ETV Bharat / state

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨੀ

author img

By

Published : Jan 21, 2022, 5:28 PM IST

Updated : Jan 21, 2022, 6:41 PM IST

BJP LIst
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿਧਾਨਸਭਾ ਚੋਣਾਂ ਲਈ ਜਾਰੀ ਕੀਤੀ ਸੂਚੀ

17:18 January 21

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਲਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ/ ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

Last Updated :Jan 21, 2022, 6:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.