ETV Bharat / state

ਸ਼੍ਰੋਮਣੀ ਅਕਾਲੀ ਦਲ ਨੇ SGPC ਚੋਣਾਂ ਲਈ ਐਲਾਨਿਆ ਉਮੀਦਵਾਰ, ਹਰਜਿੰਦਰ ਸਿੰਘ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ

author img

By

Published : Nov 4, 2022, 11:37 AM IST

Updated : Nov 4, 2022, 11:45 AM IST

ਸ਼੍ਰੋਮਣੀ ਅਕਾਲੀ ਦਲ ਨੇ SGPC ਚੋਣਾਂ ਲਈ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਨੇ SGPC ਚੋਣਾਂ ਲਈ ਐਲਾਨਿਆ ਉਮੀਦਵਾਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਜੀਪਸੀ ਚੋਣਾਂ ਲਈ ਉਮੀਦਵਾਰ (Candidates for SGPC Elections) ਐਲਾਨਿਆ ਗਿਆ ਹੈ। ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ।

ਚੰਡੀਗੜ੍ਹ: ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਉੱਥਲ ਪੁੱਥਲ ਵਿਚਕਾਰ ਹੁਣ ਐੱਸਜੀਪਸੀ ਦੀਆਂ ਚੋਣਾਂ (SGP elections) ਲਈ ਆਪਣਾ ਉਮੀਦਾਵਰ (Candidates for SGPC Elections) ਐਲਾਨ ਦਿੱਤਾ ਗਿਆ ਹੈ। ਸ਼੍ਰੋਣੀ ਅਕਾਲੀ ਦਲ ਵੱਲੋਂ ਮੌਜੂਦਾ ਐੱਸਜੀਪਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਅਤੇ ਸੀਨੀਅਰ ਅਕਾਲੀ ਦਲ ਲੀਡਰਾਂ ਅਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਤੌਰ ਪ੍ਰਧਾਨ ਉਮੀਦਵਾਰ ਐਲਾਨਿਆ ਗਿਆ

ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਬੀਬੀ ਜਗੀਰ ਕੌਰ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦੀ ਗੱਲ ਕਹੀ ਗਈ ਸੀ ਜਿਸ ਉੱਤੇ ਕਾਫ਼ੀ ਬਵਾਲ ਹੋਇਆ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਸਸਪੈਂਡ (Bibi Jagir Kaur suspended from the party) ਕਰ ਦਿੱਤਾ ਗਿਆ।


ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਵੱਲੋਂ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਪੁਤਲਾ ਫੂਕ ਮੁਜ਼ਾਹਰਾ ਕਰਨ ਦਾ ਐਲਾਨ

Last Updated :Nov 4, 2022, 11:45 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.