀ ਦਿੱਤੀ ਚਿਤਾਵਨੀ

Last Updated : Apr 8, 2023, 3:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.